17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਜੱਸੋਵਾਲ ’ਚ ਗੂੰਜਿਆ ਅਕਾਲੀ ਦਲ ਵਾਰਿਸ ਪੰਜਾਬ ਦਾ ਨਾਅਰਾ ਨੌਜਵਾਨਾਂ ਵਲੋਂ ਬਰਜਿੰਦਰ ਸਿੰਘ ਬੱਬਲੂ ਲੋਪੋਂ ਦਾ ਸਨਮਾਨ

ਮਾਛੀਵਾੜਾ ਸਾਹਿਬ, 16 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਅਕਾਲੀ ਦਲ ਵਾਰਸ ਪੰਜਾਬ ਦੇ ਸੀਨੀਅਰ ਆਗੂ ਬਲਜਿੰਦਰ ਸਿੰਘ ਬੱਬਲੂ ਲੋਪੋਂ ਦੇ ਸਨਮਾਨ ‘ਚ ਪਿੰਡ ਜੱਸੋਵਾਲ ਵਿਖੇ ਅਮਨਪ੍ਰੀਤ ਸਿੰਘ ਸਪੇਨ ਦੇ ਗ੍ਰਹਿ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪਾਰਟੀ ਨੂੰ ਉਸ ਸਮੇਂ ਵੱਡਾ ਸਮਰਥਨ ਮਿਲਿਆ। ਜਦੋਂ ਉਨ੍ਹਾਂ ਵਲੋਂ ਅਕਾਲੀ ਦਲ ਵਾਰਸ ਪੰਜਾਬ ਨਾਲ ਖੜ੍ਹਨ ਦਾ ਐਲਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 17-09-2026
ਮਾਛੀਵਾੜਾ ਸਾਹਿਬ, 16 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਅਕਾਲੀ ਦਲ ਵਾਰਸ ਪੰਜਾਬ ਦੇ ਸੀਨੀਅਰ ਆਗੂ ਬਲਜਿੰਦਰ ਸਿੰਘ ਬੱਬਲੂ ਲੋਪੋਂ ਦੇ ਸਨਮਾਨ ‘ਚ ਪਿੰਡ ਜੱਸੋਵਾਲ ਵਿਖੇ ਅਮਨਪ੍ਰੀਤ ਸਿੰਘ ਸਪੇਨ ਦੇ ਗ੍ਰਹਿ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪਾਰਟੀ ਨੂੰ ਉਸ ਸਮੇਂ ਵੱਡਾ ਸਮਰਥਨ ਮਿਲਿਆ। ਜਦੋਂ ਉਨ੍ਹਾਂ ਵਲੋਂ ਅਕਾਲੀ ਦਲ ਵਾਰਸ ਪੰਜਾਬ ਨਾਲ ਖੜ੍ਹਨ ਦਾ ਐਲਾਨ ਕੀਤਾ ਗਿਆ। ਅਮਨ ਸਪੇਨ ਤੇ ਜੱਗਾ ਸਪੇਨ ਨੇ ਬੱਬਲੂ ਲੋਪੋਂ ਨੂੰ ਸਨਮਾਨਿਤ ਕਰਦਿਆਂ ਪਾਰਟੀ ਪ੍ਰਤੀ ਆਪਣਾ ਸਮਰਥਨ ਜ਼ਾਹਿਰ ਕੀਤਾ ਅਤੇ ਕਿਹਾ ਕਿ ਉਹ ਅਕਾਲੀ ਦਲ ਵਾਰਸ ਪੰਜਾਬ ਦੀਆਂ ਨੀਤੀਆਂ ਨਾਲ ਸਹਿਮਤ ਹਨ ਅਤੇ ਪਾਰਟੀ ਨੂੰ ਆਪਣਾ ਸਮਰਥਨ ਦੇਣਗੇ। ਇਸ ਐਲਾਨ ਨਾਲ ਸਮਾਗਮ ‘ਚ ਮੌਜੂਦ ਪਾਰਟੀ ਸਮਰਥਕਾਂ ਵਿਚ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਬਰਜਿੰਦਰ ਸਿੰਘ ਬੱਬਲੂ ਲੋਪੋਂ ਨੇ ਅਮਨ ਸਪੇਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵਲੋਂ ਮਿਲ ਰਿਹਾ ਪਿਆਰ ਅਤੇ ਸਮਰਥਨ ਪਾਰਟੀ ਦੇ ਆਗੂਆਂ ਤੇ ਵਰਕਰਾਂ ਲਈ ਹੌਸਲੇ ਦਾ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਲੋਕਾਂ ਦੀਆਂ ਭਾਵਨਾਵਾਂ ਅਤੇ ਹੱਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦੀ ਰਹੇਗੀ। ਇਸ ਮੌਕੇ ਸੁਖਵਿੰਦਰ ਸਿੰਘ ਗੋਲਡੀ, ਅਜਮੇਰ ਸਿੰਘ, ਸ਼ਮਸ਼ੇਰ ਸਿੰਘ, ਹਰਦਿਲ ਮੋਹਣ ਮਾਂਗਟ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਛੀਵਾੜਾ ਅਨਾਜ ਮੰਡੀ ਵਿਚ ਪਰਮਲ ਧਾਨ ਦੀ ਖਰੀਦ ਚੋਰ ਮੋਰੀ ਮਾਹੌਲ ’ਚ ਸਕੱਤਰ ਨੇ ਕੀਤਾ ਇਨਕਾਰ, ਪਰ ਸਰਕਾਰੀ ਖਰੀਦ ਦਾ ਫਿ... ਅਗਲੀ ਖ਼ਬਰ ਬੀ. ਕਾਮ. ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਵਿਚ ਮੱਲਾਂ ਮਾਰੀਆਂ
Ad Position 24