11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਅਣ-ਅਧਿਕਾਰਤ ਕਾਲੋਨੀਆਂ ਵਿਰੁੱਧ ਗਲਾਡਾ ਦੀ ਵੱਡੀ ਕਾਰਵਾਈ, ਚੱਲਿਆ ਪੀਲਾ ਪੰਜਾ

ਕੁਹਾੜਾ, 9 ਸਤੰਬਰ (ਸੰਦੀਪ ਸਿੰਘ ਕੁਹਾੜਾ)-ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਵਿਕਾਸ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਗਲਾਡਾ ਦੇ ਮੁੱਖ ਪ੍ਰਸ਼ਾਸਕ ਵਿਕਾਸ ਹੀਰਾ ਨੇ ਗੈਰ-ਕਾਨੂੰਨੀ ਕਾਲੋਨੀਆਂ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਹੈ। ਇਸੇ ਲੜੀ ਤਹਿਤ ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਵਲੋਂ ਜਾਰੀ ਢਾਹੁਣ ਅਤੇ ਨਿਰਧਾਰਿਤ ਹੁਕਮਾਂ ਦੀ ਪਾਲਣਾ ਕਰਦਿਆਂ ਡਿਊਟੀ ਮੈਜਿਸਟਰੇਟ, ਪੁਲਿਸ ਫੋਰਸ ਅਤੇ ਗਲਾਡਾ ਦੇ ਰੈਗੂਲੇਟਰੀ ਵਿੰਗ ਦੀ ਇਨਫੋਰਸਮੈਂਟ ਟੀਮ ਵਲੋਂ ਜਸਪਾਲ ਬਾਂਗੜ, ਧਰੌੜ, ਟਿੱਬਾ, ਮਜਾਰਾ, ਸਾਹਨੇਵਾਲ ਅਤੇ ਕੁਹਾੜਾ ਪਿੰਡਾਂ ਵਿਚ ਕਾਰਵਾਈ ਕਰਦਿਆਂ 11 ਅਣਅਧਿਕਾਰਤ ਕਾਲੋਨੀਆਂ ਨੂੰ ਢਾਹ ਦਿੱਤਾ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਕੁਹਾੜਾ, 9 ਸਤੰਬਰ (ਸੰਦੀਪ ਸਿੰਘ ਕੁਹਾੜਾ)-ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਵਿਕਾਸ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਗਲਾਡਾ ਦੇ ਮੁੱਖ ਪ੍ਰਸ਼ਾਸਕ ਵਿਕਾਸ ਹੀਰਾ ਨੇ ਗੈਰ-ਕਾਨੂੰਨੀ ਕਾਲੋਨੀਆਂ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਹੈ। ਇਸੇ ਲੜੀ ਤਹਿਤ ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਵਲੋਂ ਜਾਰੀ ਢਾਹੁਣ ਅਤੇ ਨਿਰਧਾਰਿਤ ਹੁਕਮਾਂ ਦੀ ਪਾਲਣਾ ਕਰਦਿਆਂ ਡਿਊਟੀ ਮੈਜਿਸਟਰੇਟ, ਪੁਲਿਸ ਫੋਰਸ ਅਤੇ ਗਲਾਡਾ ਦੇ ਰੈਗੂਲੇਟਰੀ ਵਿੰਗ ਦੀ ਇਨਫੋਰਸਮੈਂਟ ਟੀਮ ਵਲੋਂ ਜਸਪਾਲ ਬਾਂਗੜ, ਧਰੌੜ, ਟਿੱਬਾ, ਮਜਾਰਾ, ਸਾਹਨੇਵਾਲ ਅਤੇ ਕੁਹਾੜਾ ਪਿੰਡਾਂ ਵਿਚ ਕਾਰਵਾਈ ਕਰਦਿਆਂ 11 ਅਣਅਧਿਕਾਰਤ ਕਾਲੋਨੀਆਂ ਨੂੰ ਢਾਹ ਦਿੱਤਾ। ਕਾਰਵਾਈ ਦੌਰਾਨ ਇਨ੍ਹਾਂ ਕਾਲੋਨੀਆਂ ਦੀਆਂ ਸੜਕਾਂ, ਗੈਰ-ਕਾਨੂੰਨੀ ਨਿਰਮਾਣ ਅਤੇ ਹੋਰ ਢਾਂਚਿਆਂ ਨੂੰ ਵੀ ਹਟਾਇਆ ਗਿਆ। ਮੁੱਖ ਪ੍ਰਸ਼ਾਸਕ ਨੇ ਕਿਹਾ ਕਿ ਬਿਨਾਂ ਕਿਸੇ ਕਾਨੂੰਨੀ ਮਨਜ਼ੂਰੀ ਦੇ ਕਾਲੋਨੀਆਂ ਵਿਕਸਿਤ ਕਰ ਕੇ ਸਸਤੇ ਪਲਾਟਾਂ ਦੇ ਨਾਂ ‘ਤੇ ਆਮ ਲੋਕਾਂ ਨੂੰ ਗੁਮਰਾਹ ਕਰਨ ਵਾਲੇ ਡਿਵੈਲਪਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਣਅਧਿਕਾਰਤ ਕਾਲੋਨੀਆਂ ਵਿਚ ਪਲਾਟ, ਜਾਇਦਾਦ ਜਾਂ ਇਮਾਰਤਾਂ ਨਾ ਖ਼ਰੀਦਣ। ਅਜਿਹੀਆਂ ਕਾਲੋਨੀਆਂ ਨੂੰ ਪਾਣੀ, ਸੀਵਰੇਜ ਅਤੇ ਬਿਜਲੀ ਵਰਗੀਆਂ ਸਰਕਾਰੀ ਸਹੂਲਤਾਂ ਨਹੀਂ ਦਿੱਤੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਮਨੁੱਖੀ ਅਧਿਕਾਰ ਸੰਗਠਨ ਪੰਜਾਬ ਵੱਲੋਂ ਸੂਬੇ ਭਰ ਅੰਦਰ ਜਲਦੀ ਨਿਯੁਕਤੀਆਂ ਕੀਤੀਆਂ ਜਾਣਗੀਆਂ – ਡਾ . ਸ਼ਰਮਾ ਘੁਡਾਣੀ ਅਗਲੀ ਖ਼ਬਰ ਪਿੰਡ ਨੰਗਲ ਦੇ ਖੇਡ ਕਲੱਬ ਅਹੁਦੇਦਾਰ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ
Ad Position 24