08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਝਾੜ ਸਾਹਿਬ ਕਾਲਜ ਦਾ ਬੀ. ਸੀ. ਏ. ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ

ਮਾਛੀਵਾੜਾ ਸਾਹਿਬ, 7 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨਿਆ ਬੀ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਮਾਛੀਵਾੜਾ ਸਾਹਿਬ, 7 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨਿਆ ਬੀ. ਸੀ. ਏ. ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ। ਬੀ. ਸੀ. ਏ. ਦੀ ਵਿਦਿਆਰਥਣ ਜਸਮੀਤ ਕੌਰ ਭੱਠਲ ਨੇ ਐੱਸ. ਜੀ. ਪੀ. ਏ. 8.38 ਅੰਕ ਪ੍ਰਾਪਤ ਕਰ ਕੇ ਕਾਲਜ ‘ਚੋਂ ਪਹਿਲਾ, ਰੁਪਿੰਦਰ ਕੌਰ ਨੇ ਐੱਸ. ਜੀ. ਪੀ. ਏ. 8.29 ਅੰਕ ਪ੍ਰਾਪਤ ਕਰ ਕੇ ਦੂਜਾ ਅਤੇ ਗੁਰਲੀਨ ਕੌਰ ਨੇ ਐੱਸ. ਜੀ. ਪੀ. ਏ. 8.25 ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਰਜਿੰਦਰ ਕੌਰ ਨੇ ਵਿਦਿਆਰਥਣਾਂ ਦੀ ਵਧੀਆ ਕਾਰਗੁਜ਼ਾਰੀ ਲਈ ਸਮੁੱਚੇ ਕੰਪਿਊਟਰ ਵਿਭਾਗ, ਵਿਦਿਆਰਥਣਾਂ ਅਤੇ ਮਾ ਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਕਾਲਜ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਅਕਾਦਮਿਕ ਪੱਧਰ ‘ਤੇ ਅਜਿਹੀ ਮਿਆਰੀ ਸਿੱਖਿਆ ਦੇਣਾ ਹੈ ਜਿਸ ਨਾਲ ਮੁਕਾਬਲੇ ਦੇ ਅਜੋਕੇ ਦੌਰ ‘ਚ ਉਹ ਆਪਣੀ ਵਿਲੱਖਣ ਹੋਂਦ ਸਥਾਪਿਤ ਕਰ ਸਕਣ।
Ad Position 22
No active advertisement
ਪਿਛਲੀ ਖ਼ਬਰ dddd ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਜਨਰਲ ਕੌਂਸਲ ਮੈਂਬਰਾਂ ਦਾ ਮਦਨੀਪੁਰ ’ਚ ਸਨਮਾਨ
Ad Position 24