13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪਾਵਰਕਾਮ ਪੈਨਸ਼ਨਰਜ ਟਰਾਂਸਕੋ ਯੂਨੀਅਨ (ਏਟਕ) ਨੇ ਮੰਗਾਂ ਸੰਬੰਧੀ ਰੋਸ ਪ੍ਰਗਟਾਇਆ

ਖੰਨਾ, 12 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਪਾਵਰਕਾਮ ਟਰਾਂਸਕੋ ਪੈਨਸ਼ਨਰਜ ਯੂਨੀਅਨ (ਏਟਕ) ਦੇ ਮੈਬਰਾਂ ਦੀ ਇੱਕਤਰਤਾ ਮੁਕੇਸ਼ ਕੁਮਾਰ ਦੀ ਪ੍ਰਧਾਨਗੀ ਹੇਠਾਂ ਹੋਈ। ਜਿਸ ਵਿਚ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਖੰਨਾ, 12 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਪਾਵਰਕਾਮ ਟਰਾਂਸਕੋ ਪੈਨਸ਼ਨਰਜ ਯੂਨੀਅਨ (ਏਟਕ) ਦੇ ਮੈਬਰਾਂ ਦੀ ਇੱਕਤਰਤਾ ਮੁਕੇਸ਼ ਕੁਮਾਰ ਦੀ ਪ੍ਰਧਾਨਗੀ ਹੇਠਾਂ ਹੋਈ। ਜਿਸ ਵਿਚ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੁਖਚੈਨ ਸਿੰਘ ਖਹਿਰਾ ਦੀ ਨਜਾਇਜ਼ ਬਦਲੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪਾਵਰਕਾਮ ਟਰਾਂਸਕੋ ਮੈਨੇਜਮੈਂਟ, ਪੰਜਾਬ ਤੇ ਕੇਂਦਰ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀਂ ਮੰਗਾਂ ਸਬੰਧੀ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ ਜਿਸ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਕ ਮਤੇ ਰਾਹੀਂ ਸੇਰੋਂ ਵਿਖੇ ਹੋਈ ਘਟਨਾ ਦੀ ਨਿੰਦਾ ਕਰਦਿਆਂ ਮੋਹਨਜੀਤ ਸਿੰਘ ਸੇਰੋਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ ਗਈ। ਇਸ ਮੌਕੇ ਰਣਜੀਤ ਸਿੰਘ, ਹਰਜੀਤ ਸਿੰਘ ਭਾਦਲਾ, ਜਗਦੀਸ਼ ਸਿੰਘ, ਕ੍ਰਿਸ਼ਨ ਲਾਲ ਕੋਟਲਾ, ਸਨੇਹਇੰਦਰ ਸਿੰਘ, ਬੂਟਾ ਸਿੰਘ, ਰਾਜਵੀਰ ਸਿੰਘ, ਸੁਰਿੰਦਰ ਕੁਮਾਰ, ਗੁਰਮੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਜਸਪ੍ਰੀਤ ਸਿੰਘ ਬੀਜਾ ਵਲੋਂ ਪਿੰਡ ਸਹਾਰਨ ਮਾਜਰਾ ’ਚ ਵਰਕਰ ਮਿਲਣੀ ਅਗਲੀ ਖ਼ਬਰ ਏ. ਐੱਸ. ਕਾਲਜ ਵਿਖੇ ਅੰਤਰਰਾਸ਼ਟਰੀ ਪੁਸਤਕ ਜਾਰੀ, 50 ਖੋਜ ਪੱਤਰ ਸ਼ਾਮਿਲ
Ad Position 24