04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਭਗਤ ਪੂਰਨ ਸਿੰਘ ਸਕੂਲ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਖੰਨਾ, 3 ਸਤੰਬਰ (ਹਰਜਿੰਦਰ ਸਿੰਘ ਲਾਲ)-ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਰਾਜੇਵਾਲ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨੇ-ਮੁੰਨੇ ਬੱਚਿਆਂ ਨੇ ਸ਼੍ਰੀ ਕ੍ਰਿਸ਼ਨ ਅਤੇ ਰਾਧਾ ਦੇ ਮਨਮੋਹਕ ਰੂਪ ਧਾਰਨ ਕਰਕੇ ਸਮਾਗਮ ਦੀ ਰੌਣਕ ਵਧਾਈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਖੰਨਾ, 3 ਸਤੰਬਰ (ਹਰਜਿੰਦਰ ਸਿੰਘ ਲਾਲ)-ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਰਾਜੇਵਾਲ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨੇ-ਮੁੰਨੇ ਬੱਚਿਆਂ ਨੇ ਸ਼੍ਰੀ ਕ੍ਰਿਸ਼ਨ ਅਤੇ ਰਾਧਾ ਦੇ ਮਨਮੋਹਕ ਰੂਪ ਧਾਰਨ ਕਰਕੇ ਸਮਾਗਮ ਦੀ ਰੌਣਕ ਵਧਾਈ। ਸੁੰਦਰ ਪਹਿਰਾਵਿਆਂ ਅਤੇ ਮਨਮੋਹਕ ਸਜਾਵਟ ਵਿੱਚ ਸਜੇ ਬੱਚੇ ਬੇਹੱਦ ਸੋਹਣੇ ਲੱਗ ਰਹੇ ਸਨ। ਸਮਾਗਮ ਦੌਰਾਨ ਬੱਚਿਆਂ ਵੱਲੋਂ ਸ਼੍ਰੀ ਕ੍ਰਿਸ਼ਨ ਜੀ ਦੇ ਜਨਮ ਅਤੇ ਜੀਵਨ ਨਾਲ ਸਬੰਧਤ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ। ਬੱਚਿਆਂ ਨੇ ਡਾਂਸ, ਗੀਤ ਅਤੇ ਕ੍ਰਿਸ਼ਨ ਜਨਮ ਨਾਲ ਸਬੰਧਤ ਸੁੰਦਰ ਸਕਿੱਟਾਂ ਰਾਹੀਂ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜੀਵਨ ਅਤੇ ਉਨ੍ਹਾਂ ਦੀਆਂ ਲੀਲਾਵਾਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਨੰਨੇ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ। ਇਸ ਮੌਕੇ ਸਕੂਲ ਦੇ ਪ੍ਰਾਇਮਰੀ ਵਿੰਗ ਇੰਚਾਰਜ ਨੀਰੂ ਸ਼ਰਮਾ ਨੇ ਵਿਦਿਆਰਥੀਆਂ ਨੂੰ ਸ਼੍ਰੀ ਕ੍ਰਿਸ਼ਨ ਜੀ ਦੇ ਜਨਮ ਨਾਲ ਜੁੜੇ ਇਤਿਹਾਸ ਅਤੇ ਧਾਰਮਿਕ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕਿਸ ਤਰ੍ਹਾਂ ਕੰਸ ਦੇ ਅਤਿਆਚਾਰਾਂ ਤੋਂ ਲੋਕ ਦੁਖੀ ਸਨ ਅਤੇ ਕਿਵੇਂ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਜਨਮ ਅਧਰਮ ਦੇ ਨਾਸ ਅਤੇ ਧਰਮ ਦੀ ਸਥਾਪਨਾ ਦਾ ਪ੍ਰਤੀਕ ਬਣਿਆ। ਸਕੂਲ ਪ੍ਰਿੰਸੀਪਲ ਅਲਪਨਾ ਮਹਾਜਨ ਨੇ ਵੀ ਬੱਚਿਆਂ ਨੂੰ ਸ਼੍ਰੀ ਕ੍ਰਿਸ਼ਨ ਜੀ ਦੀਆਂ ਬਾਲ ਲੀਲਾਵਾਂ ਅਤੇ ਉਨ੍ਹਾਂ ਦੇ ਜੀਵਨ ਨਾਲ ਸਬੰਧਤ ਵੱਖ-ਵੱਖ ਪ੍ਰਸੰਗਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਨੇ ਕ੍ਰਿਸ਼ਨ ਜੀ ਦੇ ਜਨਮ ਤੋਂ ਲੈ ਕੇ ਉਨ੍ਹਾਂ ਦੇ ਜੀਵਨ ਦੇ ਮਹੱਤਵਪੂਰਨ ਪੜਾਵਾਂ ਤੱਕ ਦੀ ਕਥਾ ਬੱਚਿਆਂ ਨਾਲ ਸਾਂਝੀ ਕੀਤੀ ਅਤੇ ਭਗਵਾਨ ਸ਼੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਅਲਪਨਾ ਮਹਾਜਨ ਨੇ ਵਿਦਿਆਰਥੀਆਂ ਵੱਲੋਂ ਕੀਤੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਨੂੰ ਆਪਣੀ ਵਿਰਾਸਤ, ਸੱਭਿਆਚਾਰ ਅਤੇ ਧਾਰਮਿਕ ਕਦਰਾਂ-ਕੀਮਤਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੇ ਅੰਤ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਟਰੋਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਵੀ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਦੀ ਮਿਹਨਤ ਅਤੇ ਸ਼ਾਨਦਾਰ ਪ੍ਰਤਿਭਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਬੱਚਿਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਆਪਣੀ ਕਲਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ 66 ਕੇ. ਵੀ. ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆ ਕੇ ਮਜ਼ਦੂਰ ਝੁਲਸਿਆ ਅਗਲੀ ਖ਼ਬਰ ਅਕਾਲੀ ਆਗੂ ਯਾਦੂ ਦੇ ਚਾਰ ਸਾਥੀ ਰੋਸ਼ਾ, ਜਤਿੰਦਰਪਾਲ, ਵਰਮਾ ਤੇ ਇਕੋਲਾਹੀ ਪਾਰਟੀ ਦੀ ਜਨਰਲ ਕੌਂਸਲ ਮੈਂਬਰ ਬਣੇ
Ad Position 24