16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਵਿਸ਼ਵ ਪੰਜਾਬੀ ਦਿਵਸ 23 ਨੂੰ ਮਨਾਇਆ ਜਾਵੇਗਾ-ਧੂਰੀ/ਹਰਾ/ਅਰੋੜਾ

ਸਾਹਨੇਵਾਲ, 16 ਸਤੰਬਰ (ਹਨੀ ਚਾਠਲੀ)-ਮਾਂ ਬੋਲੀ ਪੰਜਾਬੀ ਦੀ ਮਹੱਤਤਾ, ਮਾਣ ਤੇ ਵਿਸ਼ਵ ਪੱਧਰ ’ਤੇ ਇਸ ਦੀ ਪਹਿਚਾਣ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਸਬੰਧੀ ਇੱਕ ਵਿਸ਼ੇਸ਼ ਇਤਿਹਾਸਿਕ ਸਮਾਰੋਹ 23 ਸਤੰਬਰ ਨੂੰ ਪੰਜਾਬ ਕਲਾ ਪਰਿਸ਼ਦ,ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 17-09-2026
ਸਾਹਨੇਵਾਲ, 16 ਸਤੰਬਰ (ਹਨੀ ਚਾਠਲੀ)-ਮਾਂ ਬੋਲੀ ਪੰਜਾਬੀ ਦੀ ਮਹੱਤਤਾ, ਮਾਣ ਤੇ ਵਿਸ਼ਵ ਪੱਧਰ ’ਤੇ ਇਸ ਦੀ ਪਹਿਚਾਣ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਸਬੰਧੀ ਇੱਕ ਵਿਸ਼ੇਸ਼ ਇਤਿਹਾਸਿਕ ਸਮਾਰੋਹ 23 ਸਤੰਬਰ ਨੂੰ ਪੰਜਾਬ ਕਲਾ ਪਰਿਸ਼ਦ,ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਆਪਣਾ ਪੰਜਾਬ ਫਾੳੂਂਡੇਸ਼ਨ ਵਲੋਂ ਸਮੂਹ ਸਿੱਖਿਅਕ, ਸਾਹਿੱਤਿਕ ਤੇ ਸਭਿਆਚਾਰਕ ਸੰਸਥਾਵਾਂ ਦੇ ਸਹਿਯੋਗ ਨਾਲ ਵਿਸ਼ਵ ਪੰਜਾਬੀ ਦਿਵਸ ਮਨਾਉਣ ਦੀ ਇਸ ਮੁਹਿੰਮ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਫਾਊਂਡੇਸ਼ਨ ਦੇ ਡਾਇਰੈਕਟਰ ਲਖਵੀਰ ਸਿੰਘ ਹਰਾ ਅਤੇ ਬਲਦੇਵ ਕ੍ਰਿਸ਼ਨ ਅਰੋੜਾ ਨੇ ਪੰਜਾਬੀ ਪ੍ਰੇਮੀਆਂ, ਸਿੱਖਿਅਕਾਂ, ਸਾਹਿਤਕਾਰਾਂ, ਕਲਾਕਾਰਾਂ, ਸਮਾਜਿਕ ਤੇ ਸਭਿਆਚਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਇਸ ਇਤਿਹਾਸਕ ਸਮਾਰੋਹ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮਹਾਨ ਸੂਫ਼ੀ ਕਵੀ ਬਾਬਾ ਫਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਇਤਿਹਾਸਿਕ ਸਫ਼ਰ ਪਿਛਲੇ ਵਰ੍ਹੇ ਆਪਣਾ ਪੰਜਾਬ ਫਾਊਂਡੇਸ਼ਨ ਵਲੋਂ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਤੇ ਸਰਪ੍ਰਸਤੀ ਹੇਠ ਸ਼ੁਰੂ ਕੀਤਾ ਗਿਆ ਸੀ। ਇਸ ਸਾਲ ਇਸ ਮੁਹਿੰਮ ਨੂੰ ਹੋਰ ਵਿਸ਼ਾਲ ਤੇ ਮਜ਼ਬੂਤ ਬਣਾਉਣ ਲਈ ਵਿਸ਼ਵ ਪੰਜਾਬੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਲਖਵੀਰ ਸਿੰਘ ਹਰਾ ਅਤੇ ਬਲਦੇਵ ਕ੍ਰਿਸ਼ਨ ਅਰੋੜਾ ਨੇ ਕਿਹਾ ਕਿ ਇਸ ਦਿਨ ਨੂੰ ਮਨਾਉਣਾ ਮਾਂ ਬੋਲੀ ਪੰਜਾਬੀ ਪ੍ਰਤੀ ਸਾਡੀ ਸਾਂਝੀ ਜ਼ਿੰਮੇਵਾਰੀ, ਪਿਆਰ ਤੇ ਮਾਣ ਦਾ ਪ੍ਰਗਟਾਵਾ ਹੋਵੇਗਾ। 23 ਸਤੰਬਰ ਨੂੰ ਹੋਣ ਵਾਲੇ ਇਸ ਇਤਿਹਾਸਿਕ ਸਮਾਰੋਹ ‘ਚ ਹਿੱਸਾ ਲੈਣ ਲਈ ਰਜਿਸਟਰੇਸ਼ਨ ਕਰਵਾਉਣੀ ਹੋਵੇਗੀ। ਉਨ੍ਹਾਂ ਕਿਹਾ ਕਿ ਸਮਾਰੋਹ ‘ਚ ਸ਼ਾਮਲ ਹੋਣ ਦੇ ਚਾਹਵਾਨ ਵਿਅਕਤੀ ਆਪਣਾ ਪੰਜਾਬ ਫਾਊਂਡੇਸ਼ਨ ਦੇ ਕਿਸੇ ਵੀ ਡਾਇਰੈਕਟਰ ਨਾਲ ਸੰਪਰਕ ਕਰ ਕੇ ਰਜਿਸਟਰੇਸ਼ਨ ਕਰਵਾ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਦਾ ਰੈਵੀਨਿਊ ਪਟਵਾਰ ਯੂਨੀਅਨ ਸਮਰਾਲਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਲਗਾਇਆ ਧਰਨਾ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕਰਨ... ਅਗਲੀ ਖ਼ਬਰ ਨਰਿੰਦਰ ਮੋਦੀ ਦੇ 25 ਸਾਲਾ ਜਨਸੇਵਾ ਸਫਰ ਨੂੰ ਸਮਰਪਿਤ ਅੱਜ ਜਗਾਏ ਜਾਣਗੇ ਦੀਵੇ
Ad Position 24