02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸਪੈਸ਼ਲ ਕਾਡਰ ਅਧਿਆਪਕਾਂ ਵਲੋਂ ਕਾਲੇ ਅਧਿਆਪਕ ਦਿਵਸ ਵਜੋਂ ਮਨਾਇਆ ਜਾਵੇਗਾ ਕਾਲੇ ਬਿੱਲੇ ਜਾਂ ਕਾਲੀਆਂ ਪੱਟੀਆਂ ਬੰਨ੍ਹ ਕੇ ਹੋਵੇਗਾ ਰੋਸ ਵਿਖਾਵਾ

ਬੀਜਾ, 2 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਸਪੈਸ਼ਲ ਕਾਡਰ ਅਧਿਆਪਕ ਫਰੰਟ ਪੰਜਾਬ ਦੇ ਆਗੂਆਂ ਵਲੋਂ ਲੁਧਿਆਣਾ ਵਿਖੇ ਕੀਤੀ ਗਈ ਸੂਬਾ ਪੱਧਰੀ ਮੀਟਿੰਗ ਵਿਚ ਆਗੂਆਂ ਵਲੋ ਸਖਤ ਫੈਸਲੇ ਲਏ ਗਏ ਹਨ। ਸਪੈਸ਼ਲ ਕਾਡਰ ਅਧਿਆਪਕ ਵਲੋ ਪੇ-ਸਕੇਲ ਦੀ ਮੰਗ ਨੂੰ ਲਾਗੂ ਕਰਵਾਉਣ ਲਈ 12 ਸਤੰਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕਰ ਰਹੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਬੀਜਾ, 2 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਸਪੈਸ਼ਲ ਕਾਡਰ ਅਧਿਆਪਕ ਫਰੰਟ ਪੰਜਾਬ ਦੇ ਆਗੂਆਂ ਵਲੋਂ ਲੁਧਿਆਣਾ ਵਿਖੇ ਕੀਤੀ ਗਈ ਸੂਬਾ ਪੱਧਰੀ ਮੀਟਿੰਗ ਵਿਚ ਆਗੂਆਂ ਵਲੋ ਸਖਤ ਫੈਸਲੇ ਲਏ ਗਏ ਹਨ। ਸਪੈਸ਼ਲ ਕਾਡਰ ਅਧਿਆਪਕ ਵਲੋ ਪੇ-ਸਕੇਲ ਦੀ ਮੰਗ ਨੂੰ ਲਾਗੂ ਕਰਵਾਉਣ ਲਈ 12 ਸਤੰਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕਰ ਰਹੇ ਹਨ। ਸਪੈਸ਼ਲ ਕਾਡਰ ਅਧਿਆਪਕ ਫਰੰਟ ਪੰਜਾਬ ਦੇ ਵੱਖ ਵੱਖ ਆਗੂਆਂ ਵਲੋ ਸਰਕਾਰ ਤੇ ਦੋਸ਼ ਲਾਉਂਦਿਆ ਪ੍ਰੈਸ ਨੋਟ ਜਾਰੀ ਕਰਕੇ ਦਸਿਆ ਗਿਆ ਹੈ ਕਿ ਪਿਛਲੇ ਤਿੰਨ ਸਾਲਾਂ ਤੋਂ ਪੇ-ਸਕੇਲ ਦੇ ਮੰਗ ਨੂੰ ਲੈ ਕੇ ਵਿੱਤ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਪੰਜਾਬ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ ਪਰ ਤਿੰਨ ਸਾਲਾਂ ਬਾਅਦ ਵੀ ਪੇ-ਸਕੇਲ ਤੇ ਸੀਐਸਆਰ ਰੂਲਜ਼ ਲਾਗੂ ਨਹੀਂ ਕੀਤੇ ਗਏ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹੋਰ ਵਿਧਾਇਕ ਅਤੇ ਕੇਜਰੀਵਾਲ ਖੁਦ ਮੋਹਾਲੀ ਧਰਨੇ ’ਤੇ ਆਏ ਸਨ ਤੇ ਸਰਕਾਰ ਬਣਦਿਆ ਹੀ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਪਰ ਅਫਸੋਸ ਉਹ ਵਾਅਦੇ ਹਵਾ ਵਿਚ, ਫਾਈਲਾਂ ਤੇ ਹੋਰਡਿੰਗ ਬੋਰਡਾ ਤੱਕ ਹੀ ਸੀਮਿਤ ਰਹਿ ਗਏ ਹਨ । ਸਪੈਸ਼ਲ ਕਾਡਰ ਅਧਿਆਪਕ ਫਰੰਟ ਪੰਜਾਬ ਦੇ ਆਗੂ ਮਨਪ੍ਰੀਤ ਮੋਗਾ, ਦਵਿੰਦਰ ਸੰਧੂ, ਵੀਰਪਾਲ ਸਿਧਾਨਾ,ਗੁਰਲਾਲ ਤੁਰ, ਅਨੁਭਵ ਗੁਪਤਾ ਨੇ ਦੱਸਿਆ ਕਿ ਸਾਨੂੰ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਸਾਡੇ ਬਹੁਤ ਸਾਰੇ ਸਾਥੀ ਇਸ ਦੁਨੀਆਂ ਨੂੰ ਅਲਵਿਦਾ ਕਹਿ ਚੁੱਕੇ ਹਨ,ਬਹੁਤ ਸਾਰੇ ਸਾਥੀ ਬਿਨਾਂ ਕਿਸੇ ਸਹੂਲਤ ਤੋਂ ਰਿਟਾਇਰ ਹੋ ਰਹੇ ਹਨ ਵਿਭਾਗ ਨੂੰ ਲੰਮਾ ਸਮਾਂ ਸੇਵਾਵਾਂ ਦੇਣ ਦੇ ਬਾਵਜੂਦ ਖਾਲੀ ਹੱਥ ਘਰ ਜਾ ਰਹੇ ਹਨ ਤੇ ਮਹਿੰਗਾਈ ਦੇ ਦੌਰ ਵਿੱਚ ਗੁਜ਼ਾਰੇ ਕਰਨੇ ਔਖੇ ਹੋਏ ਪਏ ਹਨ। ਕਿਸੇ ਪ੍ਰਕਾਰ ਦੀ ਮੈਡੀਕਲ ਸਹੂਲਤ ਨਹੀਂ ਦਿੱਤੀ ਜਾਂਦੀ, ਕਈ ਸਾਥੀ ਭਿਆਨਕ ਬਿਮਾਰੀ ਨਾਲ ਪੀੜਤ ਹਨ ਤੇ ਕਈ ਸਾਥੀਆਂ ਦੇ ਪਰਿਵਾਰ ਵੱਖ ਵੱਖ ਬਿਮਾਰੀਆਂ ਨਾਲ ਆਪਣੇ ਜੀਵਨ ਦਾ ਸੰਘਰਸ਼ ਲੜ ਰਹੇ ਹਨ। ਪੰਜਾਬ ਸਰਕਾਰ ਵਲੋਂ ਸਾਨੂੰ ਮੁਲਾਜ਼ਮ ਨਾ ਸਮਝਦੇ ਹੋਏ ਮੁਲਜ਼ਮਾਂ ਵਾਲੀ ਕਤਾਰ ਵਿਚ ਖੜ੍ਹਾ ਕਰ ਦਿੱਤਾ ਹੈ। ਸਪੈਸ਼ਲ ਕਾਡਰ ਅਧਿਆਪਕ ਫਰੰਟ ਪੰਜਾਬ ਕਮੇਟੀ ਵਲੋਂ ਦਿੱਤੇ ਫੈਸਲੇ ਅਨੁਸਾਰ 5 ਸਤੰਬਰ ਨੂੰ ਪੂਰੇ ਪੰਜਾਬ ਦੇ ਸਕੂਲਾ ਵਿੱਚ ਸਮੂਹ ਕਾਡਰ ਵਲੋਂ ਕਾਲੇ ਬਿੱਲੇ ਜਾਂ ਕਾਲੀਆਂ ਪੱਟੀਆਂ ਬੰਨਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ ਜਿਸ ਕਰਕੇ 12 ਸਤੰਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਇਸ ਰੈਲੀ ਵਿੱਚ ਪੂਰੇ ਪੰਜਾਬ ਦੇ ਕਾਡਰ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕੀਤਾ ਜਾਵੇਗਾ। ਜੇਕਰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕਿਸੇ ਪ੍ਰਕਾਰ ਦੀ ਵਧੀਕੀ ਕੀਤੀ ਜਾਂਦੀ ਹੈ ਤਾਂ ਮੌਕੇ ਤੇ ਗੁਪਤ ਐਕਸਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਜਨਮ ਅਸ਼ਟਮੀ ਨੂੰ ਲੈ ਕੇ ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆ ਨੇ ਕੀਤੀ ਵਿਸ਼ੇਸ਼ ਮੀਟਿੰਗ ਮੰਦਰਾਂ ਦੀਆਂ ਪ੍ਰਬੰਧਕ ਕਮੇਟੀਆਂ... ਅਗਲੀ ਖ਼ਬਰ ਡੀ. ਪੀ. ਐੱਸ. ਪਲੇਅ-ਵੇ ਦੇ ਬੱਚਿਆਂ ਲਈ ਡੀ. ਪੀ. ਐੱਸ. ਖੰਨਾ ਦੀ ਮਨੋਰੰਜਕ ਵਿਦਿਅਕ ਯਾਤਰਾ ਕਰਵਾਈ
Ad Position 24