27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਸੰਬੰਧੀ ਭਾਕਿਯੂ ਡਕੌਂਦਾ ਦੀ ਅਹਿਮ ਮੀਟਿੰਗ 1 ਸਤੰਬਰ ਤੋਂ ਲਗਾਇਆ ਜਾ ਰਿਹਾ ਹੈ ਪੱਕਾ ਮੋਰਚਾ

ਡੇਹਲੋਂ, 27 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਦੀਆਂ ਤਿਆਰੀਆਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਡੇਹਲੋਂ ਵਿਖੇ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਜੁੜੇ ਭਖਦੇ ਮਸਲਿਆਂ ‘ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 28-08-2026
ਡੇਹਲੋਂ, 27 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਦੀਆਂ ਤਿਆਰੀਆਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਡੇਹਲੋਂ ਵਿਖੇ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਜੁੜੇ ਭਖਦੇ ਮਸਲਿਆਂ ‘ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਮੋਰਚੇ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਪਿੰਡ ਪੱਧਰ ‘ਤੇ ਲਾਮਬੰਦੀ ਅਤੇ ਲੋਕ ਸੰਪਰਕ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਸਮੇਂ ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਨੇ ਕਿਹਾ ਕਿ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਲਗਾਇਆ ਜਾ ਰਿਹਾ ਪੱਕਾ ਮੋਰਚਾ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕਾਂ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਸਰਕਾਰ ਦੇ ਸਾਹਮਣੇ ਜ਼ੋਰਦਾਰ ਢੰਗ ਨਾਲ ਉਠਾਉਣ ਲਈ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚੋਂ ਹਜ਼ਾਰਾਂ ਕਿਸਾਨ, ਮਜ਼ਦੂਰ ਅਤੇ ਆਮ ਲੋਕ ਟਰੈਕਟਰ-ਟਰਾਲੀਆਂ ਅਤੇ ਹੋਰ ਵਾਹਨਾਂ ਰਾਹੀਂ ਚੰਡੀਗੜ੍ਹ ਪਹੁੰਚਣਗੇ। ਮੋਰਚੇ ਨੂੰ ਸਫਲ ਬਣਾਉਣ ਲਈ ਪਿੰਡ-ਪਿੰਡ ਮੀਟਿੰਗਾਂ, ਲੋਕ ਸੰਪਰਕ ਅਤੇ ਲਾਮਬੰਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਕਮਾਲਪੁਰਾ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਨਾਲ ਸਬੰਧਿਤ ਪਿਛਲੇ ਸਮਝੌਤੇ ਰੱਦ ਕਰਨ, ਬੀ. ਬੀ. ਐੱਮ. ਬੀ. ਵਿਚ ਪੰਜਾਬ ਦੀ ਹਿੱਸੇਦਾਰੀ ਬਹਾਲ ਕਰਨ, ਡੈਮ ਸੇਫ਼ਟੀ ਐਕਟ ਰੱਦ ਕਰਨ ਅਤੇ ਆਫ਼ਤ ਪ੍ਰਬੰਧਨ ਕਾਨੂੰਨ-2024 ਵਾਪਸ ਲੈਣ ਸਮੇਤ ਅਹਿਮ ਮੰਗਾਂ ਨੂੰ ਲੈ ਕੇ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡਾ. ਸਵਾਮੀਨਾਥਨ ਫਾਰਮਰ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸਾਰੀਆਂ ਫ਼ਸਲਾਂ ਦੀ ਕਾਨੂੰਨੀ ਖ਼ਰੀਦ ਦੀ ਗਰੰਟੀ ਲਾਗੂ ਕਰਵਾਉਣ ਲਈ ਵੀ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਸੁਖਦੇਵ ਲਹਿਲ ਨੇ ਕਿਹਾ ਕਿ ਪੰਜਾਬ ਵਿਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਾਰੀਆਂ ਫ਼ਸਲਾਂ ਦੀ ਖ਼ਰੀਦ ਯਕੀਨੀ ਬਣਾਉਣਾ ਹੋਵੇਗਾ। ਇਸ ਸਮੇਂ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਦੁਰਗਾ ਮੰਦਰ ’ਚ 4 ਸਤੰਬਰ ਨੂੰ ਮਨਾਇਆ ਜਾਵੇਗਾ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਹਾਂਉਤਸਵ-ਕਮਲ ਕਪੂਰ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਦੋਰਾਹਾ ਵਿਖੇ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ
Ad Position 24