ਦ੍ਰਿਸ਼ਟੀ ਸਕੂਲ ਨਾਰੰਗਵਾਲ ਵਿਖੇ ਅਧਿਆਪਕ ਦਿਵਸ ਦੇ ਸੰਬੰਧ ਵਿਚ ਸਮਾਗਮ
ਜੋਧਾਂ, 5 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਦ੍ਰਿਸ਼ਟੀ ਡਾ. ਆਰ.
ਜੋਧਾਂ, 5 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਦ੍ਰਿਸ਼ਟੀ ਡਾ. ਆਰ. ਸੀ. ਜੈਨ ਇਨੋਵੇਟਿਵ ਪਬਲਿਕ ਸਕੂਲ ਨਾਰੰਗਵਾਲ ਵਿਖੇ ਅਧਿਆਪਕ ਦਿਵਸ ਦੇ ਸਬੰਧ ਵਿੱਚ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਪਿਆਰ, ਸਤਿਕਾਰ ਅਤੇ ਦਿਲੋਂ ਧੰਨਵਾਦ ਦਾ ਪ੍ਰਗਟਾਵਾ ਕਰਦਿਆਂ ਅਧਿਆਪਕ-ਵਿਦਿਆਰਥੀ ਰਿਸ਼ਤੇ ਦੀ ਖ਼ੂਬਸੂਰਤੀ ਨੂੰ ਪੇਸ਼ ਕੀਤਾ। ਇਸ ਮੌਕੇ ਸਕੂਲ ਕੈਂਪਸ ਨੂੰ ਫੁੱਲਾਂ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਮੂਹ ਅਧਿਆਪਕਾਂ ਦੇ ਨਿੱਘੇ ਸਵਾਗਤ ਨਾਲ ਹੋਈ। ਇਸ ਉਪਰੰਤ ਭਾਰਤ ਦੇ ਸਾਬਕਾ ਰਾਸ਼ਟਰਪਤੀ ਸਰਵਪੱਲੀ ਡਾ. ਐੱਸ. ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਸੁਰੀਲੇ ਗੀਤਾਂ, ਮਨਮੋਹਕ ਨ੍ਰਿਤ ਪ੍ਰਸਤੁਤੀਆਂ, ਭਾਵਪੂਰਨ ਭਾਸ਼ਣਾਂ ਅਤੇ ਧੰਨਵਾਦ ਪੇਸ਼ਕਾਰੀ ਰਾਹੀਂ ਅਧਿਆਪਕਾਂ ਪ੍ਰਤੀ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਅਧਿਆਪਕਾਂ ਵਲੋਂ ਮਿਲਦੇ ਨਿਰੰਤਰ ਸਹਿਯੋਗ, ਗਿਆਨ, ਸਨੇਹ ਅਤੇ ਮਾਰਗ ਦਰਸ਼ਨ ਲਈ ਦਿਲੋਂ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਮਨੀਸ਼ਾ ਗੰਗਵਾਰ ਨੇ ਸਮੂਹ ਅਧਿਆਪਕਾਂ ਦੀ ਅਣਥੱਕ ਮਿਹਨਤ, ਸਮਰਪਣ, ਸਨੇਹ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਸੰਵਾਰਨ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦੀ ਭਰਪੂਰ ਸ਼ਲਾਘਾ ਕੀਤੀ। ਸਮਾਗਮ ਦੇ ਅੰਤ ਵਿਚ ਵਿਦਿਆਰਥੀਆਂ ਵਲੋਂ ਅਧਿਆਪਕਾਂ ਨੂੰ ਪਿਆਰ ਅਤੇ ਸਤਿਕਾਰ ਦੇ ਪ੍ਰਤੀਕ ਵਜੋਂ ਯਾਦਗਾਰੀ ਤੋਹਫ਼ੇ ਭੇਂਟ ਕੀਤੇ ਗਏ ਅਤੇ ਧੰਨਵਾਦੀ ਮਤਾ ਪੇਸ਼ ਕੀਤਾ ਗਿਆ।