10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਸ਼ਹਿਰ ਦੇ 19.38 ਕਰੋੜ ਰੁਪਏ ਦੀ ਲਾਗਤ ਨਾਲ 151 ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ

ਡੇਹਲੋਂ, 10 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਪਿੰਡ ਰੰਗੀਆਂ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਹਲਕਾ ਗਿੱਲ ਦੇ ਇੰਚਾਰਜ ਅਤੇ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਕ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਪਿੰਡ ਰੰਗੀਆਂ ਅੰਦਰ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਮੀਟਿੰਗ ਵਿਚ ਪਹੁੰਚਣ ‘ਤੇ ਪਿੰਡ ਵਾਸੀਆਂ ਵਲੋਂ ਦਰਸ਼ਨ ਸਿੰਘ ਸ਼ਿਵਾਲਕ ਦਾ ਜੈਕਾਰਿਆਂ ਦੀ ਗੂੰਜ ਵਿਚ ਨਿੱਘਾ ਸਵਾਗਤ ਕੀਤਾ ਗਿਆ।

Ad Position 21
repet_subhas-goyals [Copy P29]
ਨਗਰ ਕੌਂਸਲ ਖੰਨਾ ਵਿਖੇ ਵਿਕਾਸ ਕੰਮਾਂ ਦਾ ਉਦਘਾਟਨ ਕਰਨ ਸਮੇਂ ਪੁੱਜੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਸਵਾਗਤ ਕੀਤੇ ਜਾਣ ਦੀ ਤਸਵੀਰ। ਤਸਵੀਰ : ਸੋਨੀ ਗਿੱਲ 11-09-2026
ਡੇਹਲੋਂ, 10 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਪਿੰਡ ਰੰਗੀਆਂ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਹਲਕਾ ਗਿੱਲ ਦੇ ਇੰਚਾਰਜ ਅਤੇ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਕ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਪਿੰਡ ਰੰਗੀਆਂ ਅੰਦਰ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਮੀਟਿੰਗ ਵਿਚ ਪਹੁੰਚਣ ‘ਤੇ ਪਿੰਡ ਵਾਸੀਆਂ ਵਲੋਂ ਦਰਸ਼ਨ ਸਿੰਘ ਸ਼ਿਵਾਲਕ ਦਾ ਜੈਕਾਰਿਆਂ ਦੀ ਗੂੰਜ ਵਿਚ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਪਿੰਡ ਵਾਸੀਆਂ ਨੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨੂੰ ਭਰਪੂਰ ਸਮਰਥਨ ਦੇਣ ਅਤੇ ਪਾਰਟੀ ਨੂੰ ਜਿਤਾਉਣ ਲਈ ਪੂਰਨ ਵਿਸ਼ਵਾਸ ਦਿਵਾਇਆ। ਇਸ ਸਮੇਂ ਹਲਕਾ ਗਿੱਲ ਇੰਚਾਰਜ ਸ਼ਿਵਾਲਕ ਨੇ ਕਿਹਾ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਭਲਾਈ ਲਈ ‘ਅਕਾਲੀ ਦਲ ਵਾਰਸ ਪੰਜਾਬ ਦੇ’ ਪਾਰਟੀ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਧਿਰ ਸਮੇਤ ਵਿਰੋਧੀ ਪਾਰਟੀਆਂ ਨੂੰ ਆਪਣੇ ਨਿੱਜੀ ਹਿਤਾਂ ਤੋਂ ਇਲਾਵਾ ਪੰਜਾਬ ਦੇ ਵਡੇਰੇ ਹਿਤਾਂ ਦੀ ਚਿੰਤਾ ਨਜ਼ਰ ਨਹੀਂ ਆ ਰਹੀ। ਪਰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵਲੋਂ ਸੂਬੇ ਦੀ ਨੌਜਵਾਨੀ ਸਮੇਤ ਸਮੂਹ ਵਰਗਾਂ ਲਈ ਉਸਾਰੂ ਸੋਚ ਨੂੰ ਅਪਣਾ ਕੇ ਉਨ੍ਹਾਂ ਦਾ ਸਾਥ ਦੇਣਾ ਜ਼ਰੂਰੀ ਬਣ ਗਿਆ ਹੈ ਤਾਂ ਕਿ ਪੰਜਾਬੀ, ਪੰਜਾਬੀ ਅਤੇ ਪੰਜਾਬੀਅਤ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ, ਹਿਤਾਂ ਅਤੇ ਪੰਜਾਬੀਅਤ ਦੀ ਮਜ਼ਬੂਤੀ ਲਈ ਲੋਕਾਂ ਨੂੰ ਇੱਕਜੁੱਟ ਹੋ ਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦਾ ਸਾਥ ਦੇਣਾ ਚਾਹੀਦਾ ਹੈ। ਸ਼ਿਵਾਲਿਕ ਨੇ ਦਾਅਵਾ ਜਿਤਾਇਆ ਕਿ ਹਲਕਾ ਗਿੱਲ ਦੇ ਸਾਰੇ ਵਰਗਾਂ ਦੇ ਲੋਕਾਂ ਦਾ ਸਾਡੇ ਨਾਲ ਵੱਡੀ ਗਿਣਤੀ ਵਿਚ ਜੁੜਨਾ ਸਾਬਤ ਕਰਦਾ ਹੈ ਕਿ ਲੋਕ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਸੋਚ ਨੂੰ ਅਪਣਾਉਣ ਲੱਗੇ ਹਨ। ਇਸ ਸਮੇਂ ਪਾਰਟੀ ਦੀਆਂ ਨੀਤੀਆਂ, ਪੰਜਾਬ ਦੇ ਮੌਜੂਦਾ ਹਾਲਾਤ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਬੂਥ ਪੱਧਰ ‘ਤੇ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਸ਼ਿਵਾਲਿਕ ਨੇ ਕਿਹਾ ਕਿ ਪਾਰਟੀ ਨੂੰ ਪਿੰਡ-ਪਿੰਡ ਤੱਕ ਮਜ਼ਬੂਤ ਕਰਨ ਲਈ ਵਰਕਰਾਂ ਅਤੇ ਆਮ ਲੋਕਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਦੀ ਉਮੀਦ ਰੱਖਦੇ ਹਨ ਅਤੇ ਨੌਜਵਾਨਾਂ ਨੂੰ ਆਪਣੇ ਹੱਕਾਂ ਅਤੇ ਸੂਬੇ ਦੇ ਭਵਿੱਖ ਲਈ ਅੱਗੇ ਆਉਣਾ ਚਾਹੀਦਾ ਹੈ। ਸ਼ਿਵਾਲਿਕ ਨੇ ਕਿਹਾ ਕਿ ਪਾਰਟੀ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰੇਗੀ। ਇਸ ਮੌਕੇ ਜਸਵੀਰ ਸਿੰਘ ਪੱਪੂ ਡੇਹਲੋਂ, ਸਰਕਲ ਪ੍ਰਧਾਨ ਤਲਵਿੰਦਰ ਸਿੰਘ ਆਲਮਗੀਰ, ਦਵਿੰਦਰ ਸਿੰਘ ਬਿੰਦਰ ਰੰਗੀਆਂ, ਹਰਿੰਦਰ ਸਿੰਘ, ਨਵੀ ਸਿੰਘ, ਰਮਨਦੀਪ ਸਿੰਘ, ਦਰਸ਼ਨ ਸਿੰਘ, ਸਿਕੰਦਰ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਤੇਜਿੰਦਰ ਸਿੰਘ, ਹਰਜੋਤ ਸਿੰਘ ਪਰਮਿੰਦਰ ਸਿੰਘ,ਜਸਵੰਤ ਸਿੰਘ, ਜਗਜੀਤ ਸਿੰਘ, ਜਗਦੇਵ ਸਿੰਘ, ਚਰਨ ਸਿੰਘ, ਕੇਸਰ ਸਿੰਘ, ਅੰਗਦਪ੍ਰਤਾਪ ਸਿੰਘ, ਕਸ਼ਮੀਰਾ ਸਿੰਘ, ਜਸਵੀਰ ਸਿੰਘ ਜੱਸੀ ਸਮੇਤ ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। ਹਮੇਸ਼ਾ ਲੋਕ ਸੇਵਕ ਬਣ ਕੇ ਕੰਮ ਕਰਨ ਨੂੰ ਤਰਜ਼ੀਹ ਦਿੱਤੀ-ਸ਼ਿਵਾਲਿਕ ਹਲਕਾ ਗਿੱਲ ਅੰਦਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਸਰਗਰਮੀਆਂ ਤੇਜ਼ ਕਰਦਿਆਂ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਕਿ ਪਹਿਲਾਂ ਦੋ ਵਾਰੀ ਵਿਧਾਇਕ ਹੁੰਦਿਆਂ ਮੇਰੇ ਸਮੇਤ ਪੂਰੇ ਸ਼ਿਵਾਲਿਕ ਪਰਿਵਾਰ ਨੇ ਹਲਕਾ ਗਿੱਲ ਦੇ ਸਾਰੇ ਵਰਗਾਂ ਦੇ ਲੋਕਾਂ ਦੀ ਸੇਵਾ ਅਣਥੱਕ ਵਰਕਰ ਵਜੋਂ ਨਿਭਾਈ ਅਤੇ ਹੁਣ ਵੀ ਉਹ ਹਲਕਾ ਗਿੱਲ ਦਾ ਲੋਕ ਸੇਵਕ ਬਣ ਕੇ ਕੰਮ ਕਰਨ ਨੂੰ ਤਰਜ਼ੀਹ ਦੇਣਗੇ ਤਾਂ ਕਿ ਲੋਕਾਂ ਦਾ ਵਿਸ਼ਵਾਸ ਬਣਿਆ ਰਹਿ ਸਕੇ।
Ad Position 22
No active advertisement
ਪਿਛਲੀ ਖ਼ਬਰ ਡਾ . ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ - ਗੁਰਪ੍ਰੀਤ ਸਿੰਘ ਲਾਪਰਾਂ ਅਗਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ-ਐਸ. ਡੀ. ਐਮ ਸਵਾਤੀ ਟ...
Ad Position 24