ਆਰ. ਐਸ. ਪੀ. ਦੇ ਖੰਨਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਜਥੇਦਾਰ ਸਰਬਜੀਤ ਸਿੰਘ ਖਾਲਸਾ ਵਲੋਂ ਪਿੰਡਾਂ ਦਾ ਦੌਰਾ
ਖੰਨਾ, 6 ਸਤੰਬਰ (ਹਰਜਿੰਦਰ ਸਿੰਘ ਲਾਲ)-ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰ. ਐਸ.
ਖੰਨਾ, 6 ਸਤੰਬਰ (ਹਰਜਿੰਦਰ ਸਿੰਘ ਲਾਲ)-ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰ. ਐਸ. ਪੀ.) ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਖੰਨਾ ਵਿਧਾਨ ਸਭਾ ਹਲਕੇ ਤੋਂ ਐਲਾਨੇ ਗਏ ਉਮੀਦਵਾਰ ਜਥੇਦਾਰ ਸਰਬਜੀਤ ਸਿੰਘ ਖਾਲਸਾ ਵੱਲੋਂ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਜਾ ਰਹੀਆਂ ਹਨ। ਇਸੇ ਤਹਿਤ ਪਿੰਡ ਕਿਸ਼ਨਗੜ੍ਹ ਵਿਖੇ ਪਹੁੰਚਣ ’ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਵੱਲੋਂ ਜਥੇਦਾਰ ਸਰਬਜੀਤ ਸਿੰਘ ਖਾਲਸਾ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਇਲਾਕੇ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਆਰ.ਐਸ.ਪੀ. ਦੀ ਲੋਕ ਪੱਖੀ ਰਾਜਨੀਤੀ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਆਰ. ਐਸ. ਪੀ. ਦਾ ਮਿਸ਼ਨ 2027 ਸਿਰਫ਼ ਚੋਣ ਜਿੱਤਣ ਤੱਕ ਸੀਮਤ ਨਹੀਂ, ਸਗੋਂ ਪੰਜਾਬ ਵਿੱਚ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਔਰਤਾਂ, ਵਪਾਰੀਆਂ ਅਤੇ ਹਰ ਵਰਗ ਦੇ ਲੋਕਾਂ ਦੇ ਹੱਕਾਂ ਲਈ ਮਜ਼ਬੂਤ ਆਵਾਜ਼ ਖੜ੍ਹੀ ਕਰਨਾ ਹੈ। ਉਨ੍ਹਾਂ ਕਿਹਾ ਕਿ ਖੰਨਾ ਹਲਕੇ ਵਿੱਚ ਰੁਜ਼ਗਾਰ, ਕਿਸਾਨੀ, ਸਿੱਖਿਆ, ਸਿਹਤ ਸਹੂਲਤਾਂ, ਪਿੰਡਾਂ ਦੀਆਂ ਸੜਕਾਂ, ਸੀਵਰੇਜ, ਪੀਣ ਵਾਲਾ ਪਾਣੀ, ਨੌਜਵਾਨਾਂ ਲਈ ਰੁਜ਼ਗਾਰ ਅਤੇ ਖੰਨਾ ਨੂੰ ਜ਼ਿਲ੍ਹਾ ਬਣਾਉਣ ਵਰਗੇ ਮੁੱਦੇ ਆਰ. ਐਸ. ਪੀ. ਦੀ ਮੁਹਿੰਮ ਦੇ ਮੁੱਖ ਕੇਂਦਰ ਹੋਣਗੇ। ਆਰ. ਐਸ. ਪੀ. ਪੰਜਾਬ ਦੇ ਸਕੱਤਰ ਕਰਨੈਲ ਸਿੰਘ ਇਕੋਲਾਹਾ ਨੇ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਦਾ ਵਧ ਰਿਹਾ ਉਤਸ਼ਾਹ ਦਰਸਾਉਂਦਾ ਹੈ ਕਿ ਖੰਨਾ ਹਲਕੇ ਵਿੱਚ ਲੋਕ ਇੱਕ ਮਜ਼ਬੂਤ, ਇਮਾਨਦਾਰ ਅਤੇ ਲੋਕ ਪੱਖੀ ਰਾਜਨੀਤਿਕ ਵਿਕਲਪ ਚਾਹੁੰਦੇ ਹਨ।