ਏ. ਐਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿਚ ਏ. ਆਈ. ਰਾਹੀਂ ਫੰਡਿੰਗ ਅਤੇ ਇਨਵੈਸਟਰ ਪਿਚ ਤਿਆਰ ਕਰਨ ਸੰਬੰਧੀ ਪ੍ਰੋਗਰਾਮ
ਖੰਨਾ, 31 ਅਗਸਤ (ਹਰਜਿੰਦਰ ਸਿੰਘ ਲਾਲ)-ਏ. ਐਸ.
ਖੰਨਾ, 31 ਅਗਸਤ (ਹਰਜਿੰਦਰ ਸਿੰਘ ਲਾਲ)-ਏ. ਐਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਦੇ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਵਲੋਂ ਫੰਡਿੰਗ ਅਤੇ ਇਨਵੈਸਟਰ ਪਿਚ ਤਿਆਰ ਕਰਨ ਲਈ ਏ. ਆਈ. ਦੀ ਵਰਤੋਂ ਵਿਸ਼ੇ ’ਤੇ ਪ੍ਰੋਗਰਾਮ ਕਰਵਾਇਆ ਗਿਆ। ਕਾਲਜ਼ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਆਧੁਨਿਕ ਉਦਮੀਆਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਇੱਕ ਮਹੱਤਵਪੂਰਨ ਸਾਧਨ ਬਣ ਰਹੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉੱਭਰ ਰਹੀਆਂ ਤਕਨਾਲੋਜੀਆਂ ਨੂੰ ਅਪਣਾਉਣ ਅਤੇ ਨਵਾਚਾਰੀ ਵਿਚਾਰਾਂ ਨੂੰ ਵਿਕਸਿਤ ਕਰਕੇ ਮੁਕਾਬਲੇ ਦੇ ਦੌਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਪ੍ਰੋ. ਮੀਤਾ ਗੋਇਲ ਨੇ ਨਿਵੇਸ਼ਕਾਂ ਅੱਗੇ ਪ੍ਰਭਾਵਸ਼ਾਲੀ ਅਤੇ ਭਰੋਸੇਯੋਗ ਪਿਚ ਪੇਸ਼ ਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਏ. ਆਈ. ਦੀ ਮਦਦ ਨਾਲ ਮਾਰਕੀਟ ਰਿਸਰਚ, ਸੰਭਾਵੀ ਨਿਵੇਸ਼ਕਾਂ ਦੀ ਪਛਾਣ, ਵਿੱਤੀ ਯੋਜਨਾਬੰਦੀ ਅਤੇ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਤਿਆਰ ਕਰਨ ਵਿੱਚ ਸਹਾਇਤਾ ਲਈ ਜਾ ਸਕਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰੀ ਵਿਚਾਰਾਂ ਨੂੰ ਸਪਸ਼ਟ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਵੇਸ਼ਕਾਂ ਸਾਹਮਣੇ ਪੇਸ਼ ਕਰਨ ਲਈ ਵੀ ਪ੍ਰੇਰਿਤ ਕੀਤਾ। ਸੈਸ਼ਨ ਦੇ ਅੰਤ ਵਿੱਚ ਪ੍ਰੋ. ਜਸਨਪ੍ਰੀਤ ਕੌਰ ਵੱਲੋਂ ਧੰਨਵਾਦ ਕੀਤਾ ਗਿਆ।