14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਟਰੱਕ ਵਲੋਂ ਸਕੂਟਰ ਨੂੰ ਟੱਕਰ ਮਾਰਨ ਕਾਰਨ ਅਕਾਲੀ ਆਗੂ ਦੀ ਮੌਤ

ਮਾਛੀਵਾੜਾ ਸਾਹਿਬ, 13 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਨੇੜ੍ਹਲੇ ਪਿੰਡ ਰਜੂਲ ਦੇ ਨਿਵਾਸੀ ਅਕਾਲੀ ਆਗੂ ਜਗਤਾਰ ਸਿੰਘ ਤਾਰੀ ਦੀ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਪੁਲਿਸ ਕੋਲ ਬਿਆਨ ਦਰਜ ਕਰਵਾਉਂਦਿਆਂ ਮ੍ਰਿਤਕ ਦੇ ਪੁੱਤਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਸਦਾ ਪਿਤਾ ਜਗਤਾਰ ਸਿੰਘ ਆਪਣੀ ਸਕੂਟਰ ’ਤੇ ਸਵਾਰ ਹੋ ਕੇ ਪਿੰਡ ਰਜੂਲ ਤੋਂ ਕਰੀਬ ਇਕ ਕਿਲੋਮੀਟਰ ਅੱਗੇ ਸੜਕ ’ਤੇ ਪਹੁੰਚੇ ਸਨ ਕਿ ਇੱਕ ਟਰੱਕ ਚਾਲਕ ਨੇ ਲਾਪ੍ਰਵਾਹੀ ਨਾਲ ਆਪਣਾ ਵਾਹਨ ਚਲਾਉਂਦਿਆਂ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

Ad Position 21
repet_subhas-goyals [Copy P29]
ਮ੍ਰਿਤਕ ਜਗਤਾਰ ਸਿੰਘ ਉਰਫ਼ ਤਾਰੀ ਦੀ ਫਾਈਲ ਫੋਟੋ। 14-09-2026
ਮਾਛੀਵਾੜਾ ਸਾਹਿਬ, 13 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਨੇੜ੍ਹਲੇ ਪਿੰਡ ਰਜੂਲ ਦੇ ਨਿਵਾਸੀ ਅਕਾਲੀ ਆਗੂ ਜਗਤਾਰ ਸਿੰਘ ਤਾਰੀ ਦੀ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਪੁਲਿਸ ਕੋਲ ਬਿਆਨ ਦਰਜ ਕਰਵਾਉਂਦਿਆਂ ਮ੍ਰਿਤਕ ਦੇ ਪੁੱਤਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਸਦਾ ਪਿਤਾ ਜਗਤਾਰ ਸਿੰਘ ਆਪਣੀ ਸਕੂਟਰ ’ਤੇ ਸਵਾਰ ਹੋ ਕੇ ਪਿੰਡ ਰਜੂਲ ਤੋਂ ਕਰੀਬ ਇਕ ਕਿਲੋਮੀਟਰ ਅੱਗੇ ਸੜਕ ’ਤੇ ਪਹੁੰਚੇ ਸਨ ਕਿ ਇੱਕ ਟਰੱਕ ਚਾਲਕ ਨੇ ਲਾਪ੍ਰਵਾਹੀ ਨਾਲ ਆਪਣਾ ਵਾਹਨ ਚਲਾਉਂਦਿਆਂ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਜਗਤਾਰ ਸਿੰਘ ਸੜਕ ’ਤੇ ਗਿਰ ਗਏ ਅਤੇ ਟਰੱਕ ਦਾ ਅਗਲਾ ਟਾਇਰ ਉਨ੍ਹਾਂ ਦੇ ਉੱਪਰੋਂ ਲੰਘ ਗਿਆ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਥਾਣਾ ਕੂੰਮਕਲਾਂ ਪੁਲਸ ਵਲੋਂ ਲਾਸ਼ ਨੂੰ ਕਬਜੇ ’ਚ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਗਿਆ ਅਤੇ ਟਰੱਕ ਚਾਲਕ ਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਵਾਹਨ ਨੂੰ ਕਬਜੇ ਵਿਚ ਲੈ ਲਿਆ ਗਿਆ ਹੈ। ਪੁਲਸ ਵਲੋਂ ਟਰੱਕ ਚਾਲਕ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ । ਉਨ੍ਹਾਂ ਦੀ ਮੌਤ ਨਾਲ ਪਿੰਡ ਰਜੂਲ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਜਗਤਾਰ ਸਿੰਘ ਦਾ ਅੱਜ ਪਿੰਡ ਵਿਚ ਅੰਤਿਮ ਸਸਕਾਰ ਕਰ ਦਿੱਤਾ ਗਿਆ ਜਿੱਥੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ। ਜਗਤਾਰ ਸਿੰਘ ਪਿਛਲੇ ਕਾਫ਼ੀ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ ਅਤੇ ਪਾਰਟੀ ਦੇ ਮਿਹਨਤੀ ਤੇ ਅਣਥੱਕ ਆਗੂ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਦਾਖਾ ਵਲੋਂ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨਾਲ ਅਹਿਮ ਮੁਲਾਕਾਤ ਅਗਾਮੀ ਵਿਧਾਨ ਸਭਾ ਚੋਣਾਂ ਅਤੇ ਕ... ਅਗਲੀ ਖ਼ਬਰ ਮੇਲਾ ਛਪਾਰ ਕਾਨਫਰੰਸ ਸੰਬੰਧੀ ਜਸਕਰਨ ਸਿੰਘ ਦਿਓਲ ਨੇ ਘੁੰਗਰਾਣਾ, ਧੂਲਕੋਟ, ਲਤਾਲਾ ’ਚ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ
Ad Position 24