12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਲੁਧਿਆਣਾ ਵਿਖੇ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਕਰਨ ਵਾਲਿਆਂ ਵਿਰੁੱਧ ਹੋਵੇ ਸਖ਼ਤ ਤੋਂ ਸਖ਼ਤ ਕਾਰਵਾਈ-ਬਲਵਿੰਦਰ ਸਿੰਘ ਬੰਬ, ਸੁਰਿੰਦਰ ਕੁਮਾਰ ਸ਼ਿੰਦੀ

ਮਾਛੀਵਾੜਾ ਸਾਹਿਬ, 11 ਸਤੰਬਰ (ਮਨੋਜ ਕੁਮਾਰ)-ਥਾਣਾ ਸਲੇਮ ਟਾਬਰੀ ਅਧੀਨ ਆਉਂਦੇ ਜਲੰਧਰ ਬਾਈਪਾਸ ਚੌਂਕ ਲੁਧਿਆਣਾ ਵਿਖੇ ਲੱਗੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੀ ਸ਼ਰਾਰਤੀ ਅਨਸਰਾਂ ਵਲੋਂ ਬੇਅਦਬੀ ਕਰਨਾ ਚਿੰਤਾ ਦਾ ਵਿਸ਼ਾ ਹੈ ਜਿਸ ਕਰ ਕੇ ਲੋਕਾਂ ਵਿਚ ਭਾਰੀ ਰੋਸ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਮਾਛੀਵਾੜਾ ਸਾਹਿਬ, 11 ਸਤੰਬਰ (ਮਨੋਜ ਕੁਮਾਰ)-ਥਾਣਾ ਸਲੇਮ ਟਾਬਰੀ ਅਧੀਨ ਆਉਂਦੇ ਜਲੰਧਰ ਬਾਈਪਾਸ ਚੌਂਕ ਲੁਧਿਆਣਾ ਵਿਖੇ ਲੱਗੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੀ ਸ਼ਰਾਰਤੀ ਅਨਸਰਾਂ ਵਲੋਂ ਬੇਅਦਬੀ ਕਰਨਾ ਚਿੰਤਾ ਦਾ ਵਿਸ਼ਾ ਹੈ ਜਿਸ ਕਰ ਕੇ ਲੋਕਾਂ ਵਿਚ ਭਾਰੀ ਰੋਸ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐੱਸ. ਸੀ. ਵਿੰਗ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦੇ ਚੇਅਰਮੈਨ ਬਲਵਿੰਦਰ ਸਿੰਘ ਬੰਬ, ਕੌਂਸਲਰ ਸੁਰਿੰਦਰ ਕੁਮਾਰ ਸ਼ਿੰਦੀ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਹ ਘਿਨੋਣਾ ਕਾਰਾ ਸ਼ਰਾਰਤੀ ਅਨਸਰਾਂ ਨੇ ਬਾਬਾ ਸਾਹਿਬ ਦੇ ਬੁੱਤ ਨਾਲ ਕੀਤਾ ਹੈ, ਇਹ ਬਹੁਤ ਹੀ ਮੰਦਭਾਗਾ ਨਾ ਸਹਿਣਯੋਗ ਹੈ ਤੇ ਸਮਾਜ ਵਿਰੋਧੀ ਅਨਸਰ ਆਏ ਦਿਨ ਇਹੋ ਜਿਹੀਆਂ ਕਾਰਵਾਈਆਂ ਕਰ ਕੇ ਆਰਾਮ ਨਾਲ ਨਿਕਲ ਜਾਂਦੇ ਹਨ। ਪਰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਕੁੰਭ ਕਰਨ ਦੀ ਨੀਂਦ ਸੁੱਤਾ ਪਿਆ। ਚੇਅਰਮੈਨ ਬਲਵਿੰਦਰ ਸਿੰਘ ਬੰਬ ਤੇ ਸੁਰਿੰਦਰ ਕੁਮਾਰ ਸ਼ਿੰਦੀ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਵਲੋਂ ਲਿਖੇ ਗਏ ਸੰਵਿਧਾਨ ਦੁਆਰਾ ਹਰ ਵਰਗ ਦੇ ਲੋਕਾਂ ਨੂੰ ਬਰਾਬਰਤਾ ਦਾ ਸਨਮਾਨ ਮਿਲਿਆ ਹੈ। ਪਰ ਉਨ੍ਹਾਂ ਦੇ ਬੁੱਤ ਨਾਲ ਹੀ ਇਹ ਘਿਣਾਉਣੀ ਹਰਕਤ ਕੀਤੀ ਗਈ ਹੈ, ਜਿਸ ਨਾਲ ਹਰ ਵਰਗ ਦੇ ਲੋਕਾਂ ਦੇ ਦਿਲਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਹ ਘਰਾਉਣੀ ਹਰਕਤ ਕਰਨ ਵਾਲਿਆਂ ਲੋਕਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਉਨ੍ਹਾਂ ਨੂੰ ਕਟਹਿਰੇ ਵਿਚ ਖੜਾ ਕੀਤਾ ਜਾਵੇ ਤਾਂ ਕਿ ਕੋਈ ਵੀ ਸਮਾਜ ਵਿਰੋਧੀ ਅਨਸਰ ਇਹੋ ਜਿਹੀ ਘਿਣਾਉਣੀ ਹਰਕਤ ਕਰਨ ਦੀ ਜੁਰਅਤ ਨਾ ਕਰ ਸਕੇ। ਇਸ ਮੌਕੇ ਬਲਾਕ ਚੇਅਰਮੈਨ ਗੁਰਜੀਤ ਸਿੰਘ ਭੌਰਲਾ, ਬਲਾਕ ਚੇਅਰਮੈਨ ਗੁਰਪ੍ਰੀਤ ਸਿੰਘ ਰੌਣੀ,ਪਰਮਜੀਤ ਸਿੰਘ ਨੀਲੋਂ, ਜਗਰੂਪ ਸਿੰਘ, ਦਵਿੰਦਰ ਸਿੰਘ ਘਰਖਣਾਂ, ਬਲਵਿੰਦਰ ਸਿੰਘ ਸਰਪੰਚ ਝੜੌਦੀ, ਭੁਪਿੰਦਰ ਸਿੰਘ ਭਿੰਦਾ, ਕੁਲਵਿੰਦਰ ਸਿੰਘ ਕਿੱਦਾਂ ਮਾਛੀਵਾੜਾ ਸਾਹਿਬ, ਭੀਮ ਸਿੰਘ ਚੋਪੜਾ ਕੋਟ ਪਨੈਚ, ਗੁਰਪਾਲ ਸਿੰਘ ਘਰਖਣਾ, ਅਵਤਾਰ ਸਿੰਘ ਰੁਪਾਲੋਂ, ਸਰਪੰਚ ਹਰਮੇਸ਼ ਸਿੰਘ ਸਲੌਦੀ, ਚਰਨ ਸਿੰਘ ਸਮਰਾਲਾ, ਰਾਮਪਾਲ ਸਿੰਘ ਕਾਲਾ ਬਗ਼ਲੀ ਕਲਾਂ ਅਤੇ ਨਾਹਰ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕੇ ਦੇ ਸਰਬਪੱਖੀ ਵਿਕਾਸ ਲਈ ਸੰਗੋਵਾਲ ਪਰਿਵਾਰ ਵਲੋਂ ਦਿਨ ਰਾਤ ਇਕ ਕਰਨ ਦਾ ਦਾਅਵਾ ਅਗਲੀ ਖ਼ਬਰ ਪਿੰਡ ਖੱਟੜਾ ਚੁਹਾਰਮ ਵਿਖੇ ਮੇਲਾ ਛਪਾਰ ਰੈਲੀ ਦੀ ਸਫਲਤਾ ਲਈ ਅਕਾਲੀ ਦਲ ਬਾਦਲ ਵਲੋਂ ਇਕੱਤਰਤਾ 26 ਸਤੰਬਰ ਨੂੰ ਹਲਕਾ ਗਿੱਲ...
Ad Position 24