ਬੰਦੀ ਸਿੰਘਾਂ ਨੂੰ ਪੈਰੋਲ ਨਾ ਦੇ ਕੇ ਸਰਕਾਰ ਪੰਜਾਬ ਨਾਲ ਕਰ ਰਹੀ ਵਿਤਕਰਾ-ਜਥੇਦਾਰ ਖੇੜਾ
ਮਾਛੀਵਾੜਾ ਸਾਹਿਬ, 27 ਅਗਸਤ (ਰਾਜਦੀਪ ਸਿੰਘ ਅਲਬੇਲਾ)-ਕੇਂਦਰ ਸਰਕਾਰ ਵਲੋਂ ਸੌਦਾ ਸਾਧ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣਾ ਅਤੇ ਜੇਲ੍ਹਾਂ ਵਿਚ ਬੰਦ ਸਜ਼ਾ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਬਹੁਤ ਹੀ ਮੰਦਭਾਗਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਜ਼ਿਲ੍ਹਾ ਜਥੇਦਾਰ ਮਨਮੋਹਣ ਸਿੰਘ ਖੇੜਾ ਨੇ ਗੱਲਬਾਤ ਕਰਦਿਆਂ ਕੀਤਾ।
ਐ
ਐਤਵਾਰ, 30 ਅਗਸਤ, 2026
30-08-2026
ਮਾਛੀਵਾੜਾ ਸਾਹਿਬ, 27 ਅਗਸਤ (ਰਾਜਦੀਪ ਸਿੰਘ ਅਲਬੇਲਾ)-ਕੇਂਦਰ ਸਰਕਾਰ ਵਲੋਂ ਸੌਦਾ ਸਾਧ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣਾ ਅਤੇ ਜੇਲ੍ਹਾਂ ਵਿਚ ਬੰਦ ਸਜ਼ਾ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਬਹੁਤ ਹੀ ਮੰਦਭਾਗਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਜ਼ਿਲ੍ਹਾ ਜਥੇਦਾਰ ਮਨਮੋਹਣ ਸਿੰਘ ਖੇੜਾ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰਾਂ ਵਲੋਂ ਕੀਤਾ ਜਾਂਦਾ ਅਜਿਹਾ ਵਿਤਕਰਾ ਸਿੱਖ ਕੌਮ ਨੂੰ ਗੁਲਾਮੀ ਦਾ ਅਹਿਸਾਸ ਦਿਵਾਉਂਦਾ ਹੈ ਜਿਸ ਕਾਰਨ ਅੱਜ ਕੌਮ ਵਿਚ ਇਸ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਰਾਮ ਰਹੀਮ 17ਵੀਂ ਵਾਰ ਕਈ ਕਈ ਦਿਨਾਂ ਦੀ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ ਜਦਕਿ ਜਥੇਦਾਰ ਜਗਤਾਰ ਸਿੰਘ ਹਵਾਰਾ ਜਿਸ ਦੀ ਮਾਂ ਸਖ਼ਤ ਬਿਮਾਰ ਹੈ, ਉਸ ਨੂੰ ਜ਼ਰੂਰਤ ਦੇ ਬਾਵਜੂਦ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਭਾਰਤ ਦਾ ਕਾਨੂੰਨ ਸਭ ਲਈ ਬਰਾਬਰ ਹੈ ਜੇਕਰ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲ ਸਕਦੀ ਹੈ ਤਾਂ ਫਿਰ ਜਥੇਦਾਰ ਹਵਾਰਾ ਨੂੰ ਕਿਉਂ ਨਹੀਂ। ਜਥੇਦਾਰ ਮਨਮੋਹਣ ਸਿੰਘ ਖੇੜਾ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਰਿਕਾਰਡਤੋੜ ਵੋਟਾਂ ਅਤੇ ਲੋਕਾਂ ਦੇ ਭਰਵੇਂ ਸਮਰਥਨ ਨਾਲ ਐੱਮ. ਪੀ. ਬਣੇ ਪਰ ਉਨ੍ਹਾਂ ਐਨ. ਐੱਸ. ਏ. ਲਗਾ ਕੇ ਅਜੇ ਤੱਕ ਜੇਲ੍ਹਾਂ ਅੰਦਰ ਡੱਕਿਆ ਹੋਇਆ ਹੈ ਜਦਕਿ ਲੋਕਾਂ ਦੀ ਆਵਾਜ਼ ਹੈ ਕਿ ਉਹ ਸੰਸਦ ਵਿਚ ਪੰਜਾਬ ਦੇ ਹਿਤਾਂ ਦੀ ਗੱਲ ਕਰਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੀ ਚੜ੍ਹਤ ਦੇਖ ਕੇ ਸਰਕਾਰਾਂ ਬੌਖਲਾਹਟ ਵਿਚ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਹੁਣ ਸਰਕਾਰਾਂ ਵਲੋਂ ਕੀਤਾ ਜਾਂਦਾ ਵਿਤਕਰਾ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ।