ਬੰਦੀ ਸਿੰਘਾਂ ਦੀ ਰਿਹਾਈ ਲਈ ਕਾਲਜ ਵਿਦਿਆਰਥਣਾਂ ਨੇ ਸਮੂਹਿਕ ਅਰਦਾਸ ਕੀਤੀ
ਕੁਹਾੜਾ, 29 ਅਗਸਤ (ਸੰਦੀਪ ਸਿੰਘ ਕੁਹਾੜਾ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਜੰਡਿਆਲੀ ਦੀਆਂ ਅੰਡਰ-14 ਵਰਗ ਦੀਆਂ ਕਰਵਾਈਆਂ ਗਈਆਂ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਗਤਕਾ ਮੁਕਾਬਲਿਆਂ ਵਿਚ ਵਿਦਿਆਰਥਣਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕਰ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਜਿਸ ਤਹਿਤ ਵਿਦਿਆਰਥਣਾਂ ਅਵਨੀਤ ਕੌਰ ਕੈਂਥ, ਅਵਨੀਤ ਕੌਰ ਅਤੇ ਪ੍ਰਭਜੋਤ ਕੌਰ ਨੇ ਪੂਰੇ ਜੋਸ਼, ਅਨੁਸ਼ਾਸਨ ਅਤੇ ਨਾਲ ਆਪਣੀ ਗਤਕਾ ਕਲਾ ਅਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਕੁਹਾੜਾ, 29 ਅਗਸਤ (ਸੰਦੀਪ ਸਿੰਘ ਕੁਹਾੜਾ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਜੰਡਿਆਲੀ ਦੀਆਂ ਅੰਡਰ-14 ਵਰਗ ਦੀਆਂ ਕਰਵਾਈਆਂ ਗਈਆਂ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਗਤਕਾ ਮੁਕਾਬਲਿਆਂ ਵਿਚ ਵਿਦਿਆਰਥਣਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕਰ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਜਿਸ ਤਹਿਤ ਵਿਦਿਆਰਥਣਾਂ ਅਵਨੀਤ ਕੌਰ ਕੈਂਥ, ਅਵਨੀਤ ਕੌਰ ਅਤੇ ਪ੍ਰਭਜੋਤ ਕੌਰ ਨੇ ਪੂਰੇ ਜੋਸ਼, ਅਨੁਸ਼ਾਸਨ ਅਤੇ ਨਾਲ ਆਪਣੀ ਗਤਕਾ ਕਲਾ ਅਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀ ਮਿਹਨਤ ਅਤੇ ਦ੍ਰਿੜ੍ਹ ਇਰਾਦੇ ਨੇ ਮੁਕਾਬਲੇ ਦੌਰਾਨ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ। ਇਸ ਦੇ ਨਾਲ ਹੀ ਕਰਵਾਏ ਗਏ ਵਿਅਕਤੀਗਤ ਗਤਕਾ ਮੁਕਾਬਲੇ ਵਿਚ ਅਕਾਲ ਅਕੈਡਮੀ ਜੰਡਿਆਲੀ ਦੀ ਹੋਣਹਾਰ ਵਿਦਿਆਰਥਣ ਅਵਨੀਤ ਕੌਰ ਕੈਂਥ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ। ਉਸ ਦੀ ਇਸ ਉਪਲਬਧੀ ਨਾਲ ਸਕੂਲ ਦੇ ਮਾਣ ਵਿਚ ਹੋਰ ਵਾਧਾ ਹੋਇਆ। ਇਸ ਮੌਕੇ ਪ੍ਰਿੰਸੀਪਲ ਨਵਜੋਤ ਕੌਰ ਅਤੇ ਗਤਕਾ ਅਧਿਆਪਕ ਕਰਮਜੀਤ ਸਿੰਘ ਨੇ ਵਿਦਿਆਰਥਣਾਂ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਮਾਪਿਆਂ ਵਲੋਂ ਵੀ ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਗਤਕਾ ਸਿੱਖ ਕੌਮ ਦੀ ਰਵਾਇਤੀ ਅਤੇ ਵਿਰਾਸਤੀ ਖੇਡ ਹੈ, ਜੋ ਬੱਚਿਆਂ ਵਿਚ ਹਿੰਮਤ, ਅਨੁਸ਼ਾਸਨ, ਇਕਾਗਰਤਾ, ਆਤਮ-ਵਿਸ਼ਵਾਸ ਅਤੇ ਦ੍ਰਿੜ੍ਹਤਾ ਵਰਗੇ ਗੁਣਾਂ ਦਾ ਵਿਕਾਸ ਕਰਦੀ ਹੈ। ਉਨ੍ਹਾਂ ਕਿਹਾ ਕਿ ਅਕਾਲ ਅਕੈਡਮੀ ਜੰਡਿਆਲੀ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਆਪਣੀ ਵਿਰਾਸਤ ਨਾਲ ਜੋੜਨ ਲਈ ਨਿਰੰਤ ਰ ਉਤਸ਼ਾਹਿਤ ਕੀਤਾ ਜਾਂਦਾ ਹੈ।