ਸਰਕਲ ਸਟਾਈਲ ਕਬੱਡੀ ’ਚ ਧਮੋਟ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
ਪਾਇਲ, 29 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਨੇੜਲੇ ਪਿੰਡ ਧਮੋਟ ਦੇ ਕੈਪਟਨ ਮਨਜੀਤ ਸਿੰਘ ਗਿੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਲੜਕੀਆਂ ਨੇ ਸਰਕਲ ਸਟਾਈਲ ਕਬੱਡੀ ਅੰਡਰ-14 ਦੀ ਟੀਮ ਵੱਲੋਂ ਜਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਲਾਕੇ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਰੀਤੂ ਨੇ ਦੱਸਿਆ ਕਿ ਅੰਡਰ 14 ਕਬੱਡੀ ਦੀਆਂ ਲੜਕੀਆਂ ਵੱਲੋਂ ਜ਼ਿਲ੍ਹਾ ਪੱਧਰ ਤੇ ਹੋਏ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਨਾਲ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਵਿੱਚ ਪੰਜ ਲੜਕੀਆਂ ਦੀ ਚੋਣ ਸਟੇਟ ਪੱਧਰ ਤੇ ਹੋਣ ਵਾਲੇ ਟੂਰਨਾਮੈਂਟ ਲਈ ਕੀਤੀ ਗਈ ਹੈ।
ਪਾਇਲ, 29 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਨੇੜਲੇ ਪਿੰਡ ਧਮੋਟ ਦੇ ਕੈਪਟਨ ਮਨਜੀਤ ਸਿੰਘ ਗਿੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਲੜਕੀਆਂ ਨੇ ਸਰਕਲ ਸਟਾਈਲ ਕਬੱਡੀ ਅੰਡਰ-14 ਦੀ ਟੀਮ ਵੱਲੋਂ ਜਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਲਾਕੇ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਰੀਤੂ ਨੇ ਦੱਸਿਆ ਕਿ ਅੰਡਰ 14 ਕਬੱਡੀ ਦੀਆਂ ਲੜਕੀਆਂ ਵੱਲੋਂ ਜ਼ਿਲ੍ਹਾ ਪੱਧਰ ਤੇ ਹੋਏ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਨਾਲ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਵਿੱਚ ਪੰਜ ਲੜਕੀਆਂ ਦੀ ਚੋਣ ਸਟੇਟ ਪੱਧਰ ਤੇ ਹੋਣ ਵਾਲੇ ਟੂਰਨਾਮੈਂਟ ਲਈ ਕੀਤੀ ਗਈ ਹੈ। ਲੜਕੀਆਂ ਦੀ ਇਸ ਸ਼ਾਨਦਾਰ ਜਿੱਤ ਤੇ ਸਕੂਲ ਦੇ ਪ੍ਰਿੰਸੀਪਲ ਰੀਤੂ ਅਨੰਦ ਵੱਲੋਂ ਬੱਚੀਆਂ ਦੇ ਕੋਚ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਗਈ। ਉਹਨਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਇਹ ਸਿਰਫ ਉਹਨਾਂ ਦੀ ਸਖਤ ਮਿਹਨਤ ਸਦਕਾ ਹੀ ਸੰਭਵ ਹੋਇਆ ਹੈ, ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀ ਜਦੋਂ ਖੇਡਾਂ ਵਿੱਚ ਭਾਗ ਲੈਂਦੇ ਹਨ ਅਤੇ ਜਿੱਤ ਪ੍ਰਾਪਤ ਕਰਦੇ ਹਨ ਤਾਂ ਇਸ ਨਾਲ ਉਹਨਾਂ ਦਾ ਸਰਬਪੱਖੀ ਵਿਕਾਸ ਹੁੰਦਾ ਹੈ। ਸਕੂਲ ਵਿੱਚ ਇਸ ਜੇਤੂ ਟੀਮ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ ਇਸ ਸਮੇਂ ਸਕੂਲ ਦੇ ਸਮੂਹ ਸਟਾਫ ਮੈਂਬਰਜ਼ ਅਤੇ ਸਪੋਰਟਸ ਦੇ ਇੰਚਾਰਜ ਅਮਰਜੀਤ ਕੌਰ, ਜਸਵੀਰ ਕੌਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਬੱਚਿਆਂ ਨੂੰ ਅਤੇ ਉਹਨਾਂ ਦੇ ਮਾਤਾ- ਪਿਤਾ ਨੂੰ ਵਧਾਈ ਦਿੱਤੀ ਗਈ।