ਨਸ਼ਿਆਂ ਤੇ ਹੋਰ ਬੁਰਾਈਆਂ ਤੋਂ ਦੂਰ ਕਰਨ ਲਈ ਬੱਚਿਆਂ ਤੇ ਨੌਜਵਾਨਾਂ ਨੂੰ ਖੇਡ ਮੈਦਾਨ ਨਾਲ ਜੋੜਨਾ ਬੇਹੱਦ ਜ਼ਰੂਰੀ- ਕਨਵੀਨਰ ਪ੍ਰਗਟ ਸਿਆੜ
ਇਤਿਹਾਸਕ ਨਗਰ ਸਿਆੜ੍ਹ ਵਿਖੇ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ
ਮਲੌਦ, 6 ਸਤੰਬਰ (ਸਹਾਰਨ ਮਾਜਰਾ)-ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਿਆੜ ਦੇ ਖੇਡ ਸਟੇਡੀਅਮ ਵਿਖੇ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਅੱਜ ਤੋਂ ਸ਼ੁਰੂ ਹੋ ਗਈਆਂ ਹਨ। ਜਿਨ੍ਹਾਂ ਦਾ ਉਦਘਾਟਨ ਆਪ ਪਾਰਟੀ ਹਲਕਾ ਪਾਇਲ ਦੇ ਕਨਵੀਨਰ ਸਰਪੰਚ ਪ੍ਰਗਟ ਸਿੰਘ ਸਿਆੜ ਵਲੋਂ ਕੀਤਾ ਗਿਆ।
ਮਲੌਦ, 6 ਸਤੰਬਰ (ਸਹਾਰਨ ਮਾਜਰਾ)-ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਿਆੜ ਦੇ ਖੇਡ ਸਟੇਡੀਅਮ ਵਿਖੇ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਅੱਜ ਤੋਂ ਸ਼ੁਰੂ ਹੋ ਗਈਆਂ ਹਨ। ਜਿਨ੍ਹਾਂ ਦਾ ਉਦਘਾਟਨ ਆਪ ਪਾਰਟੀ ਹਲਕਾ ਪਾਇਲ ਦੇ ਕਨਵੀਨਰ ਸਰਪੰਚ ਪ੍ਰਗਟ ਸਿੰਘ ਸਿਆੜ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਦੇ ਹੋਏ ਕਿਹਾ ਕਿ ਹਲਕਾ ਵਿਧਾਇਕ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਦੀ ਰਹਿਨੁਮਾਈ ਹੇਠ ਹੋ ਰਹੀਆਂ ਖੇਡਾਂ ਇਕ ਬਹੁਤ ਸਾਰਥਕ ਉਪਰਾਲਾ ਹੈ। ਇਸ ਸਾਡੇ ਨਗਰ ਲਈ ਬੇਹੱਦ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਵਲੋਂ ਨਗਰ ਸਿਆੜ ਤੋਂ ਖੇਡਾਂ ਦੀ ਸ਼ੁਰੂਆਤ ਕੀਤੀ ਗਈ ਹੈ। ਕਿਉਂਕਿ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਕਰਨ ਲਈ ਬੱਚਿਆਂ ਤੇ ਨੌਜਵਾਨਾਂ ਨੂੰ ਖੇਡ ਮੈਦਾਨ ਨਾਲ ਜੋੜਨਾ ਬੇਹੱਦ ਜ਼ਰੂਰੀ ਅਤੇ ਅਜੋਕੇ ਦੌਰ ਦੀ ਮੰਗ ਹੈ। ਉਨ੍ਹਾਂ ਕਿਹਾ ਕਿ ਜਿੱਥੇ ਖੇਡਾਂ ਸਾਨੂੰ ਸਮੇਂ ਦੇ ਹਾਣੀ ਬਣਾਉਣ, ਸਿਹਤ ਤੰਦਰੁਸਤ ਬਣਾਉਣ, ਸ਼ਹਿਨਸ਼ੀਲਤਾ ਵਿਚ ਰਹਿਣਾ ਸਿਖਾਉਂਦੀਆਂ ਹਨ। ਉੱਥੇ ਹੀ ਨਸ਼ਿਆਂ ਤੇ ਬੁਰਾਈਆਂ ਤੋਂ ਦੂਰ ਰਹਿਣ ਲਈ ਵੀ ਅਹਿਮ ਭੂਮਿਕਾ ਅਦਾ ਕਰਕੇ ਮੱਦਦਗਾਰ ਸਾਬਿਤ ਹੁੰਦੀਆਂ ਹਨ। ਪ੍ਰਗਟ ਸਿਆੜ ਨੇ ਕਿਹਾ ਕਿ ’ਵਿਹਲਾ ਮਨ ਸ਼ੈਤਾਨ ਦਾ ਘਰ’ ਕਹਾਵਤ ਵਾਂਗ ਹੁੰਦਾ ਹੈ। ਇਸ ਲਈ ਮਾਪੇ, ਸਮਾਜ ਸੇਵੀ ਸੰਸਥਾਵਾਂ, ਸ਼ੋਸ਼ਲ ਕਲੱਬ ਸਿੱਖਿਆ ਸੰਸਥਾਵਾਂ ਅਤੇ ਹੋਰ ਅਮਨ ਪਸੰਦ ਸਖਸ਼ੀਅਤਾਂ ਸਾਂਝੇ ਤੌਰ ਹੰਭਲਾ ਮਾਰਨ ਅਤੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਵੱਲ ਜਾਣ ਲਈ ਪ੍ਰੇਰਿਤ ਕਰਨ। ਉਨ੍ਹਾਂ ਦੀ ਹਰ ਤਰ੍ਹਾਂ ਦੀ ਮੱਦਦ ਕਰਨ। ਇਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ ਕਿ ਨਸ਼ਾ ਮੁਕਤ ਸਮਾਜ ਸਿਰਜਿਆ ਜਾਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਉਮਰ ਵਰਗ ਅੰਡਰ-14 ਦੇ ਲੜਕੇ ਲੜਕੀਆਂ, ਅੰਡਰ 17 ਸਾਲ ਉਮਰ ਵਰਗ ਤੋਂ ਇਲਾਵਾ 45 ਸਾਲ ਤੋਂ 55 ਸਾਲ ਤੱਕ ਉਮਰ ਵਰਗ, 56 ਤੋਂ 65 ਸਾਲ ਅਤੇ 65 ਸਾਲ ਤੋਂ ਉੱਪਰ ਉਮਰ ਵਰਗ ਦੀਆਂ ਦੋੜਾਂ, ਕਬੱਡੀ, ਐਥਲੈਟਿਕਸ, ਖੋ-ਖੋ, ਰੱਸਾਕਸ਼ੀ, ਅੜਿੱਕਾ ਦੌੜਾਂ, ਵਾਲੀਬਾਲ, ਅੜਿੱਕਾ ਦੌੜਾਂ, ਫੁੱਟਬਾਲ ਆਦਿ ਦੇ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿਚ ਕੋਈ ਵੀ ਵਿਅਕਤੀ ਭਾਗ ਲੈ ਸਕਦਾ ਹੈ। ਇਸ ਮੌਕੇ ਵਿਭਾਗੀ ਕੋਚ ਗੁਰਵਿੰਦਰ ਸਿੰਘ, ਹਰਵਿੰਦਰ ਸਿੰਘ ਸਿਆੜ, ਗੁਰਮੇਲ ਸਿੰਘ ਪੀ.ਏ.ਯੂ, ਕੁਲਦੀਪ ਸਿੰਘ, ਜਸਵੀਰ ਸਿੰਘ ਜੱਸੀ, ਸਰਬਜੀਤ ਸਿੰਘ ਸਰਬਾ ਤਿੰਨੇ ਮੌਜ਼ੂਦਾ ਮੈਂਬਰ ਪੰਚਾਇਤ, ਰਣਜੀਤ ਸਿੰਘ ਸਾਬਕਾ ਪੰਚ, ਜਰਨੈਲ ਸਿੰਘ ਸਾਬਕਾ ਪੰਚ, ਜੱਸਾ ਸਿੰਘ ਸਾਬਕਾ ਪੰਚ, ਨੰਬਰਦਾਰ ਭੁਪਿੰਦਰ ਸਿੰਘ, ਜ਼ੋਰਾ ਸਿੰਘ, ਜਾਗਰ ਸਿੰਘ, ਨਛੱਤਰ ਸਿੰਘ, ਸਵਰਨਜੀਤ ਸਿੰਘ ਝੰਮਟ ਤੋਂ ਇਲਾਵਾ ਸਮੂਹ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ।