31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਅੱਜ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਤੋਂ ਵੱਡੇ ਕਾਫ਼ਲੇ ਦੇ ਰੂਪ ’ਚ ਕਿਸਾਨ ਤੇ ਮਜ਼ਦੂਰ ਚੰਡੀਗੜ੍ਹ ਧਰਨੇ ਲਈ ਹੋਣਗੇ ਰਵਾਨਾ-ਮਨਜੀਤ ਸਿੰਘ ਢੀਂਡਸਾ

ਸਮਰਾਲਾ, 31 ਅਗਸਤ (ਗੋਪਾਲ ਸੋਫਤ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 1 ਸਤੰਬਰ ਤੋਂ 7 ਸਤੰਬਰ ਤੱਕ ਲੱਗ ਰਹੇ ਕਿਸਾਨੀ ਮੋਰਚੇ ਵਿਚ ਸ਼ਾਮਲ ਹੋਣ ਲਈ ਸਮੁੱਚੇ ਪੰਜਾਬ ਦੇ ਕਿਸਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲ ਮਾਜਰਾ, ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਅਤੇ ਗੁਰਸੇਵਕ ਸਿੰਘ ਮੰਜਾਲੀਆਂ ਬਲਾਕ ਪ੍ਰਧਾਨ ਸਮਰਾਲਾ ਨੇ ਮੋਰਚੇ ਵਿਚ ਜਾਣ ਲਈ ਪਿੰਡ ਢੀਂਡਸਾ ਵਿਖੇ ਕਿਸਾਨਾਂ ਨੂੰ ਲਾਮਬੰਦ ਕਰਨ ਮੌਕੇ ਪੈ੍ਰੱਸ ਨਾਲ ਗੱਲਬਾਤ ਕਰਦੇ ਹੋਏ ਕੀਤਾ।

Ad Position 21
No active advertisement
ਅਜੀਤ ਡੈਸਕ 01-09-2026
ਸਮਰਾਲਾ, 31 ਅਗਸਤ (ਗੋਪਾਲ ਸੋਫਤ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 1 ਸਤੰਬਰ ਤੋਂ 7 ਸਤੰਬਰ ਤੱਕ ਲੱਗ ਰਹੇ ਕਿਸਾਨੀ ਮੋਰਚੇ ਵਿਚ ਸ਼ਾਮਲ ਹੋਣ ਲਈ ਸਮੁੱਚੇ ਪੰਜਾਬ ਦੇ ਕਿਸਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲ ਮਾਜਰਾ, ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਅਤੇ ਗੁਰਸੇਵਕ ਸਿੰਘ ਮੰਜਾਲੀਆਂ ਬਲਾਕ ਪ੍ਰਧਾਨ ਸਮਰਾਲਾ ਨੇ ਮੋਰਚੇ ਵਿਚ ਜਾਣ ਲਈ ਪਿੰਡ ਢੀਂਡਸਾ ਵਿਖੇ ਕਿਸਾਨਾਂ ਨੂੰ ਲਾਮਬੰਦ ਕਰਨ ਮੌਕੇ ਪੈ੍ਰੱਸ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਸਮਰਾਲਾ ਬਲਾਕ ਦੇ ਮੰਜਾਲੀਆਂ, ਬੰਬਾਂ, ਰੁਪਾਲੋਂ, ਢੀਂਡਸਾ ਵਿਖੇ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਬਲਾਕਾਂ ਦੇ ਸਮੁੱਚੇ ਪਿੰਡਾਂ ਵਿਚ ਜਾ ਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ ਕੀਤੀਆਂ ਗਈਆਂ। ਉਨ੍ਹਾਂ ਅੱਗੇ ਦੱਸਿਆ ਕਿ 1 ਸਤੰਬਰ ਨੂੰ ਬੀ. ਕੇ. ਯੂ. (ਲੱਖੋਵਾਲ) ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ ਜਥੇਬੰਦੀ ਵਲੋਂ ਚੰਡੀਗੜ੍ਹ ਮੋਰਚੇ ਵਿਚ ਸ਼ਮੂਲੀਅਤ ਕਰਨ ਲਈ ਲੁਧਿਆਣਾ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੇ ਕਿਸਾਨ ਵੱਡੇ ਕਾਫ਼ਲੇ ਦੇ ਰੂਪ ਵਿਚ ਚੰਡੀਗੜ੍ਹ ਰੋਡ ਪੈਟਰੋਲ ਪੰਪ ਜਟਾਣਾ ਪਿੰਡ ਤੋਂ ਰਵਾਨਾ ਹੋਣਗੇ। ਸਮਰਾਲਾ ਇਲਾਕੇ ਦੇ ਪਿੰਡਾਂ ਵਿਚ ਜਾ ਕੇ ਵੱਖ-ਵੱਖ ਪਿੰਡਾਂ ਦੇ ਇਕਾਈ ਪ੍ਰਧਾਨਾਂ ਅਤੇ ਕਿਸਾਨਾਂ ਨਾਲ ਸੰਪਰਕ ਕਰ ਕੇ ਮੋਰਚੇ ਵਿਚ ਜਾਣ ਵਾਲੀਆਂ ਟਰਾਲੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਅਤੇ ਮਜ਼ਦੂਰ ਵੱਡੀ ਗਿਣਤੀ ਵਿਚ ਚੰਡੀਗੜ੍ਹ ਮੋਰਚੇ ਵਿਚ ਸ਼ਾਮਲ ਹੋ ਕੇ ਸਰਕਾਰਾਂ ਨੂੰ ਵਖਤ ਪਾ ਦੇਣਗੇ, ਸਰਕਾਰ ਦਾ ਤਖ਼ਤਾ ਪਲਟਾ ਦੇਣਗੇ। ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਸਰਪੰਚ ਬਲਵੰਤ ਸਿੰਘ ਮੰਜਾਲੀਆ, ਡਾ. ਹਰਬੰਸ ਸਿੰਘ ਰੁਪਾਲੋਂ, ਹਰਵਿੰਦਰ ਸਿੰਘ ਬੰਬਾਂ, ਹਰਪਾਲ ਸਿੰਘ ਬੰਬਾਂ, ਮੇਜਰ ਸਿੰਘ ਬੰਬਾਂ ਸਾਰੇ ਮੀਤ ਪ੍ਰਧਾਨ ਸਮਰਾਲਾ, ਜਗਤਾਰ ਸਿੰਘ, ਸਿਕੰਦਰ ਸਿੰਘ ਮਾਦਪੁਰ ਜਨਰਲ ਸਕੱਤਰ ਬਲਾਕ ਸਮਰਾਲਾ ਅਤੇ ਹੋਰ ਬਹੁਤ ਸਾਰੇ ਸਰਗਰਮ ਵਰਕਰ ਅਤੇ ਕਿਸਾਨ ਮਜ਼ਦੂਰ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਪੈਰਾਗੌਨ ਸਕੂਲ ਨੰਗਲ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਹਰਸਿਮਰਨ ਕੌਰ ਅਤੇ... ਅਗਲੀ ਖ਼ਬਰ ਬਲਾਕ ਕਾਂਗਰਸ ਮਲੌਦ ਦੇ ਗਿੱਲ ਬੇਰਕਲਾਂ ਨੇ ਸਾਥੀਆਂ ਸਮੇਤ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁੱਲ ਕੀਤੇ ਭੇ...
Ad Position 24