ਏ. ਐੱਸ. ਕਾਲਜ ਫਾਰ ਵੂਮੈਨ, ਖੰਨਾ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ
ਖੰਨਾ, 29 ਅਗਸਤ (ਹਰਜਿੰਦਰ ਸਿੰਘ ਲਾਲ)-ਏ. ਐੱਸ.
ਖੰਨਾ, 29 ਅਗਸਤ (ਹਰਜਿੰਦਰ ਸਿੰਘ ਲਾਲ)-ਏ. ਐੱਸ. ਹਾਈ ਸਕੂਲ ਖੰਨਾ ਟਰੱਸਟ ਐਂਡ ਮੈਨੇਜਮੈਂਟ ਸੋਸਾਇਟੀ, ਖੰਨਾ ਦੀ ਰਹਿਨੁਮਾਈ ਹੇਠ ਅਤੇ ਕਾਲਜ ਦੀ ਪ੍ਰਿੰਸੀਪਲ ਡਾ. ਨੀਤੂ ਓਹਰੀ ਹਾਂਡਾ ਦੇ ਮਾਰਗਦਰਸ਼ਨ ਨਾਲ ਏ. ਐੱਸ. ਕਾਲਜ ਫਾਰ ਵੂਮੈਨ, ਖੰਨਾ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਅਤੇ ਐਨ. ਐੱਸ. ਐੱਸ. ਯੂਨਿਟ ਵਲੋਂ 2 9 ਅਗਸਤ ਨੂੰ ਕਾਲਜ ਕੈਂਪਸ ਵਿੱਚ ਰਾਸ਼ਟਰੀ ਖੇਡ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਪ੍ਰੋਗਰਾਮ ਵਿੱਚ ਕਾਲਜ ਦੀ ਪ੍ਰਿੰਸੀਪਲ ਡਾ. ਨੀਤੂ ਓਹਰੀ ਹਾਂਡਾ, ਡਾ. ਮੋਨਿਕਾ, ਹਰਿੰਦਰ ਕੌਰ, ਡਾ. ਚਮਕੌਰ ਸਿੰਘ, ਯੁਵਿਕਾ, ਕਿਰਨਦੀਪ ਕੌਰ ਅਤੇ ਸਮੂਹ ਅਧਿਆਪਕ ਤੇ ਗੈਰ-ਅਧਿਆਪਕ ਸਟਾਫ਼ ਹਾਜ਼ਰ ਰਹੇ। ਸਮਾਗਮ ਦੀ ਵਿਸ਼ੇਸ਼ ਖਿੱਚ ਕਾਲਜ ਦੀ ਪ੍ਰਤਿਭਾਸ਼ਾਲੀ ਸਾਬਕਾ ਵਿਦਿਆਰਥਣ ਬਲਜਿੰਦਰ ਕੌਰ (ਮੈਟਰਨ ਕੇਂਦਰੀ ਜੇਲ੍ਹ ਲੁਧਿਆਣਾ) ਵਲੋਂ ਦਿੱਤਾ ਗਿਆ ਪ੍ਰੇਰਣਾਦਾਇਕ ਭਾਸ਼ਣ ਸੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਵਿੱਚ ਖੇਡਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਕਾਲਜ ਤੋਂ ਨੌਕਰੀ ਤੱਕ ਦੇ ਆਪਣੇ ਕਰੀਅਰ ਦੇ ਸਫ਼ਰ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।ਵਿਦਿਆਰਥੀਆਂ ਲਈ ਵੱਖ-ਵੱਖ ਖੇਡ ਗਤੀਵਿਧੀਆਂ, ਜਿਨ੍ਹਾਂ ਵਿੱਚ ਕਬੱਡੀ, ਖੋ-ਖੋ, ਬੈਡਮਿੰਟਨ ਅਤੇ ਹੋਰ ਖੇਡਾਂ ਸ਼ਾਮਲ ਸਨ, ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਉਤਸ਼ਾਹ, ਜੋਸ਼ ਅਤੇ ਟੀਮ ਭਾਵਨਾ ਨਾਲ ਭਾਗ ਲਿਆ। ਇਨ੍ਹਾਂ ਗਤੀਵਿਧੀਆਂ ਨੇ ਵਿਦਿਆਰਥੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਸਰੀਰਕ ਤੰਦਰੁਸਤੀ, ਤਾਲਮੇਲ ਅਤੇ ਸਿਹਤ ਮੰਦ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦਾ ਮੌਕਾ ਦਿੱਤਾ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਲੋਂ ਬਾਕਸਿੰਗ ਦੀ ਖੇਡ ਖੇਡੀ ਗਈ ਅਤੇ ਸਪੋਰਟਸ ਪਲੇਜ ਵੀ ਲਿਆ ਗਿਆ।