31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸੰਯੁਕਤ ਕਿਸਾਨ ਮੋਰਚਾ ਵੱਲੋਂ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਇੱਕ ਹਫ਼ਤੇ ਲਈ ਮੋਰਚਾ ਲਾਉਣ ਦਾ ਐਲਾਨ- ਪੂਰਬਾ

ਬੀਜਾ, 29 ਅਗਸਤ (ਜੰਟੀ ਮਾਨ)- ਸੰਯੁਕਤ ਕਿਸਾਨ ਮੋਰਚਾ ਵੱਲੋਂ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਇੱਕ ਹਫ਼ਤੇ ਲਈ ਮੋਰਚਾ ਲਾਉਣ ਦਾ ਐਲਾਨ ਕੀਤਾ ਹੋਇਆ ਹੈ, ਜਿਸ ਦੇ ਸਬੰਧ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜਥੇਬੰਦੀ ਵੱਲੋਂ ਪਿਛਲੇ ਕਈ ਦਿਨਾਂ ਤੋਂ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਮੋਰਚੇ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਮੋਰਚੇ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਪੂਰਬਾ ਨੇ ਦੱਸਿਆ ਕਿ ਪੰਜਾਬ ਦੀਆਂ ਭੱਖਦੀਆਂ ਮੰਗਾਂ ਜਿਵੇਂ ਕਿ ਪਾਣੀਆਂ ਬਾਰੇ ਪਿਛਲੇ ਸਾਰੇ ਸਮਝੋਤੇ ਪੰਜਾਬ ਐਸੰਬਲੀ ਬੁਲਾ ਕੇ ਰੱਦ ਕੀਤੇ ਜਾਣ, ਬੀ.

Ad Position 21
No active advertisement
ਅਜੀਤ ਡੈਸਕ 30-08-2026
ਬੀਜਾ, 29 ਅਗਸਤ (ਜੰਟੀ ਮਾਨ)- ਸੰਯੁਕਤ ਕਿਸਾਨ ਮੋਰਚਾ ਵੱਲੋਂ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਇੱਕ ਹਫ਼ਤੇ ਲਈ ਮੋਰਚਾ ਲਾਉਣ ਦਾ ਐਲਾਨ ਕੀਤਾ ਹੋਇਆ ਹੈ, ਜਿਸ ਦੇ ਸਬੰਧ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜਥੇਬੰਦੀ ਵੱਲੋਂ ਪਿਛਲੇ ਕਈ ਦਿਨਾਂ ਤੋਂ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਮੋਰਚੇ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਮੋਰਚੇ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਪੂਰਬਾ ਨੇ ਦੱਸਿਆ ਕਿ ਪੰਜਾਬ ਦੀਆਂ ਭੱਖਦੀਆਂ ਮੰਗਾਂ ਜਿਵੇਂ ਕਿ ਪਾਣੀਆਂ ਬਾਰੇ ਪਿਛਲੇ ਸਾਰੇ ਸਮਝੋਤੇ ਪੰਜਾਬ ਐਸੰਬਲੀ ਬੁਲਾ ਕੇ ਰੱਦ ਕੀਤੇ ਜਾਣ, ਬੀ. ਬੀ. ਐਮ. ਬੀ ਵਿੱਚ ਪੰਜਾਬ ਦੀ ਹਿੱਸੇਦਾਰੀ ਬਹਾਲ ਕੀਤੀ ਜਾਵੇ, ਕਿਸਾਨ ਮਜ਼ਦੂਰ ਦਾ ਕਰਜ਼ਾ ਮੁਆਫ਼ੀ, ਡਾਕਟਰ ਸਵਾਮੀਨਾਥਨ ਫਾਰਮਰ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸਾਰੀਆਂ ਫਸਲਾਂ ਦੀ ਕਾਨੂੰਨੀ ਖਰੀਦ ਗਰੰਟੀ ਲਾਗੂ ਕੀਤੀ ਜਾਵੇ, ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਾਰੀਆਂ ਫਸਲਾਂ ਦੀ ਖਰੀਦ ਲਾਗੂ ਕੀਤੀ ਜਾਵੇ, ਡੈਮ ਸੇਫਟੀ ਐਕਟ ਰੱਦ ਕੀਤਾ ਜਾਵੇ, ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ, ਕਿਸਾਨ ਮਜ਼ਦੂਰਾਂ ਅਤੇ ਪੇਂਡੂ ਦਸਤਕਾਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਬੁਢਾਪਾ ਪੈਨਸ਼ਨ ਦਿੱਤੀ ਜਾਵੇ, ਅਮਰੀਕਾ ਵਪਾਰ ਸਮਝੌਤੇ ਨੂੰ ਰੱਦ ਕੀਤਾ ਜਾਵੇ ਅਤੇ ਹੋਰ ਵੀ ਮੰਗਾਂ ਮਨਵਾਉਣ ਲਈ ਇਹ ਮੋਰਚਾ ਲੱਗਣ ਜਾਂ ਰਿਹਾ ਹੈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪੋ ਆਪਣੀਆਂ ਟਰੈਕਟਰ ਟਰਾਲੀਆਂ ਲੈਕੇ 1 ਸਤੰਬਰ ਨੂੰ ਚੰਡੀਗੜ੍ਹ ਪਹੁੰਚੋ ਜੀ ਨਾਲ ਹੀ ਲੰਗਰਾਂ ਦਾ ਪ੍ਰਬੰਧ ਵੀ ਕੀਤਾ ਜਾਵੇ। ਅੱਜ ਹੋਰਨਾਂ ਤੋਂ ਇਲਾਵਾ ਜਗਦੇਵ ਸਿੰਘ ਮੁੱਤੋ, ਬੂਟਾ ਬਗਲੀ, ਜਸਵਿੰਦਰ ਸਿੰਘ ਕੁਲੇਵਾਲ, ਜਗਵੰਤ ਸਿੰਘ ਰੋਹਲੇ, ਸਰਪੰਚ ਗੁਰਵੀਰ ਸਿੰਘ, ਬਹਾਦਰ ਸਿੰਘ ਪੰਚ, ਪਰਮਿੰਦਰ ਸਿੰਘ, ਗੁਰਚਰਨ ਸਿੰਘ, ਸਾਬਕਾ ਸਰਪੰਚ ਜਗਰੂਪ ਸਿੰਘ, ਸੋਨੀ ਸਿੰਘ ਗੁਰਿੰਦਰ ਗਿੰਦੂ ਆਦਿ ਸਮੇਤ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਦਹੇੜੂ ਵਿਖੇ ਗੁੱਗਾ ਜਾਹਰ ਪੀਰ ਦੇ ਮੇਲੇ ਸਬੰਧੀ ਹੋਈ ਮੀਟਿੰਗ, ਮੇਲਾ 4 ਤੇ 5 ਨੂੰ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਲਜ ਵਿਦਿਆਰਥਣਾਂ ਨੇ ਸਮੂਹਿਕ ਅਰਦਾਸ ਕੀਤੀ
Ad Position 24