17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਕੋਟਾਂ ਕਾਲਜ ਵਿਖੇ ਵਿਸ਼ਵ ਖੁਦਕੁਸ਼ੀ ਰੋਕਥਾਮ ਦਿਵਸ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਬੀਜਾ, 16 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)- ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ (ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ) ਵਿਖੇ 15 ਸਤੰਬਰ 2026 ਨੂੰ ਵਿਸ਼ਵ ਖੁਦਕੁਸ਼ੀ ਰੋਕਥਾਮ ਦਿਵਸ ਦੇ ਸੰਦਰਭ ਵਿੱਚ ਅੰਗਰੇਜ਼ੀ, ਪੰਜਾਬੀ ਅਤੇ ਰਾਜਨੀਤੀ ਸ਼ਾਸਤਰ ਵਿਭਾਗਾਂ ਵੱਲੋਂ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਸਾਲ ਦੇ ਸੰਦੇਸ਼ ਖੁਦਕੁਸ਼ੀ ਬਾਰੇ ਸੋਚ ਵਿੱਚ ਬਦਲਾਅ ਅਤੇ ਗੱਲਬਾਤ ਦੀ ਸ਼ੁਰੂਆਤ ਕਰੋ ਨੂੰ ਕੇਂਦਰ ਵਿੱਚ ਰੱਖਦਿਆਂ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ, ਭਾਵਨਾਤਮਕ ਸਹਾਇਤਾ ਅਤੇ ਸਮੇਂ ਸਿਰ ਮਦਦ ਲੈਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 17-09-2026
ਬੀਜਾ, 16 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)- ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ (ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ) ਵਿਖੇ 15 ਸਤੰਬਰ 2026 ਨੂੰ ਵਿਸ਼ਵ ਖੁਦਕੁਸ਼ੀ ਰੋਕਥਾਮ ਦਿਵਸ ਦੇ ਸੰਦਰਭ ਵਿੱਚ ਅੰਗਰੇਜ਼ੀ, ਪੰਜਾਬੀ ਅਤੇ ਰਾਜਨੀਤੀ ਸ਼ਾਸਤਰ ਵਿਭਾਗਾਂ ਵੱਲੋਂ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਸਾਲ ਦੇ ਸੰਦੇਸ਼ ਖੁਦਕੁਸ਼ੀ ਬਾਰੇ ਸੋਚ ਵਿੱਚ ਬਦਲਾਅ ਅਤੇ ਗੱਲਬਾਤ ਦੀ ਸ਼ੁਰੂਆਤ ਕਰੋ ਨੂੰ ਕੇਂਦਰ ਵਿੱਚ ਰੱਖਦਿਆਂ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ, ਭਾਵਨਾਤਮਕ ਸਹਾਇਤਾ ਅਤੇ ਸਮੇਂ ਸਿਰ ਮਦਦ ਲੈਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਇਸ ਜਾਗਰੂਕਤਾ ਗਤੀਵਿਧੀ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸਲੋਗਨ ਲਿਖਣ ਦੇ ਨਾਲ-ਨਾਲ ਚੰਗਿਆਈ ਅਤੇ ਆਸ ਦੇ ਹੱਥ ਗਤੀਵਿਧੀ ਵਿੱਚ ਹੱਥਾਂ ਦੇ ਨਿਸ਼ਾਨਾਂ ਰਾਹੀਂ ਪ੍ਰੇਰਨਾਦਾਇਕ ਅਤੇ ਆਸ ਭਰੇ ਸੰਦੇਸ਼ ਲਿਖੇ। ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਇਨ੍ਹਾਂ ਸਿਰਜਣਾਤਮਕ ਸੰਦੇਸ਼ਾਂ ਨੂੰ ਆਸ ਦੀ ਕੰਧ ’ਤੇ ਪ੍ਰਦਰਸ਼ਿਤ ਕੀਤਾ ਗਿਆ। ਇਸ ਮੌਕੇ ਡਾ. ਰੂਪਾ ਕੌਰ ਨੇ ਨੌਜਵਾਨਾਂ ਵਿੱਚ ਖੁਦਕੁਸ਼ੀ ਦੀ ਰੋਕਥਾਮ ਦੇ ਤਰੀਕਿਆਂ ਸੰਬੰਧੀ ਇੱਕ ਜਾਣਕਾਰੀ ਭਰਪੂਰ ਅਤੇ ਪ੍ਰੇਰਨਾਦਾਇਕ ਭਾਸ਼ਣ ਦਿੱਤਾ। ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੀਆਂ ਭਾਵਨਾਵਾਂ ਨੂੰ ਸਮਝਣ, ਮੁਸ਼ਕਲ ਸਮੇਂ ਵਿੱਚ ਗੱਲਬਾਤ ਕਰਨ ਅਤੇ ਲੋੜ ਪੈਣ ’ਤੇ ਸਹਾਇਤਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਕਮਲਜੀਤ ਰਾਏ, ਮੁਖੀ, ਅੰਗਰੇਜ਼ੀ ਵਿਭਾਗ, ਅਤੇ ਪ੍ਰੋ. ਮਨਜੀਤ ਭੱਟੀ, ਮੁਖੀ, ਪੰਜਾਬੀ ਵਿਭਾਗ ਵੀ ਹਾਜ਼ਰ ਸਨ। ਪ੍ਰੋ. ਸੰਦੀਪ ਕੌਰ, ਮੁਖੀ, ਰਾਜਨੀਤੀ ਸ਼ਾਸਤਰ ਵਿਭਾਗ, ਨੇ ਪ੍ਰੇਰਨਾਦਾਇਕ ਸੰਦੇਸ਼ ਸਾਂਝਾ ਕਰਦਿਆਂ ਕਿਹਾ, ਇੱਕ ਗੱਲਬਾਤ, ਇੱਕ ਮਦਦ ਦਾ ਹੱਥ ਅਤੇ ਇੱਕ ਸੰਵੇਦਨਸ਼ੀਲ ਸਾਥੀ ਕਿਸੇ ਦੀ ਜ਼ਿੰਦਗੀ ਵਿੱਚ ਆਸ ਦੀ ਕਿਰਨ ਬਣ ਸਕਦਾ ਹੈ।”ਕਾਲਜ ਦੇ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਅੰਗਰੇਜ਼ੀ, ਪੰਜਾਬੀ ਅਤੇ ਰਾਜਨੀਤੀ ਸ਼ਾਸਤਰ ਵਿਭਾਗਾਂ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮਾਈ ਭਾਗੋ ਕਾਲਜ ਰਾਮਗੜ੍ਹ ਵਿਖੇ ਹਿੰਦੀ ਦਿਵਸ ਮਨਾਇਆ ਅਕਾਲੀ ਆਗੂ ਗੁਰਦੀਪ ਸਿੰਘ ਅੜੈਚਾਂ ਵਲੋਂ ਡਾ. ਅੰਬੇਡਕਰ ਦੇ ਬੁੱਤ ਨ... ਅਗਲੀ ਖ਼ਬਰ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਵਰ੍ਹੇਗੰਢ ਨੂੰ ਸਮਰਪਿਤ ਸੈਮੀਨ...
Ad Position 24