11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪਿੰਡ ਨੰਗਲ ਦੇ ਖੇਡ ਕਲੱਬ ਅਹੁਦੇਦਾਰ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ

ਡੇਹਲੋਂ, 9 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਪਿੰਡ ਨੰਗਲ ਦੇ ਖੇਡ ਕਲੱਬ ਅਹੁਦੇਦਾਰਾਂ ਨੇ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਦਫ਼ਤਰ ਵਿਖੇ ਚੇਅਰਮੈਨ ਜਗਦੀਪ ਸਿੰਘ ਜੱਗੀ ਦਿਉਲ ਗੁਰਮ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਸ਼ਾਮਿਲ ਹੋਣ ਵਾਲੇ ਕਲੱਬ ਅਹੁਦੇਦਾਰਾਂ ਦਾ ਚੇਅਰਮੈਨ ਜੱਗੀ ਨੇ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਅਪਣਾਈਆਂ ਉਸਾਰੂ ਨੀਤੀਆਂ ਦੇ ਮੱਦੇਨਜ਼ਰ ਸਮੂਹ ਵਰਗਾਂ ਦੇ ਲੋਕ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਕੇ ਆਪ ਪਰਿਵਾਰ ਵਿਚ ਵਾਧਾ ਕਰ ਰਹੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਡੇਹਲੋਂ, 9 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਪਿੰਡ ਨੰਗਲ ਦੇ ਖੇਡ ਕਲੱਬ ਅਹੁਦੇਦਾਰਾਂ ਨੇ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਦਫ਼ਤਰ ਵਿਖੇ ਚੇਅਰਮੈਨ ਜਗਦੀਪ ਸਿੰਘ ਜੱਗੀ ਦਿਉਲ ਗੁਰਮ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਸ਼ਾਮਿਲ ਹੋਣ ਵਾਲੇ ਕਲੱਬ ਅਹੁਦੇਦਾਰਾਂ ਦਾ ਚੇਅਰਮੈਨ ਜੱਗੀ ਨੇ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਅਪਣਾਈਆਂ ਉਸਾਰੂ ਨੀਤੀਆਂ ਦੇ ਮੱਦੇਨਜ਼ਰ ਸਮੂਹ ਵਰਗਾਂ ਦੇ ਲੋਕ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਕੇ ਆਪ ਪਰਿਵਾਰ ਵਿਚ ਵਾਧਾ ਕਰ ਰਹੇ ਹਨ। ਚੇਅਰਮੈਨ ਜੱਗੀ ਦਿਉਲ ਨੇ ਕਿਹਾ ਕਿ ਹਲਕਾ ਗਿੱਲ ਅੰਦਰ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਅਗਵਾਈ ਹੇਠ ਜਿੱਥੇ ਵਿਕਾਸ ਕਾਰਜਾਂ ਦੀ ਹਨੇਰੀ ਚੱਲ ਰਹੀ ਹੈ, ਉਸ ਦੇ ਨਾਲ ਹੀ ਪਿੰਡਾਂ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਹੌਂਦ ਵਿਚ ਆਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਸਮੇਂ ਜੋ ਵਾਅਦੇ ਸੂਬੇ ਦੇ ਲੋਕਾਂ ਨਾਲ ਕੀਤੇ, ਉਨ੍ਹਾਂ ਪ੍ਰਮੁੱਖਤਾ ਨਾਲ ਨਿਭਾਇਆ ਵੀ ਹੈ। ਚੇਅਰਮੈਨ ਜੱਗੀ ਦਿਉਲ ਨੇ ਕਿਹਾ ਕਿ ਸੂਬੇ ਦੇ ਹਰ ਵਰਗ ਲਈ ਬਣਦੀਆਂ ਸਹੂਲਤਾਂ ਪ੍ਰਦਾਨ ਕਰ ਕੇ ਆਪ ਸਰਕਾਰ ਨੇ ਦਰਸਾ ਦਿੱਤਾ ਹੈ, ਕਿ ਸੂਬੇ ਦੀ ਭਲਾਈ ਹਿਤ ਆਪ ਸਰਕਾਰ ਨੇ ਪਹਿਲੀਆਂ ਸਾਰੀਆਂ ਸਰਕਾਰਾਂ ਦੇ ਕੰਮਾਂ ਨੂੰ ਪਛਾੜਦਿਆਂ ਲੋਕ ਹਿਤਾਂ ‘ਤੇ ਕੰਮ ਕਰਨ ਦਾ ਵੀ ਰਿਕਾਰਡ ਬਣਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਵਰਗਾਂ ਲਈ ਸਹੂਲਤਾਂ ਲਿਆਂਦੀਆਂ ਹਨ, ਜਿਨ੍ਹਾਂ ਵਿਚ ਆਧੁਨਿਕ ਸਿੱਖਿਆ ਨੀਤੀ, ਖੇਡ ਗਰਾਊਂਡ ਬਣਾਉਣੇ, ਸਿਹਤ ਸਹੂਲਤਾਂ ਪ੍ਰਦਾਨ ਕਰਨਾ, ਉਦਯੋਗਿਕ ਅਤੇ ਕਾਰੋਬਾਰ ਨੀਤੀ, ਸੜਕਾਂ ਦੇ ਕੰਮਾਂ ਸਮੇਤ ਸੈਂਕੜੇ ਸਕੀਮਾਂ ਪ੍ਰਮੁੱਖ ਹਨ। ਇਸ ਸਮੇਂ ਐਡਵੋਕੇਟ ਸਨਦੀਪ ਸਿੰਘ, ਪਰਮਜੀਤ ਸਿੰਘ ਚਾਹਲ, ਗੁਰਦੀਪ ਸਿੰਘ, ਇੰਦਰ ਸਰਾਂ, ਬਲਕਾਰ ਚਾਹਲ, ਸੁਖਜੀਤ ਸਿੰਘ, ਬਲਵਿੰਦਰ ਸਿੰਘ ਬੱਬੀ, ਬਲਰਾਜ ਸਿੰਘ ਚੀਮਾ, ਗਗਨਦੀਪ ਸਿੰਘ, ਗਗਨਦੀਪ ਸਿੰਘ ਗੱਗੀ ਸਮੇਤ ਸਪੋਰਟਸ ਕਲੱਬ ਨੰਗਲ ਦੇ ਅਹੁਦੇਦਾਰਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀ ਖੇਡਾਂ ਪ੍ਰਤੀ ਉਸਾਰੂ ਸੋਚ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ।
Ad Position 22
No active advertisement
ਪਿਛਲੀ ਖ਼ਬਰ ਅਣ-ਅਧਿਕਾਰਤ ਕਾਲੋਨੀਆਂ ਵਿਰੁੱਧ ਗਲਾਡਾ ਦੀ ਵੱਡੀ ਕਾਰਵਾਈ, ਚੱਲਿਆ ਪੀਲਾ ਪੰਜਾ ਅਗਲੀ ਖ਼ਬਰ ਦੋਰਾਹਾ ਰੇਲਵੇ ਸਟੇਸ਼ਨ ਤੋਂ ਲੰਘਦੀਆਂ ਕਰੀਬ 150 ਰੇਲ ਗੱਡੀਆਂ ਵਿਚੋਂ ਸਿਰਫ਼ 6 ਹੀ ਰੁਕਦੀਆਂ
Ad Position 24