09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਹੀ ਲੋਕ ਹਿਤਾਂ ਦੀ ਰਾਖੀ ਵਾਲੀ ਅਸਲ ਪੰਥਕ ਪਾਰਟੀ- ਇਆਲੀ, ਸ਼ਿਵਾਲਿਕ ਹਲਕਾ ਗਿੱਲ ਦੇ ਪਿੰਡ ਕਿਲ੍ਹਾ ਰਾਏਪੁਰ ਵਿਖੇ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ

ਡੇਹਲੋਂ, 8 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਗਿੱਲ ਇੰਚਾਰਜ਼ ਦਰਸ਼ਨ ਸਿੰਘ ਸ਼ਿਵਾਲਿਕ ਨੇ ਦੇ ਹੱਕ ਵਿੱਚ ਪਿੰਡ ਕਿਲਾ ਰਾਏਪੁਰ ਵਿਖੇ ਵਿਸ਼ਾਲ ਇਕੱਤਰਤਾ ਹੋਈ, ਜਿਸ ਦੌਰਾਨ ਮਾਲਵਾ ਜ਼ੋਨ ਇੰਚਾਰਜ਼ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਸ਼ਿਰਕਤ ਕਰਦਿਆਂ ਸਮੂਹ ਵਰਗਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਭਲੇ ਲਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦਾ ਸਾਥ ਦੇਣ ਤਾਂ ਕਿ ਸੂਬੇ ਨੂੰ ਪੂਰੀ ਤਰਾਂ ਨਸ਼ਾ ਮੁਕਤ ਕਰਕੇ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਦੇ ਚੁੰਗਲ ਵਿਚੋਂ ਬਾਹਰ ਕੱਢਿਆ ਜਾ ਸਕੇ। ਇਸ ਇਕਤਰਤਾ ਸਮੇਂ ਵੱਡੀ ਗਿਣਤੀ ਵਿੱਚ ਕਿਲਾ ਰਾਏਪੁਰ ਨਿਵਾਸੀਆਂ ਸਮੇਤ ਆਸ ਪਾਸ ਦੇ ਪਿੰਡ ਦੇ ਆਗੂਆਂ ਵਲੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿੱਚ ਸਮੂਲੀਅਤ ਕਰਦਿਆਂ ਦਰਸ਼ਨ ਸਿੰਘ ਸ਼ਿਵਾਲਿਕ ਦੀ ਜਿੱਤ ਲਈ ਦਿਨ ਰਾਤ ਕੰਮ ਕਰਨ ਦਾ ਭਰੋਸਾ ਪ੍ਰਗਟਾਇਆ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਡੇਹਲੋਂ, 8 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਗਿੱਲ ਇੰਚਾਰਜ਼ ਦਰਸ਼ਨ ਸਿੰਘ ਸ਼ਿਵਾਲਿਕ ਨੇ ਦੇ ਹੱਕ ਵਿੱਚ ਪਿੰਡ ਕਿਲਾ ਰਾਏਪੁਰ ਵਿਖੇ ਵਿਸ਼ਾਲ ਇਕੱਤਰਤਾ ਹੋਈ, ਜਿਸ ਦੌਰਾਨ ਮਾਲਵਾ ਜ਼ੋਨ ਇੰਚਾਰਜ਼ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਸ਼ਿਰਕਤ ਕਰਦਿਆਂ ਸਮੂਹ ਵਰਗਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਭਲੇ ਲਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦਾ ਸਾਥ ਦੇਣ ਤਾਂ ਕਿ ਸੂਬੇ ਨੂੰ ਪੂਰੀ ਤਰਾਂ ਨਸ਼ਾ ਮੁਕਤ ਕਰਕੇ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਦੇ ਚੁੰਗਲ ਵਿਚੋਂ ਬਾਹਰ ਕੱਢਿਆ ਜਾ ਸਕੇ। ਇਸ ਇਕਤਰਤਾ ਸਮੇਂ ਵੱਡੀ ਗਿਣਤੀ ਵਿੱਚ ਕਿਲਾ ਰਾਏਪੁਰ ਨਿਵਾਸੀਆਂ ਸਮੇਤ ਆਸ ਪਾਸ ਦੇ ਪਿੰਡ ਦੇ ਆਗੂਆਂ ਵਲੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿੱਚ ਸਮੂਲੀਅਤ ਕਰਦਿਆਂ ਦਰਸ਼ਨ ਸਿੰਘ ਸ਼ਿਵਾਲਿਕ ਦੀ ਜਿੱਤ ਲਈ ਦਿਨ ਰਾਤ ਕੰਮ ਕਰਨ ਦਾ ਭਰੋਸਾ ਪ੍ਰਗਟਾਇਆ। ਇਸ ਸਮੇਂ ਮਾਲਵਾ ਜ਼ੋਨ ਇੰਚਾਰਜ਼ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਇੰਚਾਰਜ਼ ਦਰਸ਼ਨ ਸਿੰਘ ਸ਼ਿਵਾਲਿਕ ਨੇ ਅਕਾਲੀ ਦਲ ਬਾਦਲ ਤੇ ਤਿੱਖੇ ਤਨਜ਼ ਕਸਦਿਆਂ ਕਿਹਾ ਕਿ ਲੀਡਰਸ਼ਿਪ ਦੀਆਂ ਗਲਤੀਆਂ ਦਾ ਖਮਿਆਜ਼ਾ ਪਾਰਟੀ ਵਰਕਰਾਂ ਨੂੰ ਭੁਗਤਣਾ ਪੈ ਰਿਹਾ ਹੈ, ਕਿਉਂਕਿ ਜਜੇ ਲੀਡਰਸ਼ਿਪ ਪਿੱਛੇ ਹੱਟ ਜਾਂਦੀ ਤਾਂ ਅੱਜ ਹਾਲਾਤ ਹੋਰ ਹੋਣੇ ਸਨ, ਪਰ ਚਾਪਲੂਸ ਲੋਕਾਂ ਦੀ ਬਦੌਲਤ ਅਕਾਲੀ ਪਾਰਟੀ ਇਕ ਪਰਿਵਾਰ ਦੀ ਬਣਕੇ ਰਹਿ ਚੁੱਕੀ ਹੈ।ਦੋਵਾਂ ਆਗੂਆਂ ਨੇ ਕਾਂਗਰਸ, ਆਮ ਆਦਮੀ ਪਾਰਟੀ, ਭਾਜਪਾ ਸਮੇਤ ਦੀ ਤਿੱਖੇ ਸ਼ਬਦਾਂ ਵਿੱਚ ਅਲੋਚਨਾ ਕਰਦਿਆਂ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੇ ਹਮੇਸ਼ਾਂ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ,ਪਰ ਹੁਣ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਮੈਂਬਰ ਪਾਰਲੀਮੈਂਟ ਦੀ ਅਗਵਾਈ ਹੇਠ ਹੋਂਦ ਵਿੱਚ ਆਈ ਪਾਰਟੀ ‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਹੀ ਸੂਬੇ ਦੇ ਸਾਰੇ ਵਰਗਾਂ ਦੇ ਲੋਕਾਂ ਦੀ ਰਾਖੀ ਕਰਨ ਵਾਲੀ ਅਸਲ ਪੰਥਕ ਪਾਰਟੀ ਸਾਬਤ ਹੋ ਚੁੱਕੀ ਹੈ, ਜਿਸ ਦੇ ਸੱਤਾ ਵਿੱਚ ਆ ਜਾਣ ਤੇ ਸੂਬੇ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ। ਇਸ ਸਮੇਂ ਸਾਬਕਾ ਜ਼ਿਲਾ ਪ੍ਰੀਸ਼ਦ ਮੈਂਬਰ ਜਗਦੀਪ ਸਿੰਘ ਬਿੱਟੂ ਡੇਹਲੋਂ, ਸਰਕਲ ਘਵੱਦੀ ਪ੍ਰਧਾਨ ਪਰਮਜੀਤ ਸਿੰਘ ਨੀਟੂ ਸਰੀਂਹ, ਸਰਕਲ ਪ੍ਰਧਾਨ ਡੇਹਲੋਂ, ਹਰਪਾਲ ਸਿੰਘ ਪਾਲੀ ਸਾਇਆ ਸਾਬਕਾ ਸਰਪੰਚ ਜਗਦੀਪ ਸਿੰਘ ਕਾਲਾ ਘਵੱਦੀ, ਇੰਜੀਨੀਅਰ ਪ੍ਰਦੀਪ ਸਿੰਘ ਰੁੜਕਾ, ਨੰਬਰਦਾਰ ਹਰਜੀਤ ਸਿੰਘ ਹੀਤੀ ਕਿਲਾ ਰਾਏਪੁਰ, ਗੁਰਮੀਤ ਸਿੰਘ ਪਿੰਕਾ, ਹਰਦੀਪ ਹੈਪੀ, ਹਰਜੋਤ ਸਿੰਘ ਜੋਤੀ, ਸਾਬਕਾ ਪੰਚ ਦਲਵੀਰ ਸਿੰਘ, ਪਰਮਿੰਦਰ ਸਿੰਘ ਬਿੱਟੂ, ਹਰਵਿੰਦਰ ਸਿੰਘ ਬਿੱਲੂ, ਪਰਮਿੰਦਰ ਸਿੰਘ ਪਿੰਦਾ, ਸੁਖਦੇਵ ਸਿੰਘ ਜੱਗੀ, ਧਰਮਿੰਦਰ ਸਿੰਘ ਰਿੰਪਾ, ਬਲਰਾਜ ਸਿੰਘ ਬਾਜੀ, ਮਨਜੀਤ ਸਿੰਘ ਕਿੰਦਾ, ਸਾਬਕਾ ਸਰਪੰਚ ਦਲਜੀਤ ਸਿੰਘ ਸਾਇਆਂ, ਮਨਜੋਤ ਸਿੰਘ ਗਿੱਲ ਡੇਹਲੋਂ, ਮਨਪ੍ਰੀਤ ਸਿੰਘ ਪੋਹੀੜ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੁਪਾਲੋਂ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ’ਚ ਵੱਡੀ ਗਿਣਤੀ ਵਿਚ ਪਰਿਵਾਰ ਹੋਏ ਸ਼ਾਮਿਲ ਅਗਲੀ ਖ਼ਬਰ ਲਹਿਰ ਗੋਤ ਦੇ ਵੱਡੇ ਵਡੇਰਿਆਂ ਦਾ ਮੇਲਾ ਪਿੰਡ ਮਾਜਰੀ ਵਿਖੇ ਕੱਲ੍ਹ
Ad Position 24