02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਅਕਾਲੀ ਦਲ ਦੀ ਰਿਵਾਇਤੀ ਲੀਡਰਸ਼ਿਪ ਹੁਣ ਪੰਥ ਤੇ ਪੰਜਾਬੀਆਂ ਦਾ ਭਰੋਸਾ ਗੁਆ ਚੁੱਕੀ ਹੈ-ਵਿਧਾਇਕ ਇਯਾਲੀ

ਪਾਇਲ, 2 ਅਗਸਤ (ਨਿਜ਼ਾਮਪੁਰ, ਚਾਪੜਾ, ਰਜਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੀ ਮਲੌਦ ਜੋਨ ਦੀ ਮੀਟਿੰਗ ਪਿੰਡ ਸਿਹੌੜਾ ਵਿਖੇ ਭਰਵੇ ਇਕੱਠ ਨਾਲ ਹੋਈ, ਇਸ ਮੌਕੇ ਹੋਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੀਆਂ ਸਾਰੀਆਂ ਸੀਟਾਂ ਜਿੱਤਾ ਕੇ ਅੰਮ੍ਰਿਤਪਾਲ ਸਿੰਘ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਣਨ ਤੇ 1997 ਤੋਂ 2027 ਤੱਕ ਦੀਆਂ ਵੱਖ ਵੱਖ ਸਰਕਾਰਾਂ ਦੌਰਾਨ ਪੰਜਾਬ ਵਿਚ ਨਸ਼ਿਆਂ ਦੇ ਪਸਾਰ, ਨਸ਼ਿਆਂ ਕਾਰਨ ਹੋਈਆਂ ਮੌਤਾ ਸੰਬੰਧੀ ਸਾਰਾ ਸੱਚ ਸਾਹਮਣੇ ਲਿਆਂਦਾ ਜਾਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਪਾਇਲ, 2 ਅਗਸਤ (ਨਿਜ਼ਾਮਪੁਰ, ਚਾਪੜਾ, ਰਜਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੀ ਮਲੌਦ ਜੋਨ ਦੀ ਮੀਟਿੰਗ ਪਿੰਡ ਸਿਹੌੜਾ ਵਿਖੇ ਭਰਵੇ ਇਕੱਠ ਨਾਲ ਹੋਈ, ਇਸ ਮੌਕੇ ਹੋਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੀਆਂ ਸਾਰੀਆਂ ਸੀਟਾਂ ਜਿੱਤਾ ਕੇ ਅੰਮ੍ਰਿਤਪਾਲ ਸਿੰਘ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਣਨ ਤੇ 1997 ਤੋਂ 2027 ਤੱਕ ਦੀਆਂ ਵੱਖ ਵੱਖ ਸਰਕਾਰਾਂ ਦੌਰਾਨ ਪੰਜਾਬ ਵਿਚ ਨਸ਼ਿਆਂ ਦੇ ਪਸਾਰ, ਨਸ਼ਿਆਂ ਕਾਰਨ ਹੋਈਆਂ ਮੌਤਾ ਸੰਬੰਧੀ ਸਾਰਾ ਸੱਚ ਸਾਹਮਣੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਰਿਵਾਇਤੀ ਲੀਡਰਸ਼ਿਪ ਹੁਣ ਪੰਥ ਤੇ ਪੰਜਾਬੀਆਂ ਦਾ ਭਰੋਸਾ ਗੁਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖਤ ਸਾਡੀ ਸਰਵ ਉਚ ਸੰਸਥਾਂ ਹੈ ਤੇ ਅਕਾਲ ਤਖਤ ਦੇ ਜਥੇਦਾਰ ਨੂੰ ਫੈਸਲੇ ਨਿਰਪੱਖ ਹੋ ਕੇ ਕਰਨੇ ਚਾਹੀਦੇ ਹਨ ਤਾਂ ਜੋ ਲੋਕ ਬਿਨਾ ਕਿਸੇ ਕਿੰਤੂ ਪ੍ਰੰਤੂ ਦੇ ਪ੍ਰਵਾਨ ਕਰਨ । ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨੌਜਵਾਨਾਂ ਦਾ ਸਾਨੂੰ ਬਹੁਤ ਵੱਡਾ ਸਹਿਯੋਗ ਮਿਲ ਰਿਹਾ ਹੈ ਜਿਸ ਕਰਕੇ ਵਾਰਿਸ ਪੰਜਾਬ ਦਾ ਕਾਫਲਾ ਦਿਨੋ ਦਿਨ ਵੱਡਾ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੇ ਬੰਦੀ ਸਿੰਘਾਂ ਦੀ ਰਿਹਾਈ, ਪੰਜਾਬ ਵਿਚ ਅਮਨ ਸ਼ਾਂਤੀ ਕਾਇਮ ਕਰਨਾ, ਦੁਕਾਨਦਾਰਾਂ ਤੇ ਵਪਾਰੀਆਂ ਦੀਆਂ ਮੁਸ਼ਕਿਲਾ ਹੱਲ਼ ਕਰਨਾ, ਕਿਸਾਨਾਂ ਦੀਆਂ ਸਮੱਸਿਆਂ ਤੇ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਕਰਨਾ ਸਾਡੇ ਮੁੱਖ ਏਜੰਡੇ ਹੋਣਗੇ । ਉਨ੍ਹਾਂ ਅੱਗੇ ਕਿਹਾ ਕਿ ਵਿਧਾਨ ਸਭਾ ਚੋਣਾਂ ਸੰਬੰਧੀ ਪਾਰਟੀ ਦਾ ਵਿਜ਼ਨ ਦਸਤਾਵੇਜ ਜਲਦੀ ਜਾਰੀ ਕਰ ਦਿੱਤਾ ਜਾਵੇਗਾ ਜਿਸ ਸੰਬੰਧੀ ਲਗਾਤਾਰ ਮੀਟਿੰਗਾ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਲੜਾਈ ਕੇਵਲ ਟਿਕਟ ਜਾਂ ਕੁਰਸੀ ਲਈ ਨਹੀਂ, ਬਲਕਿ ਪੰਜਾਬ ਵਿਚ ਇਕ ਮਜ਼ਬੂਤ ਪੰਥਕ ਖੇਤਰੀ ਧਿਰ ਦੀ ਸਥਾਪਤੀ ਹੈ। ਉਨ੍ਹਾਂ ਕਾਂਗਰਸ ਸਰਕਾਰ ਤੇ ਵਰਦਿਆਂ ਕਿਹਾ ਕਿ ਕੇਂਦਰ ਵਿਚਲੀ ਕਾਂਗਰਸ ਸਰਕਾਰ ਵੱਲ਼ੋ ਪੰਜਾਬ ਨੂੰ ਬਣਦੇ ਹੱਕ ਨਹੀਂ ਦਿੱਤੇ ਗਏ, ਜਿਸ ਕਰਕੇ ਸਾਡੇ ਨੌਜਵਾਨਾਂ ਨੂੰ ਹੱਕਾਂ ਦੀ ਪ੍ਰਾਪਤੀ ਲਈ ਹਜ਼ਾਰਾਂ ਦੀ ਗਿਣਤੀ ਵਿਚ ਸ਼ਹੀਦੀਆਂ ਦੇਣੀਆਂ ਪਈਆਂ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ ਨਾਲ ਬੇਇਨਸਾਫੀ ਕੀਤੀ ਗਈ, ਚੰਡੀਗੜ ਸਮੇਤ ਅਨੇਕਾਂ ਪਿੰਡ ਸਾਨੂੰ ਨਹੀਂ ਦਿੱਤੇ ਗਏ। ਇਸ ਤੋਂ ਇਲ਼ਾਵਾ 19 84 ਵਿਚ ਸਾਡੇ ਗੁਰੂ ਘਰਾਂ ਦੇ ਹਮਲਾ ਕਰਕੇ ਅਨੇਕਾਂ ਸ਼ਰਧਾਲੂਆਂ ਨੂੰ ਸ਼ਹੀਦ ਕਰ ਦਿੱਤਾ ਗਿਆ ਜਿਸਨੂੰ ਅਸੀਂ ਕਦੇ ਵੀ ਭੁੱਲ ਨਹੀਂ ਸਕਦੇ। ਉਨ੍ਹਾਂ ਸ਼ਰੋਮਣੀ ਅਕਾਲੀ ਦਲ ਦੀ ਅਲੋਚਨਾ ਕਰਦਿਆਂ ਕਿਹਾ ਕਿ ਇਹ ਆਰ. ਐਸ. ਐਸ ਨਾਲ ਮਿਲਕੇ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦਾ ਕਬਜ਼ਾ ਕਰਵਾਉਣਾ ਚਾਹੁੰਦੇ ਹਨ ਤੇ ਜਿਸਦੀ ਤਾਜਾ ਉਦਹਾਰਨ ਬੀਤੇ ਦਿਨੀ ਪੰਜਾਬ ਯੂਨੀਵਰਸਿਟੀ ਚੰਡੀਗੜ ਵਿਖੇ ਵੋਟਾਂ ਦੌਰਾਨ ਆਰ ਐਸ. ਐਸ ਦੇ ਉਮੀਦਵਾਰ ਨੂੰ ਜਿਤਾਉਣ ਲਈ ਆਪਣਾ ਉਮੀਦਵਾਰ ਬਿਠਾ ਕੇ ਸਮਰੱਥਨ ਦੇਣਾ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲ਼ੋ ਪੰਜਾਬ ਦਾ ਖਜਾਨਾ ਦਿੱਲੀ ਨੂੰ ਲੁਟਾਇਆ ਜਾ ਰਿਹਾ ਹੈ, ਜਿਸ ਸਦਕਾ ਪੰਜਾਬ ਅੱਜ 4.5 ਲੱਖ ਕਰੋੜ ਦੇ ਕਰਜੇ ਹੇਠ ਆ ਚੁੱਕਾ ਹੈ ਤੇ ਮੁਲਾਜ਼ਮਾ ਦਾ ਡੀ. ਏ ਦੇਣ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ। ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋ ਨੇ ਕਿਹਾ ਕਿ ਹਲਕਾ ਪਾਇਲ਼ ਨੂੰ ਵੱਖ ਵੱਖ ਜੋਨਾਂ ਵਿਚ ਵੰਡ ਕੇ ਯੂਨਿਟ ਬਣਾਏ ਜਾ ਰਹੇ ਹਨ। ਇਸ ਮੌਕੇ ਵਿਧਾਇਕ ਇਯਾਲੀ ਵੱਲ਼ੋ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਤੇਜਿੰਦਰ ਸਿੰਘ ਗੋਰਖਾ ਮਾਂਗੇਵਾਲ ਦੇ ਪਰਿਵਾਰ ਦਾ ਸਨਮਾਨ ਕੀਤਾ ਗਿਆ । ਇਸ ਤੋਂ ਇਲਾਵਾ ਅਕਾਲੀ ਦਲ ਵਾਰਿਸ ਵਿਚ ਸ਼ਾਮਿਲ ਹੋਏ ਦਰਜਨ ਦੇ ਕਰੀਬ ਨੌਜਵਾਨਾ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ । ਇਸ ਮੌਕੇ ਹੋਰਨਾਂ ਤੋਂ ਇਲ਼ਾਵਾ ਸੁਖਵੀਰ ਸਿੰਘ ਹੈਪੀ, ਪਰਗਟ ਸਿੰਘ ਰੱਬੋ, ਮਨਪ੍ਰੀਤ ਸਿੰਘ ਮਨੀ ਮਾਂਹਪੁਰ, ਕੈਪਟਨ ਗੁਰਦੀਪ ਸਿੰਘ ਲਸਾੜਾ, ਹਰਵਿੰਦਰ ਸਿੰਘ ਰੱਬੋ, ਗਗਨਦੀਪ ਸਿੰਘ ਪਾਇਲ, ਮੋਹਣ ਸਿੰਘ ਦੋਰਾਹਾ, ਐਡਵੋਕੇਟ ਲਵਪਰੀਤ ਸਿੰਘ ਖੰਨਾ, ਰਾਜਵੀਰ ਸਿੰਘ ਲਿਬੜਾ, ਮਨਪ੍ਰੀਤ ਸਿੰਘ ਟਿੰਬਰਵਾਲ, ਬਲਤੇਜ ਸਿੰਘ ਮਾਂਗੇਵਾਲ, ਅਮਨਿੰਦਰ ਸਿੰਘ, ਹਰਜੋਤ ਸਿੰਘ, ਨੰਬਰਦਾਰ ਗਿਆਸ ਸਿੰਘ, ਗੁਰਪਰੀਤ ਸਿੰਘ ਖਾਲਸਾ, ਮੱਘਰ ਸਿੰਘ, ਨਰਿੰਦਰ ਸਿੰਘ ਸਿਰਥਲਾ, ਸੁਦਾਗਰ ਸਿੰਘ , ਸਵਰਨ ਸਿੰਘ , ਕਾਕਾ ਸਿੰਘ , ਨਿਸ਼ਾਨ ਸਿੰਘ, ਮੱਘਰ ਸਿੰਘ, ਸਵਰਨਜੀਤ ਸਿੰਘ ਜੱਗੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਾਰਟੀ ਦੀਆਂ ਨੀਤੀਆਂ ਨਿਰਧਾਰਿਤ ਕਰਨ ਦਾ ਹੱਕ ਸਿਰਫ ਪਾਰਟੀ ਪ੍ਰਧਾਨ ਨੂੰ-ਰਵੀਇੰਦਰ ਸਿੰਘ ਅਗਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ’ਚ ਸ਼ਾਮਿਲ ਸੰਗਤ ਲਈ ਲਗਾਇਆ ਲੰਗਰ
Ad Position 24