ਐਨ.ਐਸ.ਐਸ. ਯੂਨਿਟ ਵਲੋਂ ਰਾਸ਼ਟਰੀ ਖੇਡ ਦਿਵਸ ਮਨਾਇਆ
ਲੁਧਿਆਣਾ, 29 ਅਗਸਤ (ਜਤਿੰਦਰ ਭੰਬੀ)-ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਦੀ ਐਨ. ਐੱਸ.
ਲੁਧਿਆਣਾ, 29 ਅਗਸਤ (ਜਤਿੰਦਰ ਭੰਬੀ)-ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਦੀ ਐਨ.ਐੱਸ.ਐੱਸ. ਯੂਨਿਟ ਵਲੋਂ ਕਾਰਜਕਾਰੀ ਪ੍ਰਿੰਸੀਪਲ ਡਾ. ਤ੍ਰਿਪਤਾ ਦੀ ਅਗਵਾਈ ਹੇਠ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਕਰਵਾਈ ਗਈ ਵਰਕਸ਼ਾਪ ਦੌਰਾਨ ਵਿਦਿਆਰਥਣਾਂ ਨੂੰ ਵੱਖ-ਵੱਖ ਯੋਗ ਅਭਿਆਸਾਂ ਨਾਲ ਜਾਣੂੰ ਕਰਵਾਇਆ ਗਿਆ ਅਤੇ ਸਰੀਰਕ ਤੇ ਮਾਨਸਿਕ ਤੰਦਰੁਸਤੀ ਬਣਾਈ ਰੱਖਣ ਵਿਚ ਯੋਗ ਦੀ ਮਹੱਤਵਪੂਰਨ ਭੂਮਿਕਾ ’ਤੇ ਚਾਨਣਾ ਪਾਇਆ ਗਿਆ। ਇਸ ਮੌਕੇ ਐਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰਾਂ ਸੁਭਮ, ਡਾ. ਜਯਾ ਬਤਰਾ ਅਤੇ ਡਾ. ਜਸਵੀਰ ਕੌਰ ਗਰੇਵਾਲ ਦੀ ਅਗਵਾਈ ਹੇਠ ਵੱਖ-ਵੱਖ ਸਰੀਰਕ ਅਤੇ ਫਿਟਨੈੱਸ ਗਤੀਵਿਧੀਆਂ ਕਰਵਾਈਆਂ ਗਈਆਂ। ਸਰੀਰਕ ਗਤੀਵਿਧੀਆਂ ਨਾ ਸਿਰਫ਼ ਸਰੀਰ ਨੂੰ ਮਜ਼ਬੂਤ ਬਣਾਉਂਦੀਆਂ ਹਨ, ਸਗੋਂ ਮਾਨਸਿਕ ਵਿਕਾਸ, ਭਾਵਨਾਤਮਕ ਤੰਦਰੁਸਤੀ, ਇਕਾਗਰਤਾ ਅਤੇ ਸਮੁੱਚੇ ਵਿਅਕਤੀਤਵ ਦੇ ਵਿਕਾਸ ਵਿਚ ਵੀ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ। ਇਸ ਸਮਾਗਮ ਨੇ ਸਫਲਤਾਪੂਰਵਕ ਇਹ ਸੰਦੇਸ਼ ਦਿੱਤਾ ਕਿ ਸਿਹਤਮੰਦ, ਸੰਤੁਲਿਤ ਅਤੇ ਉਤਪਾਦਕ ਜੀਵਨ ਲਈ ਫਿਟਨੈੱਸ ਇਕ ਅਹਿਮ ਅੰਗ ਹੈ।