ਦੂਲੋ ਦੇ ਭਰਾ ਤੇ ਮਦਨ ਦੇ ਪਿਤਾ ਸਮਾਜ ਸੇਵਕ ਸੰਤ ਸਿੰਘ ਬੁੱਲੇਪੁਰ ਦੀ ਅੰਤਿਮ ਅਰਦਾਸ ਮੌਕੇ ਹਜ਼ਾਰਾਂ ਲੋਕ ਹੋਏ ਸ਼ਾਮਿਲ
ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਮੰਤਰੀ ਸ਼ਮਸ਼ੇਰ ਸਿੰਘ ਦੂਲੋ ਦੇ ਭਰਾ ਅਤੇ ਗੁਰਦੀਪ ਸਿੰਘ ਮਦਨ ਕੌਮੀ ਪ੍ਰਧਾਨ ਮਨੁੱਖੀ ਅਧਿਕਾਰ ਆਰਗੇਨਾਈਜੇਸ਼ਨ ਦੇ ਪਿਤਾ ਸੰਤ ਸਿੰਘ ਬੁੱਲੇਪੁਰ ਨਮਿਤ ਅੰਤਿਮ ਅਰਦਾਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਵਲੋਂ ਸਵਰਗਵਾਸੀ ਸੰਤ ਸਿੰਘ ਬੁੱਲੇਪੁਰ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਸਵਰਗਵਾਸੀ ਸੰਤ ਸਿੰਘ ਬੁੱਲੇਪੁਰ ਦੀ ਯਾਦ ਵਿਚ ਸ਼ਰਧਾਂਜਲੀ ਸਮਾਗਮ ਵਿਚ ਸ਼ਾਮਿਲ ਹੋਏ ਲੋਕਾਂ ਨੂੰ ਵਾਤਾਵਰਨ ਨੂੰ ਸੁੱਧਤਾ ਵਾਸਤੇ ਵੱਖ ਵੱਖ ਕਿਸਮਾਂ ਦੇ ਬੂਟੇ ਮੁਫਤ ਵੰਡੇ ਗਏ।
ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਮੰਤਰੀ ਸ਼ਮਸ਼ੇਰ ਸਿੰਘ ਦੂਲੋ ਦੇ ਭਰਾ ਅਤੇ ਗੁਰਦੀਪ ਸਿੰਘ ਮਦਨ ਕੌਮੀ ਪ੍ਰਧਾਨ ਮਨੁੱਖੀ ਅਧਿਕਾਰ ਆਰਗੇਨਾਈਜੇਸ਼ਨ ਦੇ ਪਿਤਾ ਸੰਤ ਸਿੰਘ ਬੁੱਲੇਪੁਰ ਨਮਿਤ ਅੰਤਿਮ ਅਰਦਾਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਵਲੋਂ ਸਵਰਗਵਾਸੀ ਸੰਤ ਸਿੰਘ ਬੁੱਲੇਪੁਰ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਸਵਰਗਵਾਸੀ ਸੰਤ ਸਿੰਘ ਬੁੱਲੇਪੁਰ ਦੀ ਯਾਦ ਵਿਚ ਸ਼ਰਧਾਂਜਲੀ ਸਮਾਗਮ ਵਿਚ ਸ਼ਾਮਿਲ ਹੋਏ ਲੋਕਾਂ ਨੂੰ ਵਾਤਾਵਰਨ ਨੂੰ ਸੁੱਧਤਾ ਵਾਸਤੇ ਵੱਖ ਵੱਖ ਕਿਸਮਾਂ ਦੇ ਬੂਟੇ ਮੁਫਤ ਵੰਡੇ ਗਏ। ਇਸ ਉਪਰੰਤ ਸ਼ਰਧਾਂਜਲੀ ਸਮਾਗਮ ਸੰਬੋਧਨ ਕਰਨ ਵਾਲਿਆਂ ਵਿਚ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ., ਅਕਾਲੀ ਦਲ ਦੇ ਸੀਨੀਅਰ ਨੇਤਾ ਯਾਦਵਿੰਦਰ ਸਿੰਘ ਯਾਦੂ, ਬਾਰ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਜਗਦੀਪ ਸਿੰਘ ਔਜਲਾ ਆਦਿ ਨੇ ਸੰਬੋਧਨ ਕੀਤਾ ਗਿਆ। ਇਸ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਦਾ ਵਿਸ਼ੇਸ਼ ਤੌਰ ‘ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਸ਼ਮਸ਼ੇਰ ਸਿੰਘ ਦੂਲੋ ਵਲੋਂ ਧੰਨਵਾਦ ਕੀਤਾ ਗਿਆ। ਪੰਜਾਬ ਕੈਬਨਿਟ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਪੰਜਾਬ ਯੂਨੀਅਨ ਆਫ ਜਰਨਲਿਸਟਸ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਲਾਲ, ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਧਰਮ ਪਤਨੀ ਕਮਲਪ੍ਰੀਤ ਕੌਰ ਗਿਆਸਪੁਰਾ, ਭਾਜਪਾ ਦੇ ਬੁਲਾਰੇ ਇਕਬਾਲ ਸਿੰਘ ਚੰਨੀ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਹੀਰਾ, ਕਾਂਗਰਸ ਦੇ ਸੀਨੀਅਰ ਟਕਸਾਲੀ ਆਗੂ ਪ੍ਰਧਾਨ ਅਵਤਾਰ ਸਿੰਘ ਸੇਖੋਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤਜਿੰਦਰ ਸਿੰਘ ਇਕੋਲਾਹਾ, ਸਾਬਕਾ ਪ੍ਰਧਾਨ ਕਮਲਜੀਤ ਸਿੰਘ ਲੱਧੜ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਇਕੋਲਾਹਾ, ਕੌਂਸਲਰ ਹਰਦੀਪ ਸਿੰਘ ਦੀਪਾ, ਕੌਂਸਲਰ ਹਰਦੀਪ ਸਿੰਘ ਨੀਨੂੰ, ਪ੍ਰਧਾਨ ਮਨੁੱਖੀ ਅਧਿਕਾਰ ਬਾਜੀਗਰ ਵਿੰਗ ਤੇ ਸਾਬਕਾ ਸਰਪੰਚ ਸਤਪਾਲ ਸਿੰਘ ਮੰਡਿਆਲਾ ਕਲਾਂ, ਲੰਬੜਦਾ ਰ ਰਣਜੀਤ ਸਿੰਘ, ਡਾ. ਜਸਵੰਤ ਸਿੰਘ ਸ਼ਾਹਪੁਰ, ਸਰਪੰਚ ਹਰਪਾਲ ਸਿੰਘ ਪਾਲੀ ਹੋਲ਼, ਗੁਰਵਿੰਦਰ ਸਿੰਘ ਫੈਜਗੜ੍ਹ, ਸਾਬਕਾ ਬਲਾਕ ਸੰਮਤੀ ਮੈਂਬਰ ਯਾਦਵਿੰਦਰ ਸਿੰਘ ਭਮੱਦੀ, ਗੁਰਵਿੰਦਰ ਸਿੰਘ ਭਮੱਦੀ, ਕੌਂਸਲਰ ਗੁਰਮੀਤ ਸਿੰਘ ਨਾਗਪਾਲ, ਅਕਾਲੀ ਆਗੂ ਹਰਜਿੰਦਰ ਸਿੰਘ ਖੰਨਾ, ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਨੇਤਾ ਬਲਜੀਤ ਸਿੰਘ ਸਲਾਣਾ ਆਦਿ ਸਮੇਤ ਰਾਜਨੀਤਿਕ ਧਾਰਮਿਕ ਸਮਾਜਿਕ ਜਥੇਬੰਦੀਆਂ ਦੇ ਆਗੂ ਸ਼ਾਮਲ ਸਨ ।