07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਕੇਂਦਰੀ ਜੇਲ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲਾ ਪਦਾਰਥ ਬਰਾਮਦ

ਲੁਧਿਆਣਾ, 6 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵੱਲੋਂ ਚੈਕਿੰਗ ਦੌਰਾਨ ਦੋ ਬੰਦੀਆਂ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਸਹਾਇਕ ਸੁਪਰੀਡੈਂਟ ਸੁਖਪਾਲ ਸਿੰਘ ਦੀ ਸ਼ਿਕਾਇਤ ‘ਤੇ ਹਵਾਲਾਤੀ ਸੁਨੀਲ ਅਤੇ ਰੋਹਿਤ ਖਿਲਾਫ ਕੇਸ ਦਰਜ ਕੀਤਾ ਗਿਆ ਹੈ।

Ad Position 21
repet_subhas-goyals [Copy P29]
ਅਧਿਆਪਕਾਂ ਨੂੰ ਸਨਮਾਨਿਤ ਕਰਨ ਸਮੇਂ ਦੀ ਤਸਵੀਰ। ਤਸਵੀਰ : ਸੰਦੀਪ ਸਿੰਘ ਕੁਹਾੜਾ 07-09-2026
ਲੁਧਿਆਣਾ, 6 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵੱਲੋਂ ਚੈਕਿੰਗ ਦੌਰਾਨ ਦੋ ਬੰਦੀਆਂ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਸਹਾਇਕ ਸੁਪਰੀਡੈਂਟ ਸੁਖਪਾਲ ਸਿੰਘ ਦੀ ਸ਼ਿਕਾਇਤ ‘ਤੇ ਹਵਾਲਾਤੀ ਸੁਨੀਲ ਅਤੇ ਰੋਹਿਤ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਜੇਲ੍ਹ ਅਧਿਕਾਰੀਆਂ ਮੁਤਾਬਿਕ ਜਦੋਂ ਬੀਤੇ ਦਿਨ ਜੇਲ੍ਹ ਦੀ ਚੈਕਿੰਗ ਕੀਤੀ ਗਈ ਤਾਂ ਇਹਨਾਂ ਕਥਿਤ ਦੋਸ਼ੀਆਂ ਪਾਸੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਜੇਲ੍ਹ ਅੰਦਰ ਨਸ਼ੀਲੇ ਪਦਾਰਥ ਕਿਸ ਤਰੀਕੇ ਨਾਲ ਪਹੁੰਚਾਏ ਗਏ ਹਨ। ਲੁੱਟ ਦੀ ਵਾਰਦਾਤ ਸਥਾਨਕ ਆਰਿਆ ਸਕੂਲ ਰੋਡ ‘ਤੇ ਦੋ ਹਥਿਆਰਬੰਦ ਲੁਟੇਰੇ ਇੱਕ ਨੌਜਵਾਨ ਰਜੇਸ਼ ਕੁਮਾਰ ਵਾਸੀ ਪਿੰਕ ਵਿਹਾਰ ਪਾਸੋਂ ਮੋਬਾਈਲ ਅਤੇ ਹੋਰ ਸਮਾਨ ਲੁੱਟ ਕੇ ਫਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਹ ਬੀਤੇ ਦਿਨ ਆਰਿਆ ਸਕੂਲ ਸੜਕ ‘ਤੇ ਪੈਦਲ ਹੀ ਜਾ ਰਿਹਾ ਸੀ ਕਿ ਲੁਟੇਰਿਆਂ ਨੇ ਉਸਨੂੰ ਰੋਕ ਲਿਆ ਅਤੇ ਨਗਦੀ ਦੀ ਮੰਗ ਕੀਤੀ। ਜਦੋਂ ਉਸਨੇ ਨਗਦੀ ਨਾ ਹੋਣ ਬਾਰੇ ਦੱਸਿਆ ਤਾ ਇਹਨਾਂ ਲੁਟੇਰਿਆਂ ਨੇ ਉਸਦਾ ਮੋਬਾਇਲ ਅਤੇ ਹੋਰ ਸਮਾਨ ਲੁੱਟ ਲਿਆ ਤੇ ਫਰਾਰ ਹੋ ਗਏ। ਪੁਲਿਸ ਵਲੋਂ ਉੱਥੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ ਤਾਂ ਜੋ ਲੁਟੇਰਿਆਂ ਦਾ ਪਤਾ ਲਗਾਇਆ ਜਾ ਸਕੇ, ਪਰ ਹਾਲ ਦੀ ਘੜੀ ਲੁਟੇਰਿਆਂ ਦਾ ਪਤਾ ਨਹੀਂ ਲੱਗਾ ਸੀ। ਹੈਰੋਇਨ ਸਮੇਤ ਕਾਬੂ ਪੁਲਿਸ ਨੇ ਰਾਹੁਲ ਕੁਮਾਰ ਵਾਸੀ ਧੱਕਾ ਕਲੋਨੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਉਸਨੂੰ ਦੌਲਤ ਕਲੋਨੀ ਨੇੜਿਓਂ ਕਾਬੂ ਕੀਤਾ ਹੈ। ਉਸ ਖਿਲਾਫ ਕੇਸ ਦਰਜ ਕਰ ਲਿਆ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਪੁਲਿਸ ਨੇ ਹਰਚਰਨ ਸਿੰਘ ਪੁੱਤਰ ਗੁਰਮੀਤ ਸਿੰਘ ਅਤੇ ਗੁਰਮੀਤ ਸਿੰਘ ਵਾਸੀ ਨਿਊ ਵਿਸ਼ਨੂਪੁਰੀ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 60 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ। ਦੂਜੇ ਮਾਮਲੇ ਵਿਚ ਪੁਲਿਸ ਨੇ ਰਵੀ ਕੁਮਾਰ ਵਾਸੀ ਬਿਹਾਰੀ ਕਲੋਨੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 16 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ, ਜਦਕਿ ਤੀਜੇ ਮਾਮਲੇ ਵਿਚ ਪੁਲਿਸ ਨੇ ਰਾਮ ਬਹਾਦਰ ਵਾਸੀ ਹੈਬੋਵਾਲ ਕਲਾਂ ਨੂੰ ਵੀ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 24 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਵਲੋਂ ਇਨ੍ਹਾਂ ਖਿਲਾਫ ਵੀ ਕੇਸ ਦਰਜ ਕੀਤੇ ਗਏ ਹਨ। ਨਾਬਾਲਗ ਲੜਕੀ ਵਰਗਲਾਈ ਪੁਲਿਸ ਨੇ ਸਲੀਮ ਅਹਿਮਦ ਵਾਸੀ ਪ੍ਰੀਤ ਵਿਹਾਰ ਦੀ ਸ਼ਿਕਾਇਤ ‘ਤੇ ਰਾਜਨ ਕੁਮਾਰ ਵਾਸੀ ਜਸਪਾਲ ਕਲੋਨੀ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸਦੀ 14 ਸਾਲ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦਾ ਦੋਸ਼ ਲਗਾਇਆ ਹੈ। ਸਕੂਟਰ ਚੋਰੀ ਸਥਾਨਕ ਮੈਟਰੋ ਰੋਡ ਤੋਂ ਚੋਰਾਂ ਵਲੋਂ ਦਿਲਪ੍ਰੀਤ ਸਿੰਘ ਵਾਸੀ ਨਿਊ ਜਨਤਾ ਨਗਰ ਦਾ ਸਕੂਟਰ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਭਗੌੜਿਆਂ ਖਿਲਾਫ ਕੇਸ ਦਰਜ ਪੁਲਿਸ ਨੇ ਆਕਾਸ਼ ਮੋਹਨ ਪੁੱਤਰ ਧੀਰਤ ਚੰਦ ਵਾਸੀ ਭੁੱਖੋਵਾਲ ਰੋਡ ਦੀ ਸ਼ਿਕਾਇਤ ‘ਤੇ ਜਗਜੀਤ ਸਿੰਘ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਚੈੱਕ ਫੇਲ੍ਹ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ ਅਤੇ ਹੁਣ ਪੁਲਿਸ ਵਲੋਂ ਵੀ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ। ਇੱਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਅਵਦੇਸ਼ ਕੁਮਾਰ ਵਾਸੀ ਗੁਰੂ ਅਰਜਨ ਦੇਵ ਨਗਰ ਖਿਲਾਫ ਵੀ ਕੇਸ ਦਰਜ ਕੀਤਾ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਨੂੰ ਅਦਾਲਤ ਵਲੋਂ ਇੱਕ ਮਾਮਲੇ ਵਿਚ ਭਗੌੜਾ ਕਰਾਰ ਦਿੱਤਾ ਗਿਆ ਹੈ। ਕੁੱਟਮਾਰ ਦਾ ਮਾਮਲਾ ਪੁਲਿਸ ਨੇ ਮਨਪ੍ਰੀਤ ਸਿੰਘ ਵਾਸੀ ਪਿੰਡ ਝਾਂਡੇ ਦੀ ਸ਼ਿਕਾਇਤ ‘ਤੇ ਜਸ਼ਨਦੀਪ ਸਿੰਘ, ਪਵਨਦੀਪ ਸਿੰਘ, ਇੰਦਰ ਸਿੰਘ, ਗੁਰਵਿੰਦਰ ਸਿੰਘ ਅਤੇ ਜੱਸੂ ਵਾਸੀ ਪਿੰਡ ਠੱਕਰਵਾਲ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੋਇਆ ਹੈ। ਸ਼ਿਕਾਇਤਕਰਤਾ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਹਰਬੰਸਪੁਰ ਦੇ ਲੋਕਾਂ ਵਲੋਂ ਪਿੰਡ ਦੀ ਸਫਾਈ ਅਤੇ ਹੋਰ ਵਿਕਾਸ ਕਾਰਜਾਂ ਦਾ ਮੋਰਚਾ ਸਾਂਭਿਆ ਅਗਲੀ ਖ਼ਬਰ ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ‘ਨੈਸ਼ਨਲ ਸਪੋਰਟਸ ‘ਡੇਅ ਨੂੰ ਸਮਰਪਿਤ ਮਿੰਨੀ ਖੇਡਾਂ ਕਰਾਈਆਂ ‘ਖੇਲੇਗਾ ਭਾਰਤ ਜੀਤ...
Ad Position 24