01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਖੰਨਾ ਵਿਚ ਕੀਤਾ ਗਿਆ ਭਰਵਾਂ ਸੁਆਗਤ

ਖੰਨਾ, 31 ਅਗਸਤ (ਹਰਜਿੰਦਰ ਸਿੰਘ ਲਾਲ)-ਤਖਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ (ਬਠਿੰਡਾ) ਤੋਂ ਆਰੰਭ ਹੋਏ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ-ਪੀਰੀ ਖਾਲਸਾ ਮਾਰਚ ਨਗਰ ਕੀਰਤਨ ਦਾ ਖੰਨਾ ਵਿਖੇ ਪਹੁੰਚਣ ਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਸੰਗਤਾਂ ਵੱਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ, ਜੀ. ਟੀ.

Ad Position 21
No active advertisement
ਅਜੀਤ ਡੈਸਕ 01-09-2026
ਖੰਨਾ, 31 ਅਗਸਤ (ਹਰਜਿੰਦਰ ਸਿੰਘ ਲਾਲ)-ਤਖਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ (ਬਠਿੰਡਾ) ਤੋਂ ਆਰੰਭ ਹੋਏ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ-ਪੀਰੀ ਖਾਲਸਾ ਮਾਰਚ ਨਗਰ ਕੀਰਤਨ ਦਾ ਖੰਨਾ ਵਿਖੇ ਪਹੁੰਚਣ ਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਸੰਗਤਾਂ ਵੱਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ, ਜੀ. ਟੀ. ਰੋਡ, ਖੰਨਾ ਵਿਖੇ ਭਰਵਾਂ ਸੁਆਗਤ ਕੀਤਾ ਗਿਆ। ਇਸ ਅਲ਼ੌਕਿਕ ਮੀਰੀ ਖਾਲਸਾ ਮਾਰਚ ਵਿਚ ਫੁੱਲਾਂ ਨਾਲ ਸ਼ਿਗਾਰੀ ਪਾਲਕੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸ਼ਸ਼ੋਭਿਤ ਕੀਤੇ ਹੋਏ ਸਨ। ਸੰਗਤਾਂ ਪਾਲਕੀ ਸਾਹਿਬ ਪਿੱਛੇ ਵਾਹਿਗੁਰੂ ਜੀ ਦਾ ਜਾਪ ਕਰ ਦੀਆਂ ਜਾ ਰਹੀਆਂ ਸਨ। ਖਾਲਸਾ ਮੀਰੀ ਪੀਰੀ ਮਾਰਚ ’ਚ ਗੱਤਕਾ ਪਾਰਟੀ ਦੇ ਨੌਜਵਾਨਾਂ ਵੱਲੋਂ ਜੰਗਜ਼ੂ ਜ਼ੌਹਰ ਵਿਖਾਏ ਗਏ ਅਤੇ ਢਾਡੀ ਜੱਥਿਆ ਵੱਲੋਂ ਸੰਗਤਾਂ ਨੂੰ ਬੀਰ ਰਸ ਭਰੀਆਂ ਢਾਡੀ ਵਾਰਾਂ ਸਰਵਣ ਕਰਵਾ ਕੇ ਨਿਹਾਲ ਕੀਤਾ ਗਿਆ। ਇਸ ਮੌਕੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਧਾਰਮਿਕ ਜੱਥੇਬੰਦੀਆਂ ਵੱਲੋਂ ਮੀਰੀ ਪੀਰੀ ਖਾਲਸਾ ਮਾਰਚ ਦੀ ਅਗਵਾਈ ਕਰਦੇ ਪੰਜ ਸਿੰਘ ਸਾਹਿਬਾਨ ਅਤੇ ਪੰਜ ਪਿਆਰਿਆਂ ਨੂੰ ਸਿਰਪਾਓ ਪਾਏ ਗਏ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲਾ ਸਾਹਿਬ ਭਾਈ ਅਮਨਦੀਪ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ ਵੱਲੋਂ ਭੇਟ ਕੀਤੇ ਗਏ। ਨਗਰ ਕੀਰਤਨ ’ਚ ਪਹੁੰਚੀ ਸੰਗਤ ਨੂੰ ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ, ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਖੰਨਾ, ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ, ਗੁਰਦੁਆਰਾ ਭਗਤ ਨਾਮਦੇਵ ਜੀ ਅਤੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਮੂਹ ਗੁਰਦੁਆਰਾ ਪ੍ਰਬੰਧ ਕਮੇਟੀਆਂ ਵੱਲੋਂ ਗੁਰੂ ਕੇ ਲੰਗਰ ਜਿਸ ਵਿੱਚ ਚਾਵਲ ਪਲਾਓ ਅਤੇ ਠੰਢੇ ਮਿੱਠੇ ਜਲ ਜ਼ੀਰੇ ਦੇ ਲੰਗਰ ਅਤੁੱਟ ਵਰਤਾਏ ਗਏ । ਇਸ ਮੌਕੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਖੰਨਾ ਦੇ ਸੈਕਟਰੀ ਅਵਤਾਰ ਸਿੰਘ ਕੈਂਥ, ਦਰਸ਼ਨ ਸਿੰਘ ਗਿੱਲ, ਰਵਿੰਦਰ ਸਿੰਘ ਬੱਬਲੂ, ਗੁਰਪ੍ਰੀਤ ਸਿੰਘ ਡੀਸੀ, ਜਤਿੰਦਰ ਦੇਵਗਨ, ਭਾਈ ਅਮਨਦੀਪ ਸਿੰਘ ਮੁੱਖ ਗ੍ਰੰਥੀ, ਬਲਵਿੰਦਰ ਸਿੰਘ, ਤੇਜਿੰਦਰ ਸਿੰਘ, ਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ ਸਲੌਦੀ, ਗੁਰਦੁਆਰਾ ਗੁਰੂ ਸਿੰਘ ਸਭਾ ਦੇ ਗੁਰਪ੍ਰਸ਼ਾਦ ਸਿੰਘ ਭਾਟੀਆ, ਸਰਬਜੀਤ ਸਿੰਘ, ਅਮਰਜੀਤ ਕੌਰ ਚੱਢਾ, ਗੋਪਾਲ ਸਿੰਘ, ਸੁਖਦਰਸ਼ਨ ਸਿੰਘ, ਭੁਪਿੰਦਰ ਸਿੰਘ ਸੌਂਦ, ਗੁਰਨਾਮ ਸਿੰਘ, ਅਮਰਜੀਤ ਸਿੰਘ, ਗੁਰਦੁਵਾਰਾ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਭਵਨ ਤੇਗ ਬਹਾਦਰ ਸਾਹਿਬ ਜੀ ਦੇ ਮਨਜੀਤ ਸਿੰਘ, ਗੁਰਦੁਆਰਾ ਭਗਤ ਨਾਮਦੇਵ ਜੀ ਦੇ ਖੁਸ਼ਵਿੰਦਰ ਸਿੰਘ ਅਤੇ ਭਾਈ ਘਨੱਈਆ ਸੁਸਾਇਟੀ ਦੇ ਮੈਂਬਰ ਹਾਜ਼ਰ ਸਨ। ਬਾਅਦ ਵਿਚ ਇਹ ਨਗਰ ਕੀਰਤਨ ਮਲੇਰਕੋਟਲਾ ਰੋਡ, ਚੀਮਾ ਚੌਂਕ, ਛੋਟਾ ਖੰਨਾ ਰੋਡ ਤੋਂ ਲੰਘਿਆ। ਜਿੱਥੇ ਵੱਖ ਵੱਖ ਗੁਰਦੁਆਰਾ ਸਾਹਿਬਾਨਾਂ ਦੀਆਂ ਕਮੇਟੀਆਂ ਦੇ ਅਹੁਦੇਦਾਰਾਂ ਤੇ ਸੰਗਤਾਂ ਨੇ ਵੀ ਖਾਲਸਾ ਮਾਰਚ ਦਾ ਸਵਾਗਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਡਾ. ਆਸਿਮਾ ਤਨੇਜਾ ਵਲੋਂ ਰਾੜਾ ਸਾਹਿਬ ਵਿਖੇ 21 ਹਜ਼ਾਰ ਵੱਖ-ਵੱਖ ਕਿਸਮਾਂ ਦੇ ਬੂਟਿਆਂ ਦੀ ਵੰਡ ਅਗਲੀ ਖ਼ਬਰ ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਵਿਚ ਖੰਨਾ ਪੁਲਿਸ ਦਾ ਨਸ਼ਿਆਂ ਵਿਰੁੱਧ ‘ਡਬਲ ਐਕਸ਼ਨ’- ਜਾਇਦਾਦਾਂ ’ਤੇ ਕਾਰਵ...
Ad Position 24