30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਆਸਟਰੀਆ ਦੇ ਹੋਟਲ ’ ਚ ਦਸਤਾਰ ਸਜਾਉਣ ਵਾਲੇ ਸਿੱਖਾਂ ਨਾਲ ਵਿਤਕਰਾ - ਇਹ ਸਿਲਸਿਲਾ ਕਦੋਂ ਤੱਕ ਚੱਲਦਾ ਰਹੇਗਾ : ਵਿਧਾਇਕ ਗਿਆਸਪੁਰਾ

ਮਲੌਦ, 29 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਆਸਟਰੀਆ ਦੇ ਸਾਲਜ਼ਬਰਗ ਸਥਿਤ ‘ਕੂਲ ਮਾਮਾ’ ਹੋਟਲ ਵਿਚ ਪੰਜਾਬ ਤੋਂ ਗਏ ਕੁਝ ਸਿੱਖ ਨੌਜਵਾਨਾਂ ਨਾਲ ਵਿਤਕਰਾ ਕਰਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਰੋਸ ਪੈਦਾ ਹੋ ਗਿਆ ਹੈ। ਮੋਹਾਲੀ ਵਿਚ ਵਪਾਰਕ ਫਰਮ ਚਲਾਉਣ ਵਾਲੇ ਜਸਪ੍ਰੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਹੋਟਲ ਪ੍ਰਬੰਧਨ ਨੇ ਉਨ੍ਹਾਂ ਨੂੰ ਪੱਗ ਸਜਾਈ ਹੋਣ ਕਾਰਨ ਹੋਟਲ ਵਿਚ ਠਹਿਰਣ ਦੀ ਇਜਾਜ਼ਤ ਨਹੀਂ ਦਿੱਤੀ।

Ad Position 21
No active advertisement
ਅਜੀਤ ਡੈਸਕ 30-08-2026
ਮਲੌਦ, 29 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਆਸਟਰੀਆ ਦੇ ਸਾਲਜ਼ਬਰਗ ਸਥਿਤ ‘ਕੂਲ ਮਾਮਾ’ ਹੋਟਲ ਵਿਚ ਪੰਜਾਬ ਤੋਂ ਗਏ ਕੁਝ ਸਿੱਖ ਨੌਜਵਾਨਾਂ ਨਾਲ ਵਿਤਕਰਾ ਕਰਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਰੋਸ ਪੈਦਾ ਹੋ ਗਿਆ ਹੈ। ਮੋਹਾਲੀ ਵਿਚ ਵਪਾਰਕ ਫਰਮ ਚਲਾਉਣ ਵਾਲੇ ਜਸਪ੍ਰੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਹੋਟਲ ਪ੍ਰਬੰਧਨ ਨੇ ਉਨ੍ਹਾਂ ਨੂੰ ਪੱਗ ਸਜਾਈ ਹੋਣ ਕਾਰਨ ਹੋਟਲ ਵਿਚ ਠਹਿਰਣ ਦੀ ਇਜਾਜ਼ਤ ਨਹੀਂ ਦਿੱਤੀ।ਜਸਪ੍ਰੀਤ ਸਿੰਘ ਮੁਤਾਬਕ 27 ਅਗਸਤ ਨੂੰ ਉਹ ਆਪਣੇ ਸਾਥੀਆਂ ਸਮੇਤ ਪਹਿਲਾਂ ਤੋਂ ਕੀਤੀ ਆਨਲਾਈਨ ਬੁਕਿੰਗ ਤਹਿਤ ਹੋਟਲ ਪਹੁੰਚੇ ਸਨ। ਬੁਕਿੰਗ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਦਾਖਲਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਹਲਕਾ ਪਾਇਲ ਤੋਂ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਨੂੰ ਨਸਲੀ ਅਤੇ ਧਾਰਮਿਕ ਵਿਤਕਰੇ ਦਾ ਗੰਭੀਰ ਮਾਮਲਾ ਕਰਾਰ ਦਿੱਤਾ ਹੈ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਪੱਗ ਸਿਰਫ਼ ਪਹਿਰਾਵਾ ਨਹੀਂ, ਸਗੋਂ ਸਿੱਖਾਂ ਦੀ ਧਾਰਮਿਕ ਪਛਾਣ ਅਤੇ ਸਨਮਾਨ ਦਾ ਪ੍ਰਤੀਕ ਹੈ।ਉਨ੍ਹਾਂ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਅਤੇ ਹੋਟਲ ਪ੍ਰਬੰਧਨ ਵੱਲੋਂ ਆਪਣਾ ਪੱਖ ਸਪੱਸ਼ਟ ਕਰਨਾ ਹੁਣ ਅਹਿਮ ਬਣ ਗਿਆ ਹੈ। ਵਿਧਾਇਕ ਗਿਆਸਪੁਰਾ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਅਧਿਕਾਰੀਆਂ ਅਤੇ ਆਸਟਰੀਆ ਵਿਚ ਭਾਰਤੀ ਦੂਤਾਵਾਸ ਤੋਂ ਇਸ ਘਟਨਾ ਦਾ ਨੋਟਿਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੱਗ ਸਿੱਖਾਂ ਦੀ ਧਾਰਮਿਕ ਅਤੇ ਸੱਭਿਆਚਾਰਕ ਪਛਾਣ ਦਾ ਅਹਿਮ ਹਿੱਸਾ ਹੈ ਅਤੇ ਇਸ ਕਾਰਨ ਕਿਸੇ ਨੂੰ ਰਿਹਾਇਸ਼ ਜਾਂ ਹੋਰ ਬੁਨਿਆਦੀ ਸੇਵਾ ਤੋਂ ਵਾਂਝਾ ਕਰਨਾ ਕਦੇ ਵੀ ਸਵੀਕਾਰਯੋਗ ਨਹੀਂ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਸਕੂਲ ਦੋਰਾਹਾ ਨੇ ਰਾਸ਼ਟਰੀ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਗ੍ਰੀਨ ਗਰੋਵ ਸਕਲ ਵੱਲੋਂ ਮੇਜਰ ਧਿਆਨ ਚੰਦ ਨੂੰ ਸ਼ਰਧਾਂਜਲੀ ਭੇਟ
Ad Position 24