ਬਰਜਿੰਦਰ ਸਿੰਘ ਬੱਬਲੂ ਦੀ ਅਗਵਾਈ ’ਚ ਨੌਜਵਾਨ ਤੇ ਪਿੰਡ ਵਾਸੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ’ਚ ਹੋਏ ਸ਼ਾਮਿਲ
ਰਿਵਾਇਤੀ ਪਾਰਟੀਆਂ ਹੁਣ ਪੰਜਾਬੀਆਂ ਦਾ ਭਰੋਸਾ ਨਹੀਂ ਜਿੱਤ ਸਕਦੀਆਂ-ਬਰਜਿੰਦਰ ਬੱਬਲੂ ਲੋਪੋਂ
ਸਿੱਧਵਾਂ ਬੇਟ, 5 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਨਜ਼ਦੀਕੀ ਸਾਥੀ ਗੁਰਮੀਤ ਸਿੰਘ ਹਾਂਸ ਜ਼ਿਲ੍ਹਾ ਪ੍ਰੀਸਦ ਮੈਂਬਰ ਜ਼ੋਨ ਪੁੜੈਣ ਅਤੇ ਸਾਬਕਾ ਸੰਮਤੀ ਮੈਂਬਰ ਜਤਿੰਦਰਪਾਲ ਸਿੰਘ ਬੱਬੀ ਮਾਨ ਨੇ ਆਖਿਆ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵੱਲੋਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਅਤੇ ਪਾਰਟੀ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਹੋਣ ਵਾਲੀ ਰੈਲੀ ਐਤਕੀ ਇਤਿਹਾਸਕ ਹੋ ਨਿਬੱੜੇਗੀ। ਇਹ ਰੈਲੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ ਇੱਕ ਨਿਰੋਲ ਸਰਕਾਰ ਬਣਾਉਣ ਦਾ ਵੀ ਮੁੱਢ ਬੰਨ੍ਹ ਦੇਵੇਗੀ।
ਸਿੱਧਵਾਂ ਬੇਟ, 5 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਨਜ਼ਦੀਕੀ ਸਾਥੀ ਗੁਰਮੀਤ ਸਿੰਘ ਹਾਂਸ ਜ਼ਿਲ੍ਹਾ ਪ੍ਰੀਸਦ ਮੈਂਬਰ ਜ਼ੋਨ ਪੁੜੈਣ ਅਤੇ ਸਾਬਕਾ ਸੰਮਤੀ ਮੈਂਬਰ ਜਤਿੰਦਰਪਾਲ ਸਿੰਘ ਬੱਬੀ ਮਾਨ ਨੇ ਆਖਿਆ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵੱਲੋਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਅਤੇ ਪਾਰਟੀ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਹੋਣ ਵਾਲੀ ਰੈਲੀ ਐਤਕੀ ਇਤਿਹਾਸਕ ਹੋ ਨਿਬੱੜੇਗੀ। ਇਹ ਰੈਲੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ ਇੱਕ ਨਿਰੋਲ ਸਰਕਾਰ ਬਣਾਉਣ ਦਾ ਵੀ ਮੁੱਢ ਬੰਨ੍ਹ ਦੇਵੇਗੀ। ਉਕਤ ਆਗੂਆਂ ਨੇ ਆਖਿਆ ਕਿ ਜਿਸ ਤਰ੍ਹਾਂ ਵਿਧਾਇਕ ਇਯਾਲੀ ਅਤੇ ਉਨ੍ਹਾਂ ਦੇ ਛੋਟੇ ਭਰਾ ਸਾਬਕਾ ਚੇਅਰਮੈਨ ਹਰਬੀਰ ਸਿੰਘ ਇਯਾਲੀ ਪਿਛਲੇ ਦਿਨਾਂ ਤੋਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਲਾਮਬੰਦ ਕਰ ਰਹੇ ਹਨ ਉਸ ਨੂੰ ਲੈ ਕੇ ਲੋਕ ਪੂਰੀ ਤਨਦੇਹੀ ਨਾਲ ਪਾਰਟੀ ਵਿੱਚ ਸ਼ਾਮਿਲ ਹੋ ਕੇ ਇਯਾਲੀ ਪਰਿਵਾਰ ਦੇ ਹੱਥ ਹੋਰ ਮਜ਼ਬੂਤ ਕਰ ਰਹੇ ਹਨ। ਉਕਤ ਆਗੂਆਂ ਨੇ ਆਖਿਆ ਕਿ ਪਾਰਟੀ ਦੇ ਵਰਕਰ ਬੂਥ ਲੈਬਲ ’ਤੇ ਪੂਰੀ ਤਨਦੇਹੀ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਲੱਗੇ ਹੋਏ ਹਨ ਜਿਸ ਨਾਲ ਬਾਕੀ ਵਿਰੋਧੀ ਪਾਰਟੀਆਂ ਵੀ ਹੁਣ ਸੋਚਣ ਲਈ ਮਜ਼ਬੂਰ ਹੋ ਗਈਆਂ ਹਨ ਕਿਉਂਕਿ ਉਨ੍ਹਾਂ ਦਾ ਹੁਣ ਸਿਆਸੀ ਕਿਲ੍ਹਾ ਢਹਿੰਦਾ ਵਿਖਾਈ ਦੇ ਰਿਹਾ ਹੈ। ਉਨ੍ਹਾਂ ਨੇ ਕੁਝ ਦਿਨ ਪਹਿਲਾਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਸੇਰੋਂ ਵਿਖੇ ਮੁੱਖ ਮੰੰਤਰੀ ਭਗਵੰਤ ਮਾਨ ਵੱਲੋਂ ਕੀਤੀ ਗਈ ਲੋਕ ਮਿਲਣੀ ਮੌਕੇ ਕੋਠੇ ’ਤੇ ਚੜ੍ਹਕੇ ਮਾਨ ਸਰਕਾਰ ਖ਼ਿਲਾਫ਼ ਆਪਣੀ ਭੜਾਸ ਕੱਢ ਰਹੇ ਨੌਜਵਾਨ ਮੋਹਨਜੀਤ ਸਿੰਘ ਦੀ ਪੁਲਿਸ ਪਾਰਟੀ ਵੱਲੋਂ ਕੀਤੀ ਗਈ ਕੁੱਟਮਾਰ ਦੀ ਨਿਖੇਧੀ ਕਰਦਿਆਂ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਸੇ ਦੌਰਾਨ ਸਬਕਾ ਚੇਅਰਮੈਨ ਮਨਜਿੰਦਰ ਸਿੰਘ ਬਿੰਦਾ ਭੁਮਾਲ, ਨੰਬਰਦਾਰ ਹਰਿੰਦਰ ਸਿੰਘ ਕਾਕਾ, ਮਹਿੰਦਰਪਾਲ ਸਿੰਘ ਮਾਨ, ਅਮਨ ਥਿੰਦ, ਸਾਬਕਾ ਸੰੰਮਤੀ ਮੈਂਬਰ ਬਲਕਾਰ ਸਿੰਘ ਬਿੱਲ, ਅਰਸ਼ ਥਿੰਦ ਅਤੇ ਹੋਰ ਆਗੂਆਂ ਨੇ ਵੀ ਜਿੱਥੇ ਛਪਾਰ ਰੈਲੀ ਵਿੱਚ ਇਯਾਲੀ ਦੇ ਨਾਲ ਚੱਟਾਨ ਵਾਂਗ ਖੜਣ ਦੀ ਗੱਲ ਆਖੀ ਉੱਥੇ ਨੌਜਵਾਨ ਮੋਹਨਜੀਤ ਸਿੰਘ ਦੀ ਕੁੱਟਮਾਰ ਕਰਨ ਦੀ ਵੀ ਨਿਖੇਧੀ ਕੀਤੀ।