ਹਲਕਾ ਵਿਧਾਇਕ ਗਿਆਸਪੁਰਾ ਨੇ ਪਰਵਿੰਦਰ ਸਿੰਘ ਗਿੱਦੜੀ ਨੂੰ ਲੁਧਿਆਣਾ (ਐਲ. ਸੀ. ਯੂ .) ਦਾ ਮੈਂਬਰ ਬਣਨ ’ਤੇ ਕੀਤਾ ਸਨਮਾਨਿਤ
ਕਿਹਾ- ਆਮ ਆਦਮੀ ਪਾਰਟੀ ਨੇ ਵਫਾਦਾਰ ਵਰਕਰ੍ਹਾਂ ਨੂੰ ਹਮੇਸਾ ਮਾਣ -ਸਤਿਕਾਰ ਦਿੱਤਾ
ਰਾੜਾ ਸਾਹਿਬ, 16 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਆਮ ਆਦਮੀ ਪਾਰਟੀ ਵੱਲੋਂ ਵਫ਼ਾਦਾਰ ਅਤੇ ਸਰਗਰਮ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੀ ਲੜੀ ਤਹਿਤ ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਵਿਧਾਨ ਸਭਾ ਹਲਕਾ ਪਾਇਲ ਦੇ ਯੂਥ ਵਿੰਂਗ ਦੇ ਪ੍ਰਧਾਨ ਪਰਮਿੰਦਰ ਸਿੰਘ ਗਿੱਦੜੀ ਨੂੰ ਲੁਧਿਆਣਾ (ਐਲ. ਸੀ.
ਰਾੜਾ ਸਾਹਿਬ, 16 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਆਮ ਆਦਮੀ ਪਾਰਟੀ ਵੱਲੋਂ ਵਫ਼ਾਦਾਰ ਅਤੇ ਸਰਗਰਮ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੀ ਲੜੀ ਤਹਿਤ ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਵਿਧਾਨ ਸਭਾ ਹਲਕਾ ਪਾਇਲ ਦੇ ਯੂਥ ਵਿੰਂਗ ਦੇ ਪ੍ਰਧਾਨ ਪਰਮਿੰਦਰ ਸਿੰਘ ਗਿੱਦੜੀ ਨੂੰ ਲੁਧਿਆਣਾ (ਐਲ. ਸੀ. ਯੂ.) ਦਾ ਮੈਂਬਰ ਬਣਨ ’ਤੇ ਸਿਰਪਾਉ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮੇਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਆਪਣੇ ਵਫ਼ਾਦਾਰ ਅਤੇ ਮਿਹਨਤੀ ਵਰਕਰਾਂ ਨੂੰ ਹਮੇਸ਼ਾ ਬਣਦਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ ਅਤੇ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣ ਵਾਲੇ ਵਰਕਰਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਜਾਂਦੀ ਹੈ।ਨਵ-ਨਿਯੁਕਤ ਮੈਂਬਰ ਲੁਧਿਆਣਾ ਐਲ.ਸੀ.ਯੂ ਪਰਮਿੰਦਰ ਸਿੰਘ ਗਿੱਦੜੀ ਨੇ ਹਲਕਾ ਵਿਧਾਇਕ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਲਈ ਯਤਨਸ਼ੀਲ ਰਹਿਣਗੇ। ਇਸ ਸਮੇਂ ਪਰਵਿੰਦਰ ਸਿੰਘ ਗਿੱਦੜੀ ਦੀ ਨਿਯੁਕਤੀ ਦਾ ਪਾਰਟੀ ਦੇ ਪ੍ਰਮੁੱਖ ਆਗੂਆਂ ਸਮੇਤ ਵਰਕਰ੍ਹਾਂ ਨੇ ਸਵਾਗਤ ਕੀਤਾ ।