ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਪਹੁੰਚੀ ਪੰਜਾਬੀ ਫ਼ਿਲਮ ‘ਸਿੰਘ ਵਰਸਿਜ਼ ਕੌਰ 2’ ਦੀ ਸਟਾਰ ਕਾਸਟ
ਵਿਦਿਆਰਥੀਆਂ ਨਾਲ ਕੀਤਾ ਸੰਵਾਦ
ਖੰਨਾ, 8 ਸਤੰਬਰ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਆਉਣ ਵਾਲੀ ਪੰਜਾਬੀ ਫ਼ਿਲਮ ‘ਸਿੰਘ ਵਰਸਿਸ ਕੌਰ 2’ ਦੀ ਟੀਮ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਪੂਰੀ ਟੀਮ ਨੂੰ ਫ਼ਿਲਮ ਦੀ ਸਫਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਕੈਂਪਸ ਵਿੱਚ ਇੱਕ ਖਾਸ ਸੱਭਿਆਚਾਰਕ ਅਤੇ ਮਨੋਰੰਜਕ ਪ੍ਰੋਗਰਾਮ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਲਈ ਡਾਂਸ ਅਤੇ ਮਿਊਜ਼ਿਕ ਪਰਫਾਰਮੈਂਸ, ਸਵਾਲ-ਜਵਾਬ ਸੈਸ਼ਨ ਅਤੇ ਫ਼ਿਲਮੀ ਡਾਇਲਾਗਸ ’ਤੇ ਰੋਮਾਂਚਕ ਕਵਿਜ਼ ਮੁਕਾਬਲੇ ਵਰਗੀਆਂ ਗਤੀਵਿਧੀਆਂ ਵੀ ਕਰਵਾਈਆਂ ਗਈਆਂ।
ਖੰਨਾ, 8 ਸਤੰਬਰ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਆਉਣ ਵਾਲੀ ਪੰਜਾਬੀ ਫ਼ਿਲਮ ‘ਸਿੰਘ ਵਰਸਿਸ ਕੌਰ 2’ ਦੀ ਟੀਮ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਪੂਰੀ ਟੀਮ ਨੂੰ ਫ਼ਿਲਮ ਦੀ ਸਫਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਕੈਂਪਸ ਵਿੱਚ ਇੱਕ ਖਾਸ ਸੱਭਿਆਚਾਰਕ ਅਤੇ ਮਨੋਰੰਜਕ ਪ੍ਰੋਗਰਾਮ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਲਈ ਡਾਂਸ ਅਤੇ ਮਿਊਜ਼ਿਕ ਪਰਫਾਰਮੈਂਸ, ਸਵਾਲ-ਜਵਾਬ ਸੈਸ਼ਨ ਅਤੇ ਫ਼ਿਲਮੀ ਡਾਇਲਾਗਸ ’ਤੇ ਰੋਮਾਂਚਕ ਕਵਿਜ਼ ਮੁਕਾਬਲੇ ਵਰਗੀਆਂ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਨਾਮਵਰ ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ, ਅਦਾਕਾਰਾ ਸ਼ਹਿਨਾਜ਼ ਗਿੱਲ ਅਤੇ ਅਦਾਕਾਰ ਪ੍ਰਿੰਸ ਕਵਲਜੀਤ ਸਿੰਘ ਨੇ ਇਸ ਵਿਸ਼ੇਸ਼ ਕੈਂਪਸ ਈਵੈਂਟ ਦੌਰਾਨ ਵਿਦਿਆਰਥੀਆਂ ਅਤੇ ਜੀ. ਜੀ. ਆਈ. ਪਰਿਵਾਰ ਦੇ ਮੈਂਬਰਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ। ਇਸ ਦੌਰਾਨ ਸਿਤਾਰਿਆਂ ਨੇ ਆਪਣੇ ਸੰਘਰਸ਼ ਅਤੇ ਸਫਲਤਾ ਦੇ ਤਜ਼ਰਬੇ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਮਿਹਨਤ ਕਰਨ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ’ਤੇ ਜੀ. ਜੀ. ਆਈ. ਦੇ ਵਾਈਸ ਚੇਅਰਮੈਨ ਗੁਰਕੀਰਤ ਸਿੰਘ ਵਲੋਂ ਆਉਣ ਵਾਲੀ ਫ਼ਿਲਮ ਦੀ ਚੜ੍ਹਦੀ ਕਲਾ ਅਤੇ ਸ਼ੁਭਕਾਮਨਾਵਾਂ ਵਜੋਂ ਮਹਿਮਾਨ ਟੀਮ ਨੂੰ ਸ੍ਰੀ ਹਰਿਮੰਦਰ ਸਾਹਿਬ (ਗੋਲਡਨ ਟੈਂਪਲ) ਦੀ ਤਸਵੀਰ ਭੇਂਟ ਕੀਤੀ ਗਈ। ਇਹ ਪ੍ਰੋਗਰਾਮ ਜੀ. ਜੀ. ਆਈ. ਦੇ ਡਿਵੀਜ਼ਨ ਆਫ਼ ਸਟੂਡੈਂਟ ਵੈਲਫੇਅਰ ਦੁਆਰਾ ਆਯੋਜਿਤ ਕੀਤਾ ਗਿਆ ਸੀ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬੀ ਫ਼ਿਲਮ ਇੰਡਸਟਰੀ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਮਿਲਣ ਅਤੇ ਉਨ੍ਹਾਂ ਦੇ ਤਜ਼ਰਬਿਆਂ ਤੋਂ ਸਿੱਖਣ ਦਾ ਮੌਕਾ ਦੇਣਾ ਸੀ। ਗੁਲਜ਼ਾਰ ਗਰੁੱਪ ਦੇ ਮੈਨੇਜਮੈਂਟ ਨੇ ‘ਸਿੰਘ ਵਰਸਿਸ ਕੌਰ 2’ ਦੀ ਪੂਰੀ ਟੀਮ ਨੂੰ ਅੱਗੇ ਵਾਸਤੇ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਇਹ ਫ਼ਿਲਮ ਦਰਸ਼ਕਾਂ ਦੇ ਦਿਲਾਂ ਵਿੱਚ ਖਾਸ ਜਗ੍ਹਾ ਬਣਾਏਗੀ ਅਤੇ ਬਾਕਸ ਆਫਿਸ ’ਤੇ ਵੱਡੀ ਸਫਲਤਾ ਹਾਸਲ ਕਰੇਗੀ।