ਡਾ. ਭੀਮ ਰਾਉ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੇ ਵਿਰੋਧ ਵਿੱਚ ਪਿੰਡ ਬਿਲਾਸਪੁਰ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ
ਰਾੜਾ ਸਾਹਿਬ, 12 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)–ਲੁਧਿਆਣਾ ਸ਼ਹਿਰ ਦੇ ਜਲੰਧਰ ਬਾਈਪਾਸ ਮੁੱਖ ਚੌਂਕ ਵਿਖੇ ਸਥਾਪਿਤ ਭਾਰਤ ਰਤਨ ਡਾ. ਭੀਮ ਰਾਉ ਅੰਬੇਡਕਰ ਦੇ ਬੁੱਤ ਨਾਲ ਕੀਤੀ ਗਈ ਕਥਿਤ ਛੇੜਛਾੜ ਦੀ ਘਟਨਾ ਨੂੰ ਲੈ ਕੇ ਪਿੰਡ ਪਿੰਡ ਬਿਲਾਸਪੁਰ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਗਿਆ।
ਰਾੜਾ ਸਾਹਿਬ, 12 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)–ਲੁਧਿਆਣਾ ਸ਼ਹਿਰ ਦੇ ਜਲੰਧਰ ਬਾਈਪਾਸ ਮੁੱਖ ਚੌਂਕ ਵਿਖੇ ਸਥਾਪਿਤ ਭਾਰਤ ਰਤਨ ਡਾ.ਭੀਮ ਰਾਉ ਅੰਬੇਡਕਰ ਦੇ ਬੁੱਤ ਨਾਲ ਕੀਤੀ ਗਈ ਕਥਿਤ ਛੇੜਛਾੜ ਦੀ ਘਟਨਾ ਨੂੰ ਲੈ ਕੇ ਪਿੰਡ ਪਿੰਡ ਬਿਲਾਸਪੁਰ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਗਿਆ। ਇਸ ਦੇ ਵਿਰੋਧ ਵਿਚ ਪਿੰਡ ਵਾਸੀਆਂ ਅਤੇ ਸਮਾਜਿਕ ਆਗੂਆਂ ਨੇ ਇਕੱਠੇ ਹੋ ਕੇ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕਰਦਿਆਂ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਦੇਸ਼ ਦੇ ਸੰਵਿਧਾਨ ਨਿਰਮਾਤਾ ਅਤੇ ਸਮਾਜਿਕ ਨਿਆਂ ਦੇ ਮਹਾਨ ਯੋਧੇ ਸਨ। ਉਨ੍ਹਾਂ ਦੇ ਬੁੱਤ ਨਾਲ ਛੇੜਛਾੜ ਕਰਨਾ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਬਰਾਬਰ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਦੀ ਜਲਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਦੁਹਰਾਈ ਨਾ ਹੋਵੇ। ਇਸ ਮੌਕੇ ਸਰਪੰਚ ਰਣਜੀਤ ਸਿੰਘ ਬਿੱਲੂ, ਕੁਲਵਿੰਦਰ ਸਿੰਘ ਪੰਚ, ਗੁਰਦੀਪ ਸਿੰਘ ਪੰਚ, ਸਾਬਕਾ ਸਰਪੰਚ ਜਗਤਾਰ ਸਿੰਘ, ਸੰਮਤੀ ਮੈਂਬਰ ਹਰਵਿੰਦਰ ਸਿੰਘ, ਜਿੰਦਰ ਸਿੰਘ, ਚਰਨਦਾਸ, ਸਰੂਪ ਸਿੰਘ, ਮਨਕੀਤ ਸਿੰਘ, ਹੈਪੀ, ਪਾਲੀ, ਗੁਰਚਰਨ ਸਿੰਘ, ਅਮਨਾ, ਗੁਰਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਬਲਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਸਨ।