03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮੀਰੀ ਪੀਰੀ ਮਾਰਚ ਦਾ ਮਾਛੀਵਾੜਾ ਦੀ ਪਵਿੱਤਰ ਧਰਤੀ ’ਤੇ ਭਰਵਾਂ ਤੇ ਨਿੱਘਾ ਸਵਾਗਤ

ਮਾਛੀਵਾੜਾ ਸਾਹਿਬ, 2 ਸਤੰਬਰ (ਮਨੋਜ ਕੁਮਾਰ, ਰਾਜਦੀਪ ਸਿੰਘ ਅਲਬੇਲਾ)-ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਮੀਰੀ ਪੀਰੀ ਮਾਰਚ ਜੋ ਕਿ 23 ਅਗਸਤ ਨੂੰ ਸ਼੍ਰੀ ਦਮਦਮਾ ਸਾਹਿਬ ਤੋ ਸ਼ੁਰੂ ਹੋਇਆ ਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਕਸਬਿਆਂ ਵਿਚੋਂ ਹੁੰਦਾ ਹੋਇਆ ਅੱਜ ਮਾਛੀਵਾੜਾ ਦੀ ਪਵਿੱਤਰ ਧਰਤੀ ‘ਤੇ ਪੁੱਜਾ। ਇਸ ਮਾਰਚ ਦੀ ਅਗਵਾਈ ਜਥੇਦਾਰ ਕੁਲਦੀਪ ਸਿੰਘ ਗੜਗੱਜ ਆਪ ਖ਼ੁਦ ਕਰ ਰਹੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਮਾਛੀਵਾੜਾ ਸਾਹਿਬ, 2 ਸਤੰਬਰ (ਮਨੋਜ ਕੁਮਾਰ, ਰਾਜਦੀਪ ਸਿੰਘ ਅਲਬੇਲਾ)-ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਮੀਰੀ ਪੀਰੀ ਮਾਰਚ ਜੋ ਕਿ 23 ਅਗਸਤ ਨੂੰ ਸ਼੍ਰੀ ਦਮਦਮਾ ਸਾਹਿਬ ਤੋ ਸ਼ੁਰੂ ਹੋਇਆ ਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਕਸਬਿਆਂ ਵਿਚੋਂ ਹੁੰਦਾ ਹੋਇਆ ਅੱਜ ਮਾਛੀਵਾੜਾ ਦੀ ਪਵਿੱਤਰ ਧਰਤੀ ‘ਤੇ ਪੁੱਜਾ। ਇਸ ਮਾਰਚ ਦੀ ਅਗਵਾਈ ਜਥੇਦਾਰ ਕੁਲਦੀਪ ਸਿੰਘ ਗੜਗੱਜ ਆਪ ਖ਼ੁਦ ਕਰ ਰਹੇ ਹਨ। ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਪਹੁੰਚਣ ‘ਤੇ ਮੀਰੀ ਪੀਰੀ ਮਾਰਚ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਤੇ ਪਹਿਲਾਂ ਹੀ ਇਸ ਮਾਰਚ ਦੇ ਸਵਾਗਤ ਲਈ ਸਵਾਗਤੀ ਗੇਟ ਲਗਾਏ ਗਏ ਸਨ। ਇਸ ਮਾਰਚ ਦਾ ਮਕਸਦ ਸੂਬੇ ਦੀ ਜਵਾਨੀ ਨੂੰ ਸਹੀ ਤੇ ਪਵਿੱਤਰ ਦਿਸ਼ਾ ਵੱਲ ਮੋੜਨਾ ਹੈ ਤੇ ਪੰਜਾਬੀਅਤ ਨੂੰ ਬਚਾਉਣਾ ਹੈ। ਜਥੇਦਾਰ ਗੜਗੱਜ ਨੇ ਪੰਜਾਬੀਅਤ ਨੂੰ ਸੰਦੇਸ਼ ਦਿੰਦੇ ਕਿਹਾ ਕਿ ਜੇਕਰ ਪੁੱਤਰ ਦੀ ਤਮੰਨਾ ਹੈ ਤਾਂ ਧੀ ਵੀ ਤੁਹਾਡੀ ਗੋਦੀ ਖੇਡਣੀ ਚਾਹੀਦੀ ਹੈ। ਸਾਨੂੰ ਜ਼ਮੀਨਾਂ ਤਾਂ ਕਿਸੇ ਵੀ ਕੀਮਤ ਵਿਚ ਨਹੀ ਵੇਚਣੀਆਂ ਚਾਹੀਦੀਆਂ। ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੁੜਨਾ ਚਾਹੀਦਾ ਹੈ ਤਾਂ ਕਿ ਉਸ ਪੁਰਾਤਤਵ ਪੰਜਾਬ ਨੂੰ ਮੁੜ ਸੁਰਜੀਤ ਕੀਤਾ ਜਾਵੇ। ਇ ਸ ਮਾਰਚ ਦੇ ਸਵਾਗਤ ਵਿਚ ਇਲਾਕੇ ਦੇ ਰਾਜਨੀਤਿਕ ਤੇ ਸਮਾਜਿਕ ਆਗੂਆਂ ਨੇ ਵੱਧ ਚੜ ਕੇ ਹਿੱਸਾ ਲਿਆ ਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਤੇ ਉਨ੍ਹਾਂ ਦੇ ਪ੍ਰਬੰਧਕੀ ਸਾਥੀਆਂ ਨੇ ਜਥੇਦਾਰ ਗੜਗੱਜ ਦਾ ਨਿੱਘਾ ਸਵਾਗਤ ਕੀਤਾ। ਕੁੱਝ ਸਮਾਂ ਠਹਿਰਾਅ ਤੋਂ ਬਾਦ ਇਹ ਮਾਰਚ ਆਪਣੇ ਅਗਲੇ ਪੜਾਅ ਚਮਕੌਰ ਸਾਹਿਬ ਲਈ ਰਵਾਨਾ ਹੋ ਗਿਆ ਤੇ ਇਸ ਦੀ 4 ਸਤੰਬਰ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ’ਤੇ ਪਰਚਾ ਦਰਜ ਕਰਨ ਨਾਲ ਭਾਜਪਾ ਸੱਚ ਦੀ ਆਵਾਜ ਨੂੰ ਦਬਾ ਨਹੀਂ ਸਕਦੀ- ਗਿੱਲ ਬੇਰ ਕਲਾ ਅਗਲੀ ਖ਼ਬਰ ਪਿੰਡ ਕਿਸ਼ਨਪੁਰਾ ’ਚ ਨਵੇਂ ਲਾਭਪਾਤਰੀ ਕਾਰਡ ਵੰਡੇ
Ad Position 24