10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬੂਥ ਪੱਧਰ ’ਤੇ ਮਜ਼ਬੂਤ ਸੰਗਠਨ ਹੀ ਕਾਂਗਰਸ ਪਾਰਟੀ ਦੀ ਸਭ ਤੋਂ ਵਡੀ ਤਾਕਤ – ਲੱਖਾ ਪਾਇਲ

ਰਾੜਾ ਸਾਹਿਬ, 10 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)- ਹਲਕਾ ਪਾਇਲ ਦੇ ਪਿੰਡ ਸਿਆੜ੍ਹ ਵਿਖੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਕਮਲਜੀਤ ਸਿੰਘ ਕਮਲ ਸਿਆੜ੍ਹ ਦੇ ਗ੍ਰਾਹਿ ਵਿਖੇ ਸੰਮਤੀ ਮੈਂਬਰ ਤੇ ਮੰਡਲ ਪ੍ਰਧਾਨ ਪ੍ਰੋ. ਗੁਰਮੁੱਖ ਸਿੰਘ ਗੋਮੀ ਸਿਆੜ੍ਹ ਦੀ ਅਗਵਾਈ ਵਿੱਚ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਦੀ ਵਲੋਂ ਬੂਥ ਪੱਧਰ ’ਤੇ ਪੰਨਾ ਪ੍ਰਮੁੱਖਾਂ ਦੀ ਨਿਯੁਕਤੀ ਸੰਬੰਧੀ ਇੱਕ ਅਹਿਮ ਮੀਟਿੰਗ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਰਾੜਾ ਸਾਹਿਬ, 10 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)- ਹਲਕਾ ਪਾਇਲ ਦੇ ਪਿੰਡ ਸਿਆੜ੍ਹ ਵਿਖੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਕਮਲਜੀਤ ਸਿੰਘ ਕਮਲ ਸਿਆੜ੍ਹ ਦੇ ਗ੍ਰਾਹਿ ਵਿਖੇ ਸੰਮਤੀ ਮੈਂਬਰ ਤੇ ਮੰਡਲ ਪ੍ਰਧਾਨ ਪ੍ਰੋ. ਗੁਰਮੁੱਖ ਸਿੰਘ ਗੋਮੀ ਸਿਆੜ੍ਹ ਦੀ ਅਗਵਾਈ ਵਿੱਚ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਦੀ ਵਲੋਂ ਬੂਥ ਪੱਧਰ ’ਤੇ ਪੰਨਾ ਪ੍ਰਮੁੱਖਾਂ ਦੀ ਨਿਯੁਕਤੀ ਸੰਬੰਧੀ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਸਮੇਂ ਕਾਂਗਰਸ ਪਾਰਟੀ ਦੇ ਵਰਕਰਾਂ ਨਾਲ ਸੰਗਠਨ ਨੂੰ ਜੜ੍ਹਾਂ ਤੱਕ ਮਜ਼ਬੂਤ ਕਰਨ, ਆਉਣ ਵਾਲੀਆਂ ਰਾਜਨੀਤਿਕ ਗਤੀਵਿਧੀਆਂ ਅਤੇ ਲੋਕਾਂ ਨਾਲ ਪਾਰਟੀ ਦੇ ਰਾਬਤੇ ਨੂੰ ਹੋਰ ਮਜ਼ਬੂਤ ਬਣਾਉਣ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਅਸਲ ਤਾਕਤ ਉਸ ਦਾ ਸਮਰਪਿਤ ਵਰਕਰ ਹੈ ਅਤੇ ਬੂਥ ਪੱਧਰ ’ਤੇ ਮਜ਼ਬੂਤ ਸੰਗਠਨ ਹੀ ਚੋਣਾਂ ਵਿੱਚ ਸਫ਼ਲਤਾ ਦੀ ਬੁਨਿਆਦ ਬਣਦਾ ਹੈ। ਉਨ੍ਹਾਂ ਕਿਹਾ ਕਿ ਹਰ ਪੰਨਾ ਪ੍ਰਮੁੱਖ ਦੀ ਜ਼ਿੰਮੇਵਾਰੀ ਹੈ ਕਿ ਉਹ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਏ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖੇ। ਮੀਟਿੰਂਗ ਨੂੰ ਸੰਮਤੀ ਮੈਂਬਰ ਗੁਰਮੁੱਖ ਸਿੰਘ ਗੋਮੀ ਸਿਆੜ੍ਹ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਕਾਂਗਰਸ ਪਾਰਟੀ ਨੂੰ ਬੂਥ ਪੱਧਰ ਤੇ ਮਜਬੂਤ ਕਰਨ ਲਈ ਕੋਈ ਕਸਰ ਬਾਕੀ ਨਹੀ ਛੱਡਣਗੇ। ਇਸ ਮੌਕੇ ਸਾਬਕਾ ਸਰਪੰਚ ਸਿੰਗਾਰਾ ਸਿੰਘ, ਦਲਜੀਤ ਸਿੰਘ, ਪੰਚ ਜਗਜੀਤ ਸਿੰਘ, ਪੰਚ ਲਖਵੀਰ ਸਿੰਘ, ਪੰਚ ਦਸਵਿੰਦਰ ਸਿੰਘ, ਹਰਦੀਪ ਸਿੰਘ, ਨਵੀ ਪ੍ਰਧਾਨ, ਗੁਰਮੇਲ ਸਿੰਘ, ਜਗਤਾਰ ਸਿੰਘ, ਹਰਭਜਨ ਸਿੰਘ, ਸੋਨੀ ਸਿਆੜ੍ਹ, ਕੁਲਦੀਪ ਸਿੰਘ, ਗੁਰਜੀਤ ਸਿੰਘ, ਗਿੱਲ ਸਿਆੜ੍ਹ, ਕ੍ਰਿਪਾਲ ਸਿੰਘ ਸਿਆੜ੍ਹ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸ਼ੀ ਆਗੂ ਤੇ ਵਰਕਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਚੇਤੇ ਕਰਨ ਲੱਗੇ – ਗੁਰਦੀਪ ਸਿੰਘ ਅੜੈਚਾਂ ਅਗਲੀ ਖ਼ਬਰ ਪਾਵਰਕਾਮ ਪੈਨਸ਼ਨਰਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਗ਼ੁੱਸਾ, 13 ਨੂੰ ਬੈਂਸ ਦੇ ਘਿਰਾਓ ਵਿਚ ਸ਼ਾਮਿਲ ਹੋਵਾਂਗੇ-ਸਿਕੰਦਰ ਸਿੰਘ
Ad Position 24