31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਖੰਨਾ ਦੇ 33 ਵਾਰਡਾਂ ’ਚ ਕੂੜੇ ਦੇ ਸੰਵੇਦਨਸ਼ੀਲ ਸਥਾਨਾਂ ਦੀ ਹੋਵੇਗੀ ਵਿਸ਼ੇਸ਼ ਸਫ਼ਾਈ-ਸਵਾਤੀ ਟਿਵਾਣਾ

ਖੰਨਾ, 31 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵਲੋਂ ਸ਼ਹਿਰਾਂ ਵਿਚ ਸਾਫ਼-ਸਫ਼ਾਈ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਅਧੀਨ ਖੰਨਾ ਸ਼ਹਿਰ ਵਿੱਚ 29 ਅਗਸਤ ਤੋਂ 10 ਦਿਨਾਂ ਦੀ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਉਪ ਮੰਡਲ ਮਜਿਸਟਰੇਟ (ਐਸ.

Ad Position 21
No active advertisement
ਕੂੜਾ ਸੁੱਟਣ ਸੰਬੰਧੀ ਜੁਰਮਾਨਾ 10 ਹਜ਼ਾਰ ਰੁਪਏ ਤੋਂ ਵਧਾ ਕੇ 50 ਹਜ਼ਾਰ ਰੁਪਏ ਕੀਤਾ ਗਿਆ: ਐਸ. ਡੀ. ਐਮ ਖੰਨਾ 01-09-2026
ਖੰਨਾ, 31 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵਲੋਂ ਸ਼ਹਿਰਾਂ ਵਿਚ ਸਾਫ਼-ਸਫ਼ਾਈ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਅਧੀਨ ਖੰਨਾ ਸ਼ਹਿਰ ਵਿੱਚ 29 ਅਗਸਤ ਤੋਂ 10 ਦਿਨਾਂ ਦੀ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਉਪ ਮੰਡਲ ਮਜਿਸਟਰੇਟ (ਐਸ. ਡੀ. ਐਮ.) ਖੰਨਾ ਸਵਾਤੀ ਟਿਵਾਣਾ ਨੇ ਆਪਣੇ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਮੁਹਿੰਮ ਦੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਸ਼ਹਿਰ ਦੇ ਸਾਰੇ 33 ਵਾਰਡਾਂ ਵਿੱਚ ਕੂੜਾ ਸੁੱਟਣ ਦੇ ਸੰਵੇਦਨਸ਼ੀਲ ਸਥਾਨਾਂ ਦੀ ਪਹਿਚਾਣ ਕੀਤੀ ਗਈ ਹੈ। ਇਨ੍ਹਾਂ ਸਥਾਨਾਂ ਦੀ ਵਿਸ਼ੇਸ਼ ਤੌਰ ’ਤੇ ਸਫਾਈ ਕਰਵਾਈ ਜਾਵੇਗੀ ਅਤੇ ਭਵਿੱਖ ਵਿੱਚ ਇੱਥੇ ਮੁੜ ਕੂੜਾ ਨਾ ਸੁੱਟਿਆ ਜਾਵੇ, ਇਸ ਲਈ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੇ ਨਾਲ-ਨਾਲ ਜਾਗਰੂਕਤਾ ਬੋਰਡ ਵੀ ਲਗਾਏ ਜਾਣਗੇ।ਉਨ੍ਹਾਂ ਦੱਸਿਆ ਕਿ ਨਿੱਜੀ ਖਾਲੀ ਪਲਾਟਾਂ ਦੀ ਵੀ ਇੱਕ ਵਾਰ ਸਫਾਈ ਕਰਵਾਈ ਜਾ ਰਹੀ ਹੈ। ਇਸ ਤੋਂ ਬਾਅਦ ਪਲਾਟਾਂ ਦੀ ਸਫਾਈ ਅਤੇ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਮਾਲਕਾਂ ਦੀ ਹੋਵੇਗੀ। ਬਿਨਾਂ ਚਾਰਦੀਵਾਰੀ ਵਾਲੇ ਪਲਾਟ ਮਾਲਕਾਂ ਨੂੰ ਚਾਰਦੀਵਾਰੀ ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਇਨ੍ਹਾਂ ਪਲਾਟਾਂ ਵਿੱਚ ਅਣਅਧਿਕਾਰਤ ਤਰੀਕੇ ਨਾਲ ਕੂੜਾ ਸੁੱਟੇ ਜਾਣ ’ਤੇ ਜੁਰਮਾਨਾ ਵੀ ਕੀਤਾ ਜਾਵੇਗਾ।ਐਸ. ਡੀ. ਐਮ. ਨੇ ਦੱਸਿਆ ਕਿ ਨਗਰ ਕੌਂਸਲ ਖੰਨਾ ਵੱਲੋਂ ਘਰਾਂ ਵਿੱਚੋਂ ਕੂੜਾ ਇਕੱਠਾ ਕਰਨ ਦੇ ਪ੍ਰਬੰਧ ਕੀਤੇ ਗਏ ਹਨ, ਜਦਕਿ ਗਲੀਆਂ ਅਤੇ ਮਾਰਕੀਟਾਂ ਵਿੱਚੋਂ ਕੂੜਾ ਸਫਾਈ ਕਰਮਚਾਰੀਆਂ ਵੱਲੋਂ ਚੁੱਕਿਆ ਜਾਂਦਾ ਹੈ। ਸ਼ਹਿਰ ਵਿੱਚ ਚਾਰ ਗਾਰਬੇਜ਼ ਕਲੈਕਸ਼ਨ ਪੁਆਇੰਟ ਹੋਣ ਦੇ ਬਾਵਜੂਦ ਵੱਖ-ਵੱਖ ਥਾਵਾਂ ’ਤੇ ਗੈਰ-ਅਧਿਕਾਰਤ ਡੰਪਿੰਗ ਦੀ ਸਮੱਸਿਆ ਸਾਹਮਣੇ ਆ ਰਹੀ ਹੈ। ਇਸ ਨੂੰ ਰੋਕਣ ਲਈ ਨਗਰ ਕੌਂਸਲ ਨੂੰ ਮਤਾ ਪਾਸ ਕਰਨ ਲਈ ਕਿਹਾ ਗਿਆ ਹੈ। ਕੂੜਾ ਸੁੱਟਣ ਸਬੰਧੀ ਜੁਰਮਾਨਾ 10 ਹਜ਼ਾਰ ਰੁਪਏ ਤੋਂ ਵਧਾ ਕੇ 50 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਸਥਾਨਾਂ ’ਤੇ ਰਾਤ ਸਮੇਂ ਚੌਂਕੀਦਾਰਾਂ ਅਤੇ ਦਿਨ ਸਮੇਂ ਸਫਾਈ ਕਰਮਚਾਰੀਆਂ ਰਾਹੀਂ ਨਿਗਰਾਨੀ ਯਕੀਨੀ ਬਣਾਈ ਜਾਵੇਗੀ। ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਭਾਰੀ ਜੁਰਮਾਨੇ ਦੇ ਨਾਲ ਪਬਲਿਕ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ ਸਬੰਧੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।ਟਿਵਾਣਾ ਨੇ ਕਿਹਾ ਕਿ ਸਫਾਈ ਅਤੇ ਨਾਜਾਇਜ਼ ਕਬਜ਼ਿਆਂ ਦੀ ਸਮੱਸਿਆ ਆਪਸ ਵਿੱਚ ਜੁੜੀ ਹੋਈ ਹੈ। ਇਸ ਲਈ ਪੁਲਿਸ ਦੀ ਸਹਾਇਤਾ ਨਾਲ ਟੀਮ ਗਠਿਤ ਕੀਤੀ ਜਾ ਰਹੀ ਹੈ ਅਤੇ 10 ਦਿਨਾਂ ਦੀ ਸਫਾਈ ਮੁਹਿੰਮ ਤੋਂ ਬਾਅਦ ਕਬਜਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਰੇਹੜੀ-ਫੜ੍ਹੀ ਵਿਕਰੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਵੈਂਡਿੰਗ ਜ਼ੋਨ ਦੀ ਵਰਤੋਂ ਕਰਨ ਅਤੇ ਦੁਕਾਨਾਂ ਦੇ ਬਾਹਰ ਜਾਂ ਸੜਕਾਂ ਦੇ ਕਿਨਾਰੇ ਅਣਅਧਿਕਾਰਤ ਤੌਰ ’ਤ ੇ ਰੇਹੜੀਆਂ ਨਾ ਲਗਾਉਣ। ਇਸ ਨਾਲ ਟਰੈਫਿਕ, ਗੰਦਗੀ ਅਤੇ ਆਮ ਲੋਕਾਂ ਦੀ ਖੱਜਲ-ਖੁਆਰੀ ਦੀ ਸਮੱਸਿਆ ਪੈਦਾ ਹੁੰਦੀ ਹੈ।ਐਸ. ਡੀ. ਐਮ. ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਫਾਈ ਮੁਹਿੰਮ ਵਿੱਚ ਪ੍ਰਸ਼ਾਸਨ ਅਤੇ ਨਗਰ ਕੌਂਸਲ ਦਾ ਸਹਿਯੋਗ ਕਰਨ ਅਤੇ ਆਪਣਾ ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਪਾਉਣ, ਤਾਂ ਜੋ ਖੰ ਨਾ ਨੂੰ ਸਾਫ਼-ਸੁਥਰਾ ਅਤੇ ਸੁੰਦਰ ਸ਼ਹਿਰ ਬਣਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਰਾਜ ਮਿਸਤਰੀ, ਮਜ਼ਦੂਰਾਂ ਵਲੋਂ ਖੰਡ, ਪਿਆਜ਼ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ ’ਚ ਦਿੱਤਾ ਧਰਨਾ ਅਗਲੀ ਖ਼ਬਰ ਚੰਡੀਗੜ੍ਹ ’ਚ ਲਗਾਤਾਰ ਧਰਨੇ ਦੀਆਂ ਤਿਆਰੀਆਂ ਮੁਕੰਮਲ-ਰਾਜਵੀਰ ਸਿੰਘ ਕਿਸਾਨ ਜਥੇਬੰਦੀਆਂ ਦੀ ਏਕਤਾ ਕਾਨਫ਼ਰੰਸ ਲਈ ਲੋਕਾਂ ਵਿ...
Ad Position 24