ਬੀ. ਕਾਮ. ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਵਿਚ ਮੱਲਾਂ ਮਾਰੀਆਂ
ਮਾਛੀਵਾੜਾ ਸਾਹਿਬ, 16 ਸਤੰਬਰ (ਮਨੋਜ ਕੁਮਾਰ)-ਸਥਾਨਕ ਸਰਕਾਰੀ ਕਾਲਜਦੀਆਂ ਵਿਦਿਆਰਥਣਾਂ ਨੇ ਬੀ. ਕਾਮ.
ਮਾਛੀਵਾੜਾ ਸਾਹਿਬ, 16 ਸਤੰਬਰ (ਮਨੋਜ ਕੁਮਾਰ)-ਸਥਾਨਕ ਸਰਕਾਰੀ ਕਾਲਜਦੀਆਂ ਵਿਦਿਆਰਥਣਾਂ ਨੇ ਬੀ. ਕਾਮ. ਸਮੈਸਟਰ ਦੂਜੇ ਦੇ ਐਲਾਨੇ ਗਏ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਐਲਾਨੇ ਬੀ. ਕਾਮ ਸਮੈਸਟਰ ਦੂਜੇ ਦੇ ਨਤੀਜਿਆਂ ਵਿਚੋਂ ਜਸਲੀਨ ਕੌਰ ਨੇ 8.63 ਐੱਸ. ਜੀ. ਪੀ. ਏ. ਨਾਲ ਯੂਨੀਵਰਸਿਟੀ ਵਿਚੋਂ ਪੰਜਵਾਂ ਸਥਾਨ ਤੇ ਕਾਲਜ ਵਿਚ ਪਹਿਲਾ ਸਥਾਨ ਹਾਸਿਲ ਕੀਤਾ। ਇਸੇ ਤਰਾਂ ਗਰੀਨਾ ਨੇ 8.17 ਐੱਸ. ਜੀ. ਪੀ. ਏ. ਨਾਲ ਯੂਨੀਵਰਸਿਟੀ ਵਿਚੋਂ ਸੋਲ੍ਹਵਾਂ ਅਤੇ ਕਾਲਜ ਵਿਚ ਦੂਜਾ ਸਥਾਨ ਕਮਲਪ੍ਰੀਤ ਕੌਰ ਅਤੇ ਸਹਿਜਪ੍ਰੀਤ ਕੌਰ ਨੇ ਸਾਂਝੇ ਤੌਰ ‘ਤੇ 7.46 ਐੱਸ. ਜੀ. ਪੀ. ਏ. ਨਾਲ ਕਾਲਜ ਵਿਚ ਤੀਜਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਦਰਸ਼ਨ ‘ਤੇ ਕਾਲਜ ਦੇ ਪ੍ਰਿੰਸੀਪਲ ਨੰਦਿਨੀ ਵੈਦ ਨੇ ਹੋਣਹਾਰ ਵਿਦਿਆਰਥਣਾਂ ਤੇ ਵਿਭਾਗ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਆਖਿਆ ਕਿ ਇਹ ਪ੍ਰਾਪਤੀ ਵਿਦਿਆਰਥਣਾਂ ਦੀ ਅਣਥੱਕ ਮਿਹਨਤ,ਲਗਨ ਅਤੇ ਅਧਿਆਪਕਾਂ ਦੀ ਦਿਸ਼ਾ ਨਿਰਦੇਸ਼ਨ ਦਾ ਸਿੱਟਾ ਹੈ ਵਿਭਾਗ ਦੇ ਮੁਖੀ ਸਹਾਇਕ ਪ੍ਰੋਫ਼ੈਸਰ ਅਜੈ ਕੁਮਾਰ ਨੇ ਕਿਹਾ ਕਿ ਵਿਭਾਗ ਭਵਿੱਖ ਵਿਚ ਵੀ ਅਜਿਹੇ ਪ੍ਰਦਰਸ਼ਨ ਕਰਨ ਲਈ ਪ੍ਰਤੀਬੱਧ ਹੈ। ਇਸ ਮੌਕੇ ਸਹਾਇਕ ਪ੍ਰੋਫੈਸਰ ਪਰਦੀਪ ਸਿੰਘ, ਅਮਰੀਸ਼ ਖੁੱਲਰ,ਡਾ. ਕਮਲਜੀਤ ਕੌਰ ਬਾਂਗਾ, ਰੁਪਿੰਦਰ ਕੌਰ ਅਤੇ ਐੱਚ. ਈ. ਆਈ. ਐੱਸ. ਦੇ ਮੈਂਬਰ ਸਹਾਇਕ ਪ੍ਰੋਫ਼ੈਸਰ ਰਾਜ ਕੁਮਾਰ, ਪ੍ਰੋ. ਸੁਨੀਲ ਕੁਮਾਰ,ਸਹਾਇਕ ਪ੍ਰੋਫ਼ੈਸਰ ਗੁਰਪ੍ਰੀਤ ਕੌਰ ਅਤੇ ਸਹਾਇਕ ਪ੍ਰੋਫ਼ੈਸਰ ਅਮਨਦੀਪ ਕੌਰ ਵੀ ਹਾਜ਼ਰ ਸਨ।