14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਕੋਟਾਂ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਹੋਇਆ ਸਮਾਗਮ

ਬੀਜਾ, 13 ਸਤੰਬਰ (ਕਸ਼ਮੀਰਾ ਸਿੰਘ ਬਗਲੀ)-ਮਾਤਾ ਗੰਗਾ ਖਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਯਾਦ ਵਿੱਚ ਗੁਰਮਤਿ ਭਵਨ ਵਿੱਚ ਸੰਗਤੀ ਪਾਠ ਕੀਤਾ ਗਿਆ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਸ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਮਨੁੱਖਤਾ ਦੇ ਭਲੇ ਲਈ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਜਾਗਤਿ ਜੋਤ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਦਾ ਮਹਾਨ ਉੱਦਮ ਪਰਉਪਕਾਰ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਬੀਜਾ, 13 ਸਤੰਬਰ (ਕਸ਼ਮੀਰਾ ਸਿੰਘ ਬਗਲੀ)-ਮਾਤਾ ਗੰਗਾ ਖਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਯਾਦ ਵਿੱਚ ਗੁਰਮਤਿ ਭਵਨ ਵਿੱਚ ਸੰਗਤੀ ਪਾਠ ਕੀਤਾ ਗਿਆ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਸ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਮਨੁੱਖਤਾ ਦੇ ਭਲੇ ਲਈ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਜਾਗਤਿ ਜੋਤ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਦਾ ਮਹਾਨ ਉੱਦਮ ਪਰਉਪਕਾਰ ਕੀਤਾ। ਗੁਰਮਤਿ ਦੇ ਵਿਆਖਿਆਕਾਰ ਅਤੇ ਉੱਚ ਕੋਟੀ ਤੇ ਵਿਦਵਾਨ ਭਾਈ ਗੁਰਦਾਸ ਜੀ ਨੇ ਗੁਰਬਾਣੀ ਨੂੰ ਲਿਖਣ ਦੀ ਸੇਵਾ ਨਿਭਾਈ। ਅਲੱਗ ਅਲੱਗ ਬਾਣੀਕਾਰਾਂ ਦੀ ਬਾਣੀ ਦਾ ਸੰਪਾਦਨ ਕੀਤਾ ਗਿਆ। ਸੰਪਾਦਨਾ ਦੀ ਸੰਪੂਰਨਤਾ ਉਪਰੰਤ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਾਦੋਂ ਸੁਦੀ 1, ਸੰਮਤ 1661 ਬਿਕਰਮੀ ਮੁਤਾਬਕ 1604 ਈਸਵੀ ਨੂੰ ਬਾਬਾ ਬੁੱਢਾ ਜੀ ਪਾਸੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕਰਵਾਇਆ ਅਤੇ ਉਨ੍ਹਾਂ ਨੂੰ ਪਹਿਲੇ ਗ੍ਰੰਥੀ ਹੋਣ ਦਾ ਮਾਣ ਬਖਸ਼ਿਆ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ 28 ਤਰੀਕ ਨੂੰ ਗਿੱਲ ਅਤੇ ਸਾਹਨੇਵਾਲ ਹਲਕੇ ਵਿ...
Ad Position 24