ਧਮੋਟ ਕਲਾਂ ਵਿਖੇ ਅਕਾਲੀ ਦਲ ਵਾਰਸ ਪੰਜਾਬ ਵਲੋਂ ਕੀਤੀ ਗਈ ਮੀਟਿੰਗ ਮੌਕੇ ਸੈਂਕੜੇ ਵਰਕਰ ਪਾਰਟੀ ’ਚ ਸ਼ਾਮਿਲ
ਡਾ. ਸ਼ਿਵਾਨੀ ਸ਼ਰਮਾ ਨੂੰ ਪੰਜਾਬ ਯੂਥ ਕਾਂਗਰਸ ਦੇ ‘ਸ਼ਕਤੀ ਸੁਪਰ ਸ਼ੀ ਕੈਂਪੇਨ’ ਦੀ ਸੌਂਪੀ ਜ਼ਿੰਮੇਵਾਰੀ
ਖੰਨਾ, 10 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਥ ਕਾਂਗਰਸ ਦੀ ਉਪ ਪ੍ਰਧਾਨ ਡਾ. ਸ਼ਿਵਾਨੀ ਸ਼ਰਮਾ ਨੂੰ ਸੰਗਠਨ ਵੱਲੋਂ ‘ਸ਼ਕਤੀ ਸੁਪਰ ਸ਼ੀ ਕੈਂਪੇਨ’ ਦੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ।
ਖੰਨਾ, 10 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਥ ਕਾਂਗਰਸ ਦੀ ਉਪ ਪ੍ਰਧਾਨ ਡਾ. ਸ਼ਿਵਾਨੀ ਸ਼ਰਮਾ ਨੂੰ ਸੰਗਠਨ ਵੱਲੋਂ ‘ਸ਼ਕਤੀ ਸੁਪਰ ਸ਼ੀ ਕੈਂਪੇਨ’ ਦੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ। ਪੰਜਾਬ ਯੂਥ ਕਾਂਗਰਸ ਵੱਲੋਂ 10 ਸਤੰਬਰ ਨੂੰ ਜਾਰੀ ਅਧਿਕਾਰਕ ਪੱਤਰ ਵਿੱਚ ਉਨ੍ਹਾਂ ਨੂੰ ਇਸ ਮੁਹਿੰਮ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਹ ਮੁਹਿੰਮ ਖ਼ਾਸ ਤੌਰ ’ਤੇ ਮਹਿਲਾਵਾਂ ਅਤੇ ਨੌਜਵਾਨ ਲੜਕੀਆਂ ਦੀ ਸਮਾਜਿਕ ਅਤੇ ਰਾਜਨੀਤਿਕ ਭਾਗੀਦਾਰੀ ਵਧਾਉਣ, ਉਨ੍ਹਾਂ ਨੂੰ ਲੀਡਰਸ਼ਿਪ ਦੇ ਮੌਕੇ ਦੇਣ ਅਤੇ ਉਨ੍ਹਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤ ਬਣਾਉਣ ’ਤੇ ਕੇਂਦਰਿਤ ਰਹੇਗੀ। ਮੁਹਿੰਮ ਤਹਿਤ ਪੰਜਾਬ ਵਿੱਚ ਬੂਥ ਪੱਧਰ ਤੱਕ ਕੈਂਪ ਅਤੇ ਜਾਗਰੂਕਤਾ ਪ੍ਰੋਗਰਾਮ ਲਗਾਏ ਜਾਣਗੇ, ਤਾਂ ਜੋ ਵੱਧ ਤੋਂ ਵੱਧ ਲੜਕੀਆਂ ਅਤੇ ਮਹਿਲਾਵਾਂ ਨੂੰ ਸੰਗਠਨ ਨਾਲ ਜੋੜਿਆ ਜਾ ਸਕੇ।ਡਾ. ਸ਼ਿਵਾਨੀ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਪਿੰਡ, ਵਾਰਡ ਅਤੇ ਬੂਥ ਪੱਧਰ ਤੱਕ ਪਹੁੰਚ ਕਰਕੇ ਮਹਿਲਾਵਾਂ ਅਤੇ ਨੌਜਵਾਨ ਲੜਕੀਆਂ ਨੂੰ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅੱਜ ਮਹਿਲਾਵਾਂ ਹਰ ਖੇਤਰ ਵਿੱਚ ਆਪਣੀ ਯੋਗਤਾ ਸਾਬਤ ਕਰ ਰਹੀਆਂ ਹਨ ਅਤੇ ਰਾਜਨੀਤੀ ਤੇ ਜਨਤਕ ਜੀਵਨ ਵਿੱਚ ਵੀ ਉਨ੍ਹਾਂ ਦੀ ਮਜ਼ਬੂਤ ਭਾਗੀਦਾਰੀ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ, “ਸਾਡਾ ਮਕਸਦ ਸਿਰਫ਼ ਮਹਿਲਾਵਾਂ ਨੂੰ ਸੰਗਠਨ ਨਾਲ ਜੋੜਨਾ ਨਹੀਂ, ਸਗੋਂ ਉਨ੍ਹਾਂ ਨੂੰ ਲੀਡਰਸ਼ਿਪ ਲਈ ਤਿਆਰ ਕਰਨਾ ਅਤੇ ਆਪਣੀ ਗੱਲ ਮਜ਼ਬੂਤੀ ਨਾਲ ਰੱਖਣ ਲਈ ਮੰਚ ਮੁਹੱਈਆ ਕਰਵਾਉਣਾ ਹੈ। ਪੰਜਾਬ ਦੀ ਹਰ ਧੀ ਅਤੇ ਹਰ ਮਹਿਲਾ ਨੂੰ ਅੱਗੇ ਵੱਧਣ ਦਾ ਮੌਕਾ ਮਿਲੇ, ਇਸੇ ਦਿਸ਼ਾ ਵਿੱਚ ‘ਸ਼ਕਤੀ ਸੁਪਰ ਸ਼ੀ ਕੈਂਪੇਨ’ ਕੰਮ ਕਰੇਗਾ।” ਡਾ. ਸ਼ਿਵਾਨੀ ਸ਼ਰਮਾ ਨੇ ਇਸ ਜ਼ਿੰਮੇਵਾਰੀ ਲਈ ਪੰਜਾਬ ਯੂਥ ਕਾਂਗਰਸ ਦੇ ਇੰਚਾਰਜ ਡਾ. ਸਮ੍ਰਿਤੀ ਰੰਜਨ ਲੈਂਕਾ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਵਮ ਸ਼ਰਮਾ ਸ਼ੁਬੀ ਸਮੇਤ ਸੰਗਠਨ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੁਹਿੰਮ ਦੀ ਰੂਪਰੇਖਾ ਤਿਆਰ ਕਰਕੇ ਬੂਥ ਪੱਧਰ ’ਤੇ ਟੀਮਾਂ ਦਾ ਗਠਨ, ਕੈਂਪ, ਮਹਿਲਾ ਸੰਵਾਦ ਪ੍ਰੋਗਰਾਮ ਅਤੇ ਜਾਗਰੂਕਤਾ ਮੁਹਿੰਮਾਂ ਸ਼ੁਰੂ ਕੀਤੀਆਂ ਜਾਣਗੀਆਂ, ਤਾਂ ਜੋ ਪੰਜਾਬ ਦੀਆਂ ਵੱਧ ਤੋਂ ਵੱਧ ਨੌਜਵਾਨ ਲੜਕੀਆਂ ਸਮਾਜਿਕ ਅਤੇ ਰਾਜਨੀਤਿਕ ਲੀਡਰਸ਼ਿਪ ਵਿੱਚ ਅੱਗੇ ਆ ਸਕਣ। “ ਸ਼ਕਤੀ ਤੋਂ ਬਦਲਾਅ, ਬਦਲਾਅ ਤੋਂ ਸਸ਼ਕਤ ਪੰਜਾਬ” ਦੇ ਸੰਕਲਪ ਨਾਲ ਇਸ ਮੁਹਿੰਮ ਨੂੰ ਪੂਰੇ ਸੂਬੇ ਵਿੱਚ ਮਜ਼ਬੂਤ ਕੀਤਾ ਜਾਵੇਗਾ। 10 ਖੰਨਾ37 ਡਾ. ਸ਼ਿਵਾਨੀ ਸ਼ਰਮਾ