04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸ੍ਰੀ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਅਤੇ ਬਾਣੀ ’ਤੇ ਹੋਇਆ ਸੈਮੀਨਾਰ

ਮਾਛੀਵਾੜਾ ਸਾਹਿਬ, 3 ਸਤੰਬਰ (ਮਨੋਜ ਕੁਮਾਰ)-ਸਥਾਨਕ ਸਰਕਾਰੀ ਕਾਲਜ ਵਿਖੇ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਨੰਦਿਨੀ ਵੈਦ ਦੀ ਯੋਗ ਅਗਵਾਈ ਹੇਠ ਅਤੇ ਸਹਾਇਕ ਪ੍ਰੋਫ਼ੈਸਰ ਡਾ. ਰਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਵਿਚ ਸ਼੍ਰੀ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਅਤੇ ਬਾਣੀ ਉਪਦੇਸ਼ਾਂ ‘ ਤੇ ਸੈਮੀਨਾਰ ਕਰਵਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਮਾਛੀਵਾੜਾ ਸਾਹਿਬ, 3 ਸਤੰਬਰ (ਮਨੋਜ ਕੁਮਾਰ)-ਸਥਾਨਕ ਸਰਕਾਰੀ ਕਾਲਜ ਵਿਖੇ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਨੰਦਿਨੀ ਵੈਦ ਦੀ ਯੋਗ ਅਗਵਾਈ ਹੇਠ ਅਤੇ ਸਹਾਇਕ ਪ੍ਰੋਫ਼ੈਸਰ ਡਾ. ਰਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਵਿਚ ਸ਼੍ਰੀ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਅਤੇ ਬਾਣੀ ਉਪਦੇਸ਼ਾਂ ‘ ਤੇ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਆਰੰਭ ਸਹਾਇਕ ਪ੍ਰੋਫ਼ੈਸਰ ਜੋਤੀ ਵਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਮੁੱਢਲੇ ਜੀਵਨ ਨਾਲ ਜਾਣ ਪਛਾਣ ਰਾਹੀਂ ਕੀਤਾ। ਉਨ੍ਹਾਂ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਮੁੱਢਲੇ ਜੀਵਨ ਅਤੇ ਭਗਤੀ ਭਾਵ ਬਾਰੇ ਦੱਸਿਆ। ਪੰਜਾਬੀ ਵਿਭਾਗ ਦੇ ਮੁਖੀ ਡਾ. ਕਮਲਜੀਤ ਕੌਰ ਬਾਂਗਾ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਅਤੇ ਬਾਣੀ ਉਪਦੇਸ਼ਾਂ ਤੇ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਨੇ ਵਰਣ ਵਿਵਸਥਾ ਦੇ ਸਮਾਂਨਾਂਤਰ ਮਾਨਵਵਾਦੀ ਪ੍ਰਵਚਨ ਸਿਰਜਿਆ ਤੇ ਅਜਿਹੇ ਬੇਗਮਪੁਰੇ ਦਾ ਸੰਕਲਪ ਦਿੱਤਾ, ਜਿੱਥੇ ਕਿਸੇ ਨਾਲ ਸਮਾਜਿਕ ਵਿਤਕਰਾ ਨਾ ਹੋਵੇ ਅਤੇ ਮਨੁੱਖਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਪੂਰੀਆਂ ਹੋਣ। ਡਾ. ਕਮਲਜੀਤ ਕੌਰ ਬਾਂਗਾ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀ ਮਾਨਵਵਾਦੀ ਦ੍ਰਿਸ਼ਟੀ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਡਾ. ਰਾਮ ਸਿੰਘ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਸ਼੍ਰੀ ਗੁਰੂ ਰਵਿਦਾਸ ਜੀ ਦੇ ਸ਼ਬਦਾਂ ਅੰਦਰ ਨਿਹਿਤ ਮਾਨਵਤਾ ਅਤੇ ਸਮਾਜਿਕ ਸਮਾਨਤਾ ਦੇ ਸੰਕਲਪ ਨੂੰ ਆਧਾਰ ਬਣਾ ਕੇ ‘ਤੇ ਵਿਚਾਰ ਕੀਤੀ ਤੇ ਕਿਹਾ ਕਿ ਗੁਰੂ ਰਵਿਦਾਸ ਅਸਲ ਅਰਥਾਂ ਵਿਚ ਮਾਨਵਵਾਦੀ ਹਨ। ਉਹ ਮਨੁੱਖ ਨੂੰ ਜਾਤੀ ਦੇ ਹੰਕਾਰ ਤੋਂ ਪਰੇ ਹੋਣ ਲਈ ਪ੍ਰੇਰਦੇ ਹਨ। ਉਨ੍ਹਾਂ ਦੀ ਬਾਣੀ ਮਨੁੱਖਤਾ ਲਈ ਬਰਾਬਰੀ ਅਤੇ ਭਾਈਚਾਰਕ ਸਾਂਝ ਦਾ ਉਪਦੇਸ਼ ਦਿੰਦੀ ਹੈ। ਵਾਈਸ ਪ੍ਰਿੰਸੀਪਲ ਸਹਾਇਕ ਪ੍ਰੋਫ਼ੈਸਰ ਪ੍ਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਰਤ ਏਸ਼ਿਆਈ ਖੇਡਾਂ ਲਈ ਭੇਜੇਗਾ 768 ਮੈਂਬਰੀ ਦਲ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਅੰਡਰ-14 ਸੈਪਕ ਟਾਕਰਾ ਮੁਕਾਬਲਿਆਂ ਵਿਚ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮ...
Ad Position 24