02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਡੀ. ਪੀ. ਐੱਸ. ਪਲੇਅ-ਵੇ ਦੇ ਬੱਚਿਆਂ ਲਈ ਡੀ. ਪੀ. ਐੱਸ. ਖੰਨਾ ਦੀ ਮਨੋਰੰਜਕ ਵਿਦਿਅਕ ਯਾਤਰਾ ਕਰਵਾਈ

ਖੰਨਾ, 2 ਸਤੰਬਰ ਅਗਸਤ (ਹਰਜਿੰਦਰ ਸਿੰਘ ਲਾਲ)-ਸੇਂਟ ਮਦਰ ਟੇਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੰਨਾ ਵਿਚ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜਨਮ ਉਤਸਵ ਕ੍ਰਿਸ਼ਨ ਜਨਮਾਸ਼ਟਮੀ ਨੂੰ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ’ਤੇ ਸਕੂਲ ਵਿੱਚ ਵਿਸ਼ੇਸ਼ ਕ੍ਰਿਸ਼ਨ ਜਨਮਾਸ਼ਟਮੀ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਖੰਨਾ, 2 ਸਤੰਬਰ ਅਗਸਤ (ਹਰਜਿੰਦਰ ਸਿੰਘ ਲਾਲ)-ਸੇਂਟ ਮਦਰ ਟੇਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੰਨਾ ਵਿਚ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜਨਮ ਉਤਸਵ ਕ੍ਰਿਸ਼ਨ ਜਨਮਾਸ਼ਟਮੀ ਨੂੰ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ’ਤੇ ਸਕੂਲ ਵਿੱਚ ਵਿਸ਼ੇਸ਼ ਕ੍ਰਿਸ਼ਨ ਜਨਮਾਸ਼ਟਮੀ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ। ਕਾਰਜਕ੍ਰਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਸੁਰਿੰਦਰ ਸ਼ਾਹੀ ਅਤੇ ਪ੍ਰਿੰਸੀਪਲ ਅੰਜੂ ਭਾਟੀਆ ਵਲੋਂ ਭਗਵਾਨ ਸ਼੍ਰੀ ਕ੍ਰਿਸ਼ਨ ਦੀ ਆਰਤੀ ਉਤਾਰ ਕੇ ਕੀਤੀ ਗਈ। ਆਰਤੀ ਦੌਰਾਨ ਸਕੂਲ ਦਾ ਵਾਤਾਵਰਨ ਭਗਤੀਮਈ ਹੋ ਗਿਆ ਅਤੇ ਸਾਰਿਆਂ ਨੇ ਸ਼ਰਧਾਪੂਰਵਕ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਵਿਦਿਆਰਥੀਆਂ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਬਾਲ ਸਰੂਪ, ਉਨ੍ਹਾਂ ਦੇ ਜੀਵਨ, ਸਿੱਖਿਆਵਾਂ ਅਤੇ ਸ਼੍ਰੀਮਦ ਭਗਵਦ ਗੀਤਾ ਦੇ ਸੰਦੇਸ਼ ਨਾਲ ਸੰਬੰਧਿਤ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਪੇਸ਼ ਕੀਤੀਆਂ। ਬੱਚਿਆਂ ਨੇ ਆਪਣੀ ਕਲਾ ਅਤੇ ਪ੍ਰਤਿਭਾ ਰਾਹੀਂ ਕ੍ਰਿਸ਼ਨ ਜੀ ਦੇ ਜੀਵਨ ਨਾਲ ਜੁੜੇ ਪ੍ਰਸੰਗਾਂ ਨੂੰ ਸੁੰਦਰ ਢੰਗ ਨਾਲ ਪੇਸ਼ ਕੀਤਾ। ਸਕੂਲ ਦਾ ਪੂਰਾ ਵਾਤਾਵਰਨ ਕ੍ਰਿਸ਼ਨਮਈ ਹੋ ਗਿਆ। ਇਸ ਮੌਕੇ ’ਤੇ ਭਗਵਾਨ ਸ਼੍ਰੀ ਕ੍ਰਿਸ਼ਨ ਨੂੰ ਸ਼ਰਧਾਪੂਰਵਕ ਛੱਪਣ ਪ੍ਰਕਾਰ ਦੇ ਭੋਗ ਅਰਪਿਤ ਕੀਤੇ ਗਏ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਗਤੀ ਭਾਵਨਾ ਨਾਲ ਭਗਵਾਨ ਸ਼੍ਰੀ ਕ੍ਰਿਸ਼ਨ ਦੀ ਪੂਜਾ ਕੀਤੀ ਅਤੇ ਸਾਰਿਆਂ ਦੀ ਸੁਖ, ਸ਼ਾਂਤੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਸਕੂਲ ਦੇ ਚੇਅਰਮੈਨ ਸੁਰਿੰਦਰ ਸ਼ਾਹੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਸ਼ਿਆਮ ਸਰੂਪ, ਉਨ੍ਹਾਂ ਦੇ ਅਦਭੁਤ ਵਿਅਕਤਿਤਵ ਅਤੇ ਜੀਵਨ ਦੀਆਂ ਪ੍ਰੇਰਣਾਦਾਇਕ ਸਿੱਖਿਆਵਾਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਸ਼੍ਰੀ ਕ੍ਰਿਸ਼ਨ ਦਾ ਜੀਵਨ ਸਾਨੂੰ ਪ੍ਰੇਮ , ਕਰੁਣਾ, ਸੱਚ, ਸਾਹਸ ਅਤੇ ਕਰਤੱਵ ਨਿਭਾਉਣ ਦੀ ਸਿੱਖਿਆ ਦਿੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ਼੍ਰੀ ਕ੍ਰਿਸ਼ਨ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਅੰਜੂ ਭਾਟੀਆ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਵਿਸ਼ਾਲ ਵਿਅਕਤਿਤਵ ਅਤੇ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸ਼੍ਰੀ ਕ੍ਰਿਸ਼ਨ ਨੇ ਸਾਨੂੰ ਮੁਸ਼ਕਲ ਹਾਲਾਤਾਂ ਵਿੱਚ ਵੀ ਧੀਰਜ ਬਣਾਈ ਰੱਖਣ ਅਤੇ ਆਪਣੇ ਕਰਤੱਵ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣ ਦੀ ਪ੍ਰੇਰਣਾ ਦਿੱਤੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੀਆਂ ਰਚਨਾਤਮਕ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਨੂੰ ਆਪਣੀ ਸੰਸਕ੍ਰਿਤੀ ਅਤੇ ਮਾਣਮੱਤੀਆਂ ਪਰੰਪਰਾਵਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਚੇਅਰਮੈਨ ਸੁਰਿੰਦਰ ਸ਼ਾਹੀ ਅਤੇ ਪ੍ਰਿੰਸੀਪਲ ਅੰਜੂ ਭਾਟੀਆ ਦੇ ਮਾਰਗਦਰਸ਼ਨ ਹੇਠ ਕਰਵਾਏ ਗਏ ਇਸ ਕਾਰਜਕ੍ਰਮ ਨੇ ਵਿਦਿਆਰਥੀਆਂ ਵਿੱਚ ਭਾਰਤੀ ਸੰਸਕ੍ਰਿਤੀ, ਆਧਿਆਤਮਿਕ ਮੁੱਲਾਂ ਅਤੇ ਨੈਤਿਕ ਸਿੱਖਿਆਵਾਂ ਪ੍ਰਤੀ ਰੁਚੀ ਅਤੇ ਸਤਿਕਾਰ ਦੀ ਭਾਵਨਾ ਪੈਦਾ ਕੀਤੀ। ਕਾਰਜਕ੍ਰਮ ਦਾ ਸਮਾਪਨ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜੈਕਾਰਿਆਂ ਅਤੇ ਪ੍ਰਸਾਦ ਵੰਡਣ ਨਾਲ ਹੋਇਆ।
Ad Position 22
No active advertisement
ਪਿਛਲੀ ਖ਼ਬਰ ਸਪੈਸ਼ਲ ਕਾਡਰ ਅਧਿਆਪਕਾਂ ਵਲੋਂ ਕਾਲੇ ਅਧਿਆਪਕ ਦਿਵਸ ਵਜੋਂ ਮਨਾਇਆ ਜਾਵੇਗਾ ਕਾਲੇ ਬਿੱਲੇ ਜਾਂ ਕਾਲੀਆਂ ਪੱਟੀਆਂ ਬੰਨ੍ਹ ਕੇ ਹ... ਅਗਲੀ ਖ਼ਬਰ ਗੁੱਡਅਰਥ ਸਕੂਲ ਸਿਆੜ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਚਾਰ ਸੋਨੇ ਦੇ ਤਗਮੇ ਜਿੱਤੇ 10 ਵਿਦਿਆਰਥੀਆਂ ਦੀ ਰਾਜ ਪੱਧਰੀ ਹ...
Ad Position 24