ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ
ਖੰਨਾ, 13 ਸਤੰਬਰ (ਹਰਜਿੰਦਰ ਸਿੰਘ ਲਾਲ)- ਗੁਰਦੁਆਰਾ ਨਾਨਕਸਰ ਸਾਹਿਬ ਨਿਊ ਮਾਡਲ ਟਾਊਨ ਅਮਲੋਹ ਰੋਡ ਖੰਨਾ ਦੀ ਪ੍ਰਬੰਧਕ ਕਮੇਟੀ ਤੇ ਨੌਜਵਾਨ ਸਭਾ ਦੇ ਸਾਝੇ ਉਦਮ ਸਦਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਗੁਰਮਤਿ ਸਮਾਗਮ ਕਰ ਕੇ ਮਨਾਇਆ ਗਿਆ। ਇਸ ਸਮਾਗਮ ਵਿੱਚ ਬੀਬੀ ਹਰਵਿੰਦਰ ਕੌਰ ਖਾਲਸਾ ਹਰਜਸ ਕੀਰਤਨ ਸੇਵਾ ਸੁਸਾਇਟੀ ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਸ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ
14-09-2026
ਖੰਨਾ, 13 ਸਤੰਬਰ (ਹਰਜਿੰਦਰ ਸਿੰਘ ਲਾਲ)- ਗੁਰਦੁਆਰਾ ਨਾਨਕਸਰ ਸਾਹਿਬ ਨਿਊ ਮਾਡਲ ਟਾਊਨ ਅਮਲੋਹ ਰੋਡ ਖੰਨਾ ਦੀ ਪ੍ਰਬੰਧਕ ਕਮੇਟੀ ਤੇ ਨੌਜਵਾਨ ਸਭਾ ਦੇ ਸਾਝੇ ਉਦਮ ਸਦਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਗੁਰਮਤਿ ਸਮਾਗਮ ਕਰ ਕੇ ਮਨਾਇਆ ਗਿਆ। ਇਸ ਸਮਾਗਮ ਵਿੱਚ ਬੀਬੀ ਹਰਵਿੰਦਰ ਕੌਰ ਖਾਲਸਾ ਹਰਜਸ ਕੀਰਤਨ ਸੇਵਾ ਸੁਸਾਇਟੀ ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਉਪਰੰਤ ਪੰਥ ਪ੍ਰਸਿੱਧ ਕੀਰਤਨੀਏ ਭਾਈ ਗੁਰਮੇਲ ਸਿੰਘ ਬਰਨਾਲੇ ਵਾਲਿਆਂ ਦੇ ਜੱਥੇ ਵਲੋਂ ਰਸਭਿੰਨੇ ਕੀਰਤਨ ਤੇ ਗੁਰਬਾਣੀ ਇਤਿਹਾਸ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਤੇ ਹਰਦੇਵ ਸਿੰਘ ਮੁੱਖ ਸੇਵਾਦਾਰ, ਜਗਦੀਸ਼ ਸਿੰਘ ਦੀਸ਼ਾ ਸਾਬਕਾ ਕੌਂਸਲਰ, ਬੀਬੀ ਬਲਵਿੰਦਰ ਕੌਰ ਰੋਮਾਣਾ ਸਾਬਕਾ ਕੌਂਸਲਰ, ਗੁਰਮੀਤ ਸਿੰਘ ਖਜਾਨਚੀ, ਰਾਜ ਲਖੀਆ ਕੌਂਸਲਰ, ਭਾਈ ਗੁਰਪ੍ਰੀਤ ਸਿੰਘ ਫਤਿਹਗੜ੍ਹ ਸਾਹਿਬ , ਪਰਦੀਪ ਸਿੰਘ, ਗੁਰਮੀਤ ਸਿੰਘ ਪੰਮਾ ਟਰਾਸਪੋਟਰ, ਠੇਕੇਦਾਰ ਮਹਿੰਦਰ ਸਿੰਘ, ਸੰਤੋਖ ਸਿੰਘ ਟਰਾਸਪੋਟਰ ਆਦਿ ਹਾਜ਼ਰ ਸਨ।