ਬਲਾਕ ਕਾਂਗਰਸ ਐੱਸ. ਸੀ. ਡਿਪਾਰਟਮੈਂਟ ਦੀ ਮੀਟਿੰਗ ਪਾਇਲ ਦਫ਼ਤਰ ’ਚ ਹੋਈ
ਪੰਜਾਬ ਤੇ ਕੇਂਦਰ ਸਰਕਾਰ ਮਹਿੰਗਾਈ ਨੂੰ ਰੋਕਣ ਵਿੱਚ ਫੇਲ ਸਾਬਤ ਹੋਈਆਂ: ਚੇਅਰਮੈਨ ਬੰਬ
ਪਾਇਲ, 27 ਅਗਸਤ (ਨਿਜ਼ਾਮਪੁਰ,ਰਜਿੰਦਰ ਸਿੰਘ)- ਬਲਾਕ ਕਾਂਗਰਸ ਐੱਸ. ਸੀ.
ਪਾਇਲ, 27 ਅਗਸਤ (ਨਿਜ਼ਾਮਪੁਰ,ਰਜਿੰਦਰ ਸਿੰਘ)- ਬਲਾਕ ਕਾਂਗਰਸ ਐੱਸ. ਸੀ. ਵਿੰਗ ਦੋਰਾਹਾ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੇ ਦਫਤਰ ਪਾਇਲ ਵਿਖੇ ਐੱਸ. ਸੀ. ਵਿੰਗ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਰੌਣੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਬਲਾਕ ਦੇ ਅਹੁਦੇਦਾਰਾਂ ਨੇ ਭਾਗ ਲਿਆ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਐੱਸ. ਸੀ. ਵਿੰਗ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦੇ ਚੇਅਰਮੈਨ ਬਲਵਿੰਦਰ ਸਿੰਘ ਬੰਬ, ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਰੁਪਿੰਦਰ ਸਿੰਘ ਬਿੰਦੂ, ਰਣਜੀਤ ਸਿੰਘ ਪਾਇਲ ਪੀ. ਏ, ਮੁਖਤਿਆਰ ਸਿੰਘ ਜ਼ਿਲ੍ਹਾ ਪ੍ਰਧਾਨ ਸੇਵਾ ਦਲ ਖੰਨਾ ਨੇ ਸਿਰਕਤ ਕੀਤੀ। ਇਸ ਮੌਕੇ ਚੇਅਰਮੈਨ ਬਲਵਿੰਦਰ ਸਿੰਘ ਬੰਬ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਦੀ ਮਾਨ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਦੇ ਰਾਜ ਅੰਦਰ ਅੱਤ ਦੀ ਮਹਿੰਗਾਈ ਨੇ ਲੋਕਾਂ ਦਾ ਜੀਣਾ ਮੁਹਾਲ ਕਰ ਦਿੱਤਾ ਹੈ, ਦੋਨੋ ਸਰਕਾਰਾਂ ਮਹਿੰਗਾਈ ਨੂੰ ਰੋਕਣ ਵਿੱਚ ਫੇਲ ਸਾਬਤ ਹੋਈਆਂ ਹਨ। ਉਹਨਾਂ ਕਿਹਾ ਕਿ ਅੱਜ ਦੀ ਮਹਿੰਗਾਈ ਅੰਦਰ ਵਸਤਾਂ ਦੇ ਭਾਅ ਅਸਮਾਨੀ ਛੂਹ ਰਹੇ ਹਨ ਜਿਸ ਕਰਕੇ ਆਮ ਆਦਮੀ ਨੂੰ ਆਪਣਾ ਘਰ ਚਲਾਉਣਾ ਬਹੁਤ ਮੁਸ਼ਕਿਲ ਹੋਇਆ ਪਿਆ ਹੈ। ਦੇਸ਼ ਦੇ ਲੋਕਾਂ ਨੂੰ ਆਪਣੇ ਹਾਲ ਤੇ ਹੀ ਇਹਨਾਂ ਸਰਕਾਰਾਂ ਨੇ ਛੱਡ ਦਿੱਤਾ ਹੈ ਜਿਸ ਕਰਕੇ ਲੋਕ ਇਸ ਵੱਧ ਰਹੀ ਮਹਿੰਗਾਈ ਤੋਂ ਬਹੁਤ ਹੀ ਪਰੇਸ਼ਾਨ ਅਤੇ ਦੁੱਖੀ ਹਨ। ਚੇਅਰਮੈਨ ਬੰਬ ਨੇ ਕਿਹਾ ਕਿ ਪੰਜਾਬ ਦੇ ਲੋਕ ਆਪ ਸਰਕਾਰ ਨੂੰ ਚੱਲਦਾ ਕਰਕੇ 2027 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਜਸਬੀਰ ਸਿੰਘ ਬੇਗੋਵਾਲ, ਕੁਲਵਿੰਦਰ ਸਿੰਘ ਬਿਲਾਸਪੁਰ, ਰੁਪਿੰਦਰ ਸਿੰਘ ਰੌਣੀ, ਸਰਪੰਚ ਲਾਲੀ ਮੁੱਲਾਪੁਰ, ਗੁਰਦਾਸ ਸਿੰਘ ਲਾਪਰਾਂ, ਗੁਰਜੰਟ ਸਿੰਘ ਜੈਪੁਰਾ, ਪ੍ਰੀਤਇੰਦਰ ਸਿੰਘ ਜਰਗੜੀ, ਸੁਰਿੰਦਰ ਸਿੰਘ ਭਰਥਲਾ, ਜਤਿੰਦਰ ਸਿੰਘ, ਗੁਰਵਿੰਦਰ ਸਿੰਘ, ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ ਪੰਚ ਜਰਗ ਆਦਿ ਹਾਜ਼ਰ ਸਨ।