ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰ ਕੇ ਪਰਤ ਰਹੇ ਸ਼ਰਧਾਲੂ ਦੀ ਸੜਕ ਹਾਦਸੇ ’ਚ ਮੌਤ
ਮਾਛੀਵਾੜਾ ਸਾਹਿਬ, 6 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰ ਕੇ ਪਰਤ ਰਹੇ ਮੋਟਰਸਾਈਕਲ ਸਵਾਰ ਸ਼ਰਧਾਲੂ ਸੁਖਵਿੰਦਰ ਸਿੰਘ ਉਰਫ਼ ਸੁੱਖਾ (43) ਵਾਸੀ ਪਿੰਡ ਸਿਹੋੜਾ, ਥਾਣਾ ਮਲੌਦ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਪੁਲਿਸ ਕੋਲ ਬਿਆਨ ਦਰਜ ਕਰਵਾਉਂਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਸੁਖਵਿੰਦਰ ਸਿੰਘ ਮੋਟਰਸਾਈਕਲ ‘ਤੇ ਸਵਾਰ ਹੋ ਕੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰ ਵਾਇਆ ਰੋਪੜ ਵਾਪਸ ਘਰ ਪਰਤ ਰਿਹਾ ਸੀ ਕਿ ਰਸਤੇ ਵਿਚ ਸਰਹਿੰਦ ਨਹਿਰ ਕਿਨਾਰੇ ਮਾਤਾ ਸਤੀ ਮੰਦਰ ਨੇੜੇ ਉਸ ਦਾ ਵਾਹਨ ਖ਼ਰਾਬ ਹੋ ਗਿਆ।
ਮ
ਮ੍ਰਿਤਕ ਸੁਖਵਿੰਦਰ ਸਿੰਘ ਦੀ ਫਾਇਲ ਫ਼ੋਟੋ।
07-09-2026
ਮਾਛੀਵਾੜਾ ਸਾਹਿਬ, 6 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰ ਕੇ ਪਰਤ ਰਹੇ ਮੋਟਰਸਾਈਕਲ ਸਵਾਰ ਸ਼ਰਧਾਲੂ ਸੁਖਵਿੰਦਰ ਸਿੰਘ ਉਰਫ਼ ਸੁੱਖਾ (43) ਵਾਸੀ ਪਿੰਡ ਸਿਹੋੜਾ, ਥਾਣਾ ਮਲੌਦ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਪੁਲਿਸ ਕੋਲ ਬਿਆਨ ਦਰਜ ਕਰਵਾਉਂਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਸੁਖਵਿੰਦਰ ਸਿੰਘ ਮੋਟਰਸਾਈਕਲ ‘ਤੇ ਸਵਾਰ ਹੋ ਕੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰ ਵਾਇਆ ਰੋਪੜ ਵਾਪਸ ਘਰ ਪਰਤ ਰਿਹਾ ਸੀ ਕਿ ਰਸਤੇ ਵਿਚ ਸਰਹਿੰਦ ਨਹਿਰ ਕਿਨਾਰੇ ਮਾਤਾ ਸਤੀ ਮੰਦਰ ਨੇੜੇ ਉਸ ਦਾ ਵਾਹਨ ਖ਼ਰਾਬ ਹੋ ਗਿਆ। ਸੁਖਵਿੰਦਰ ਸਿੰਘ ਮੋਟਰਸਾਈਕਲ ਤੋਂ ਹੇਠਾਂ ਉਤਰ ਕੇ ਵਾਹਨ ਨੂੰ ਠੀਕ ਕਰ ਰਿਹਾ ਸੀ ਕਿ ਅਚਾਨਕ ਇੱਕ ਤੇਜ਼ ਰਫ਼ਤਾਰ ਕਾਰ ਆਈ ਜਿਸ ਨੇ ਉਸ ਨੂੰ ਫੇਟ ਮਾਰ ਦਿੱਤੀ। ਇਸ ਹਾਦਸੇ ਵਿਚ ਮੌਕੇ ‘ਤੇ ਹੀ ਸੁਖਵਿੰਦਰ ਸਿੰਘ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਜਦੋਂ ਲੋਕਾਂ ਦਾ ਇਕੱਠ ਹੋ ਗਿਆ ਤਾਂ ਕਾਰ ਸਵਾਰ ਆਪਣਾ ਵਾਹਨ ਲੈ ਕੇ ਫ਼ਰਾਰ ਹੋ ਗਿਆ। ਕਾਰ ਦਾ ਨੰਬਰ ਯੂ.ਕੇ.-7.ਡੀ-1231 ਦੱਸਿਆ ਜਾ ਰਿਹਾ ਹੈ। ਮ੍ਰਿਤਕ ਰਾਜ ਮਿਸਤਰੀ ਦਾ ਕੰਮ ਕਰਦਾ ਸੀ ਜੋ ਆਪਣੇ ਪਿੱਛੇ ਪਤਨੀ ਤੋਂ ਇਲਾਵਾ 2 ਬੱਚੇ ਛੱਡ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਪਰਸ਼ੋਤਮ ਲਾਲ ਵਲੋਂ ਸੁਖਵਿੰਦਰ ਸਿੰਘ ਦੀ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤਾ ਹੈ। ਪੁਲਿਸ ਵਲੋਂ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।