17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਦਾ ਰੈਵੀਨਿਊ ਪਟਵਾਰ ਯੂਨੀਅਨ ਸਮਰਾਲਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਲਗਾਇਆ ਧਰਨਾ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ-ਪਟਵਾਰ ਯੂਨੀਅਨ

ਸਮਰਾਲਾ, 16 ਸਤੰਬਰ (ਕੁਲਵਿੰਦਰ ਸਿੰਘ)-ਪਟਵਾਰੀਆਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ ‘ਤੇ ਅੱਜ ਦਾ ਰੈਵੀਨਿਊ ਪਟਵਾਰ ਯੂਨੀਅਨ ਸਮਰਾਲਾ ਸਮੇਤ ਪੰਜਾਬ ਭਰ ਵਿਚ ਪਟਵਾਰੀਆਂ ਵਲੋਂ ਇੱਕ ਦਿਨਾ ਧਰਨੇ ਦਿੱਤੇ ਗਏ। ਪਟਵਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਰਾਜ ਸਿੰਘ ਪਟਵਾਰੀ ਦੀ ਰਹਿਨੁਮਾਈ ਹੇਠ ਲਗਾਏ ਗਏ ਇਨ੍ਹਾਂ ਧਰਨਿਆਂ ਵਿਚ ਪਟਵਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਆਪਣੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ।

Ad Position 21
No active advertisement
ਅਜੀਤ ਡੈਸਕ 17-09-2026
ਸਮਰਾਲਾ, 16 ਸਤੰਬਰ (ਕੁਲਵਿੰਦਰ ਸਿੰਘ)-ਪਟਵਾਰੀਆਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ ‘ਤੇ ਅੱਜ ਦਾ ਰੈਵੀਨਿਊ ਪਟਵਾਰ ਯੂਨੀਅਨ ਸਮਰਾਲਾ ਸਮੇਤ ਪੰਜਾਬ ਭਰ ਵਿਚ ਪਟਵਾਰੀਆਂ ਵਲੋਂ ਇੱਕ ਦਿਨਾ ਧਰਨੇ ਦਿੱਤੇ ਗਏ। ਪਟਵਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਰਾਜ ਸਿੰਘ ਪਟਵਾਰੀ ਦੀ ਰਹਿਨੁਮਾਈ ਹੇਠ ਲਗਾਏ ਗਏ ਇਨ੍ਹਾਂ ਧਰਨਿਆਂ ਵਿਚ ਪਟਵਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਆਪਣੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ। ਸਮਰਾਲਾ ਵਿਖੇ ਪਟਵਾਰੀਆਂ ਵਲੋਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਧਰਨਾ ਲਗਾਇਆ ਗਿਆ। ਇਸ ਦੌਰਾਨ ਦਾ ਰੈਵੀਨਿਊ ਪਟਵਾਰ ਯੂਨੀਅਨ ਦੇ ਪ੍ਰਧਾਨ ਰੁਪਿੰਦਰ ਸਿੰਘ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਕਈ ਵਾਰ ਮੀਟਿੰਗਾਂ ਅਤੇ ਮੰਗ ਪੱਤਰ ਦੇਣ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਟਵਾਰੀਆਂ ਦੀਆਂ ਮੁੱਖ ਮੰਗਾਂ ‘ਚ ਸਟੇਟ ਕਾਰਡ ਰੱਦ ਕਰਨਾ, 1707 ਵਾਲਾ ਪੱਤਰ ਰੱਦ ਕਰਨਾ , 4716 ਪੋਸਟਾਂ ਬਹਾਲ ਕਰਨਾ ਅਤੇ ਰੁਕਿਆ ਹੋਇਆ ਮੁਲਾਜ਼ਮਾਂ ਦਾ ਡੀ. ਏ. ਜਾਰੀ ਕਰਨਾ ਆਦਿ ਸ਼ਾਮਲ ਹਨ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਸਬੰਧੀ ਪਹਿਲਾਂ ਹੀ ਲਿਖਤੀ ਰੂਪ ਵਿਚ ਅਲਟੀਮੇਟਮ ਦਿੱਤਾ ਜਾ ਚੁੱਕਾ ਹੈ। ਜੇਕਰ ਸਰਕਾਰ ਵਲੋਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਭਰ ਦੇ ਪਟਵਾਰੀ ਚੰਡੀਗੜ੍ਹ ਪਹੁੰਚ ਕੇ ਵੱਡਾ ਸੰਘਰਸ਼ ਕਰਨਗੇ। ਇਸ ਮੌਕੇ ਪ੍ਰਧਾਨ ਰੁਪਿੰਦਰ ਸਿੰਘ, ਸਾਬਕਾ ਕਾਨੂੰਗੋ ਪਰਮਿੰਦਰ ਸਿੰਘ ਤੂਰ, ਜਨਰਲ ਸੈਕਟਰੀ ਹਰਵਿੰਦਰ ਸਿੰਘ, ਅਨਮੋਲਜੋਤ ਸਿੰਘ ਜੁਆਇੰਟ ਸੈਕਟਰੀ, ਸੀਨੀਅਰ ਮੀਤ ਪ੍ਰਧਾਨ ਮਨਮੀਤ ਸਿੰਘ, ਮਨਪ੍ਰੀਤ ਸਿੰਘ, ਰਾਜਪ੍ਰੀਤ ਸਿੰਘ, ਪਰਮਿੰਦਰ ਸਿੰਘ, ਅਵਤਾਰ ਸਿੰਘ, ਸਿਮਰਨਜੀਤ ਸਿੰਘ, ਬਿਕਰਮ ਸਿੰਘ, ਸੁਰੇਸ਼ ਕੁਮਾਰ, ਅਮਰਿੰਦਰ ਸਿੰਘ, ਪ੍ਰਭਜੋਤ ਕੌਰ, ਰਮਨਦੀਪ ਨਿਤਿਨ ਕੁਮਾਰ, ਵਿਕਰਮ ਕੁਮਾਰ, ਜਸਵੀਰ ਕੌਰ, ਜਸਕਰਨ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਰਵਿਦਾਸ ਦੇ ਲੰਗਰ ਹਾਲ ਦੇ ਲੈਂਟਰ ਦਾ ਨਿਰਮਾਣ ਕਾਰਜ ਹੋਇਆ ਸ਼ੁਰੂ-ਪ੍ਰਧਾਨ ਕੌਲ ਅਗਲੀ ਖ਼ਬਰ ਵਿਸ਼ਵ ਪੰਜਾਬੀ ਦਿਵਸ 23 ਨੂੰ ਮਨਾਇਆ ਜਾਵੇਗਾ-ਧੂਰੀ/ਹਰਾ/ਅਰੋੜਾ
Ad Position 24