07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ‘ਨੈਸ਼ਨਲ ਸਪੋਰਟਸ ‘ਡੇਅ ਨੂੰ ਸਮਰਪਿਤ ਮਿੰਨੀ ਖੇਡਾਂ ਕਰਾਈਆਂ ‘ਖੇਲੇਗਾ ਭਾਰਤ ਜੀਤੇਗਾ ਭਾਰਤ’ ਥੀਮ ਹੇਠ ਹੋਇਆ ਰੰਗਾਰੰਗ ਸਮਾਗਮ

ਰਾੜਾ ਸਾਹਿਬ, 6 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)- ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਦੀ ਅਗਵਾਈ ਹੇਠ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਨੈਸ਼ਨਲ ਸਪੋਰਟਸ ਡੇ’ ਮਨਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਰਾੜਾ ਸਾਹਿਬ, 6 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)- ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਦੀ ਅਗਵਾਈ ਹੇਠ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਨੈਸ਼ਨਲ ਸਪੋਰਟਸ ਡੇ’ ਮਨਾਇਆ ਗਿਆ। ਕਾਲਜ ਦੇ ਐਨ. ਐਸ. ਐਸ (ਰਾਸ਼ਟਰੀ ਸੇਵਾ ਯੋਜਨਾ) ਵਿਭਾਗ ਵਲੋਂ ’ਖੇਲੇਗਾ ਭਾਰਤ, ਜੀਤੇਗਾ ਭਾਰਤ’ ਦੇ ਥੀਮ ਹੇਠ ਮਿਨੀ ਖੇਡਾਂ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ, ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਅਤੇ ਐਨ. ਐਸ. ਐਸ ਵਲੰਟੀਅਰਾਂ ਨੇ ਹਿੱਸਾ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਵੱਲੋਂ ਮੇਜਰ ਧਿਆਨ ਚੰਦ ਜੀ ਦੀਆਂ ਖੇਡ ਪ੍ਰਾਪਤੀਆਂ ਅਤੇ ਦੇਸ਼ ਲਈ ਉਹਨਾਂ ਦੀਆਂ ਸੇਵਾਵਾਂ ਨੂੰ ਯਾਦ ਕਰਦੇ ਹੋਏ ਕੀਤੀ ਗਈ। ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਹਿਮ ਹਿੱਸਾ ਹਨ, ਜੋ ਸਰੀਰਕ ਅਤੇ ਮਾਨਸਿਕ ਸਿਹਤ ਦੇ ਨਾਲ-ਨਾਲ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਖੇਡ ਭਾਵਨਾ ਦਾ ਵਿਕਾਸ ਕਰਦੀਆਂ ਹਨ। ਸਮਾਗਮ ਦੌਰਾਨ ਵਿਦਿਆਰਥੀਆਂ ਵਿੱਚ ਖੇਡਾਂ ਪ੍ਰਤੀ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਖੋ-ਖੋ, ਲੰਮੀ ਛਾਲ, 100 ਮੀਟਰ ਰੇਸ ਅਤੇ ਤਿੰਨ ਟੰਗੀ ਰੇਸ ਵਰਗੇ ਦਿਲਚਸਪ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਖੇਡ ਭਾਵਨਾ ਨਾਲ ਭਾਗ ਲਿਆ। ਐਨ. ਐਸ. ਐਸ ਵਲੰਟੀਅਰਾਂ ਨੇ ਇਸ ਸਮੁੱਚੇ ਪ੍ਰੋਗਰਾਮ ਦੇ ਪ੍ਰਬੰਧਾਂ ਨੂੰ ਬਾਖੂਬੀ ਨਿਭਾਇਆ, ਜਿਸ ਵਿੱਚ ਮੈਦਾਨ ਦੀ ਸਜਾਵਟ ਤੋਂ ਲੈ ਕੇ ਮੁਕਾਬਲਿਆਂ ਦੇ ਸੰਚਾਲਨ ਤੱਕ ਹਰ ਕੰਮ ਵਿੱਚ ਆਪਣਾ ਯੋਗਦਾਨ ਪਾਇਆ। ਸਮਾਗਮ ਦੇ ਅੰਤ ਵਿੱਚ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਅਤੇ ਸਟਾਫ਼ ਮੈਂਬਰਾਂ ਵੱਲੋਂ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਵੀ ਸਨ, ਜਿਨ੍ਹਾਂ ਨੇ ਇਸ ਖੇਡ ਸਮਾਗਮ ਦਾ ਭਰਪੂਰ ਆਨੰਦ ਮਾਣਿਆ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲਾ ਪਦਾਰਥ ਬਰਾਮਦ ਅਗਲੀ ਖ਼ਬਰ ਪਿੰਡ ਸਿਆੜ੍ਹ ਵਿਖੇ ਕਲਸ ਗੋਤ ਦੇ ਵੱਡੇ ਵੱਡੇਰਿਆਂ ਸਾਲਾਨਾਂ ਭੰਡਾਰਾ 10 ਨੂੰ
Ad Position 24