ਜਨਮ ਅਸ਼ਟਮੀ ਨੂੰ ਲੈ ਕੇ ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆ ਨੇ ਕੀਤੀ ਵਿਸ਼ੇਸ਼ ਮੀਟਿੰਗ
ਮੰਦਰਾਂ ਦੀਆਂ ਪ੍ਰਬੰਧਕ ਕਮੇਟੀਆਂ ਨਾਲ ਸੁਰੱਖਿਆ ਪ੍ਰਬੰਧਾਂ ’ਤੇ ਵਿਚਾਰ-ਵਟਾਂਦਰਾ
ਖੰਨਾ, 2 ਸਤੰਬਰ (ਹਰਜਿੰਦਰ ਸਿੰਘ ਲਾਲ)-ਜਨਮ ਅਸ਼ਟਮੀ ਦੇ ਤਿਉਹਾਰ ਨੂੰ ਸ਼ਾਂਤੀਪੂਰਨ, ਸੁਚੱਜੇ ਅਤੇ ਸੁਰੱਖਿਅਤ ਢੰਗ ਨਾਲ ਮਨਾਉਣ ਲਈ ਖੰਨਾ ਪੁਲਿਸ ਵਲੋਂ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ। ਐਸ.
ਖੰਨਾ, 2 ਸਤੰਬਰ (ਹਰਜਿੰਦਰ ਸਿੰਘ ਲਾਲ)-ਜਨਮ ਅਸ਼ਟਮੀ ਦੇ ਤਿਉਹਾਰ ਨੂੰ ਸ਼ਾਂਤੀਪੂਰਨ, ਸੁਚੱਜੇ ਅਤੇ ਸੁਰੱਖਿਅਤ ਢੰਗ ਨਾਲ ਮਨਾਉਣ ਲਈ ਖੰਨਾ ਪੁਲਿਸ ਵਲੋਂ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ। ਐਸ. ਐਸ. ਪੀ. ਖੰਨਾ ਡਾ. ਦਰਪਣ ਆਹਲੂਵਾਲੀਆ ਵੱਲੋਂ ਖੰਨਾ ਪੁਲਿਸ ਦੇ ਸਮੂਹ ਜੀਓਜ਼ ਅਤੇ ਜ਼ਿਲ੍ਹਾ ਖੰਨਾ ਅਧੀਨ ਵੱਖ-ਵੱਖ ਮੰਦਰਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਨੇ ਜਨਮ ਅਸ਼ਟਮੀ ਮੌਕੇ ਮੰਦਰਾਂ ਵਿਚ ਇਕੱਠੇ ਹੋਣ ਵਾਲੇ ਸ਼ਰਧਾਲੂਆਂ ਦੀ ਵੱਡੀ ਗਿਣਤੀ ਨੂੰ ਧਿਆਨ ਵਿਚ ਰੱਖਦਿਆਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਤਿਉਹਾਰ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪਹਿਲਾਂ ਤੋਂ ਹੀ ਪੂਰੀ ਤਿਆਰੀ ਯਕੀਨੀ ਬਣਾਈ ਜਾਵੇ। ਮੀਟਿੰਗ ਵਿਚ ਮੰਦਰਾਂ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ, ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ, ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ, ਭੀੜ ਨੂੰ ਕੰਟਰੋਲ ਕਰਨ ਅਤੇ ਪਾਰਕਿੰਗ ਸਬੰਧੀ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਮੰਦਰਾਂ ਵਿਚ ਆਉਣ-ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ, ਮੁੱਖ ਰਸਤਿਆਂ ’ਤੇ ਟਰੈਫਿਕ ਵਿਵਸਥਾ ਅਤੇ ਭੀੜ ਵਾਲੇ ਸਥਾਨਾਂ ’ਤੇ ਪੁਲਿਸ ਦੀ ਮੌਜੂਦਗੀ ਯਕੀਨੀ ਬਣਾਉਣ ਸਬੰਧੀ ਵੀ ਚਰਚਾ ਕੀਤੀ ਗਈ।ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਧਾਰਮਿਕ ਤਿਉਹਾਰ ਲੋਕਾਂ ਦੀ ਆਸਥਾ ਨਾਲ ਜੁੜੇ ਹੁੰਦੇ ਹਨ ਅਤੇ ਇਨ੍ਹਾਂ ਮੌਕਿਆਂ ’ਤੇ ਪੁਲਿਸ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ। ਖੰਨਾ ਪੁਲਿਸ ਵਲੋਂ ਜਨਮ ਅਸ਼ਟਮੀ ਮੌਕੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀ ਮੰਦਰ ਪ੍ਰਬੰਧਕ ਕਮੇਟੀਆਂ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਣ ਤਾਂ ਜੋ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾ ਸਕੇ।ਉਨ੍ਹਾਂ ਮੰਦਰ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੁਰੱਖਿਆ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਪੁਲਿਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਖੰਨਾ ਪੁਲਿਸ ਵਲੋਂ ਜਨਮ ਅਸ਼ਟਮੀ ਦੇ ਤਿਉਹਾਰ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਮਾਹੌਲ ਵਿਚ ਨੇਪਰੇ ਚਾੜ੍ਹਨ ਲਈ ਹਰ ਲੋੜੀਂਦਾ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ ਗਿਆ। ਪੁਲਿਸ ਪ੍ਰਸ਼ਾਸਨ ਵਲੋਂ ਸਪੱਸ਼ਟ ਕੀਤਾ ਗਿਆ ਕਿ ਸ਼ਰਧਾਲੂਆਂ ਦੀ ਸੁਰੱਖਿਆ, ਸੁਵਿਧਾ ਅਤੇ ਸ਼ਹਿਰ ਵਿਚ ਕਾਨੂੰਨ ਵਿਵਸਥਾ ਕਾਇਮ ਰੱਖਣਾ ਪੁਲਿਸ ਦੀ ਮੁੱਖ ਜ਼ਿੰਮੇਵਾਰੀ ਹੈ।