ਨਸ਼ੇ ਦਾ ਸੇਵਨ ਕਰਦੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ
ਮਾਛੀਵਾੜਾ ਸਾਹਿਬ/ਕੁਹਾੜਾ, 12 ਸਤੰਬਰ (ਮਨੋਜ ਕੁਮਾਰ/ਸੰਦੀਪ)-ਥਾਣਾ ਕੂੰਮ ਕਲਾਂ ਦੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਦੇ ਮਾਮਲੇ ਵਿੱਚ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 10 ਰੁਪਏ ਦਾ ਨੋਟ, ਸਿਲਵਰ ਪੰਨੀ ਅਤੇ ਲਾਈਟਰ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਪੁਲਿਸ ਪਾਰਟੀ ਸਮੇਤ ਬੀਤੇ ਕੱਲ ਇਲਾਕੇ ਵਿੱਚ ਗਸ਼ਤ ’ਤੇ ਸਨ।
ਮਾਛੀਵਾੜਾ ਸਾਹਿਬ/ਕੁਹਾੜਾ, 12 ਸਤੰਬਰ (ਮਨੋਜ ਕੁਮਾਰ/ਸੰਦੀਪ)-ਥਾਣਾ ਕੂੰਮ ਕਲਾਂ ਦੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਦੇ ਮਾਮਲੇ ਵਿੱਚ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 10 ਰੁਪਏ ਦਾ ਨੋਟ, ਸਿਲਵਰ ਪੰਨੀ ਅਤੇ ਲਾਈਟਰ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਪੁਲਿਸ ਪਾਰਟੀ ਸਮੇਤ ਬੀਤੇ ਕੱਲ ਇਲਾਕੇ ਵਿੱਚ ਗਸ਼ਤ ’ਤੇ ਸਨ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਦਾਣਾ ਮੰਡੀ ਪਿੰਡ ਕੂੰਮ ਕਲਾਂ ਵਿੱਚ ਪਹੁੰਚੀ ਤਾਂ ਇਕ ਵਿਅਕਤੀ ਉੱਥੇ ਬੈਠਾ ਨਸ਼ੇ ਦਾ ਸੇਵਨ ਕਰਦਾ ਮਿਲਿਆ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ, ਜਿਸ ਦੌਰਾਨ ਉਸ ਕੋਲੋਂ 10 ਰੁਪਏ ਦਾ ਨੋਟ, ਸਿਲਵਰ ਪੰਨੀ ਅਤੇ ਇਕ ਲਾਈਟਰ ਬਰਾਮਦ ਹੋਇਆ। ਪੁਲਿਸ ਨੇ ਕਾਬੂ ਕੀਤੇ ਵਿਅਕਤੀ ਦੀ ਪਛਾਣ ਕਰਮਜੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਚੌਤਾਂ ਵਜੋਂ ਦੱਸੀ ਹੈ। ਉੱਕਤ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।