10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਟਰੈਫਿਕ ਕੰਟਰੋਲ ਲਈ ਖੰਨਾ ਪੁਲਿਸ ਫਿਰ ਐਕਸ਼ਨ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਭਾਰੀ ਵਾਹਨਾਂ ਦਾ ਦਾਖਲਾ ਬੰਦ

ਖੰਨਾ, 10 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਸ਼ਹਿਰ ਵਿੱਚ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਅਤੇ ਲੋਕਾਂ ਨੂੰ ਜਾਮ ਦੀ ਸਮੱਸਿਆ ਤੋਂ ਰਾਹਤ ਦਿਵਾਉਣ ਲਈ ਪੁਲਿਸ ਵੱਲੋਂ ਭਾਰੀ ਵਾਹਨਾਂ ਖ਼ਿਲਾਫ਼ ਸਖ਼ਤੀ ਕੀਤੀ ਜਾ ਰਹੀ ਹੈ। ਖੰਨਾ ਦੇ ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਖੰਨਾ, 10 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਸ਼ਹਿਰ ਵਿੱਚ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਅਤੇ ਲੋਕਾਂ ਨੂੰ ਜਾਮ ਦੀ ਸਮੱਸਿਆ ਤੋਂ ਰਾਹਤ ਦਿਵਾਉਣ ਲਈ ਪੁਲਿਸ ਵੱਲੋਂ ਭਾਰੀ ਵਾਹਨਾਂ ਖ਼ਿਲਾਫ਼ ਸਖ਼ਤੀ ਕੀਤੀ ਜਾ ਰਹੀ ਹੈ। ਖੰਨਾ ਦੇ ਐਸ. ਐਸ. ਪੀ ਡਾ. ਦਰਪਣ ਆਲੂਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਡੀ. ਸੀ. ਵੱਲੋਂ ਲਾਗੂ ਕੀਤੀ ਨੋ ਐਂਟਰੀ ਦੇ ਮੱਦੇਨਜ਼ਰ, ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਭਾਰੀ ਵਾਹਨਾਂ ਨੂੰ ਸ਼ਹਿਰ ਵਿੱਚ ਦਾਖ਼ਲ ਹੋਣ ਤੋਂ ਰੋਕਿਆ ਜਾ ਰਿਹਾ ਹੈ। ਸਮਰਾਲਾ ਚੌਂਕ ’ਤੇ ਟਰੈਫਿਕ ਪੁਲਿਸ ਵੱਲੋਂ ਵਿਸ਼ੇਸ਼ ਜਾਂਚ ਕੀਤੀ ਜਾ ਰਹੀ ਹੈ। ਦਾਖਲਾ ਬੰਦ ਦੇ ਸਮੇਂ ਦੌਰਾਨ ਸ਼ਹਿਰ ਵੱਲ ਆਉਣ ਵਾਲੇ ਭਾਰੀ ਵਾਹਨਾਂ ਨੂੰ ਰੋਕ ਕੇ ਬਾਹਰੀ ਰਸਤਿਆਂ ਅਤੇ ਹਾਈਵੇਅ ਵੱਲ ਡਾਇਵਰਟ ਕੀਤਾ ਜਾ ਰਿਹਾ ਹੈ। ਇਸ ਕਾਰਵਾਈ ਦਾ ਮੁੱਖ ਮਕਸਦ ਸ਼ਹਿਰ ਦੇ ਮੁੱਖ ਬਾਜ਼ਾਰਾਂ, ਚੌਂਕਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਟਰੈਫਿਕ ਦਾ ਦਬਾਅ ਘਟਾਉਣਾ ਹੈ। ਟਰੈਫਿਕ ਇੰਚਾਰਜ ਕੁਲਜੀਤ ਸਿੰਘ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਫਲ-ਸਬਜ਼ੀਆਂ, ਦੁੱਧ, ਗੈਸ ਸਿਲੰਡਰ, ਪੈਟਰੋਲੀਅਮ ਪਦਾਰਥਾਂ ਅਤੇ ਹੋਰ ਜ਼ਰੂਰੀ ਵਸਤੂਆਂ ਲੈ ਕੇ ਆਉਣ ਵਾਲੇ ਵਾਹਨਾਂ ਨੂੰ ਨਿਯਮਾਂ ਅਨੁਸਾਰ ਛੋਟ ਦਿੱਤੀ ਗਈ ਹੈ, ਤਾਂ ਜੋ ਲੋਕਾਂ ਨੂੰ ਜ਼ਰੂਰੀ ਸਾਮਾਨ ਦੀ ਸਪਲਾਈ ਵਿੱਚ ਕੋਈ ਦਿੱਕਤ ਨਾ ਆਵੇ। ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਅਤੇ ਜੁਗਾੜੂ ਰੇਹੜਿਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ। ਨਿਯਮ ਤੋੜਨ ਵਾਲਿਆਂ ਦੇ ਚਲਾਨ ਕੀਤੇ ਜਾ ਰਹੇ ਹਨ ਅਤੇ ਲੋੜ ਪੈਣ ’ਤੇ ਵਾਹਨਾਂ ਦੀ ਪਾਊਂਡਿੰਗ ਵੀ ਕੀਤੀ ਜਾ ਰਹੀ ਹੈ। ਟਰੈਫਿਕ ਦੇ ਇੰਚਾਰਜ ਕੁਲਜੀਤ ਸਿੰਘ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਲਾਗੂ ਨੋ ਐਂਟਰੀ ਦੇ ਨਿਯਮਾਂ ਦਾ ਖ਼ਾਸ ਧਿਆਨ ਰੱਖਣ। ਪੁਲਿਸ ਦਾ ਕਹਿਣਾ ਹੈ ਕਿ ਇਸ ਮੁਹਿੰਮ ਦਾ ਮਕਸਦ ਸ਼ਹਿਰ ਦੀ ਟਰੈਫਿਕ ਵਿਵਸਥਾ ਨੂੰ ਬਿਹਤਰ ਬਣਾਉਣਾ ਅਤੇ ਆਮ ਲੋਕਾਂ ਦੀ ਆਵਾਜਾਈ ਨੂੰ ਸੁਖਾਲਾ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ-ਐਸ. ਡੀ. ਐਮ ਸਵਾਤੀ ਟ... ਅਗਲੀ ਖ਼ਬਰ ਡੇਹਲੋਂ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮਾਗਮ ਆਰੰਭ
Ad Position 24